Entertainment Live: 'ਸਮਲਿੰਗੀ ਸਬੰਧ' ਦੀਆਂ ਖਬਰਾਂ ਵਿਚਾਲੇ ਸ਼ਾਹਰੁਖ ਦੀ ਫੈਨਜ਼ ਨੂੰ ਅਪੀਲ, ਜਾਣੋ ਕਿਸ ਨੂੰ ਵੇਖ ਭੱਜੇ ਦਿਲਜੀਤ ਸਣੇ ਅਹਿਮ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।
LIVE
Background
Entertainment News Live Today: ਲੋਕ ਸਭਾ ਚੋਣਾਂ 2024 ਦਾ ਦੌਰ ਚੱਲ ਰਿਹਾ ਹੈ। ਮੁੰਬਈ 'ਚ 20 ਮਈ 2024 ਨੂੰ ਵੋਟਿੰਗ ਹੋਣੀ ਹੈ ਅਤੇ ਇਸ ਤੋਂ ਪਹਿਲਾਂ ਬਾਲੀਵੁੱਡ ਦੇ ਕਿੰਗ ਯਾਨੀ ਸ਼ਾਹਰੁਖ ਖਾਨ ਵੀ ਇਨ੍ਹਾਂ ਸਿਤਾਰਿਆਂ 'ਚ ਸ਼ਾਮਲ ਹਨ। ਸ਼ਾਹਰੁਖ ਨੇ ਖਾਸ ਤਰੀਕੇ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸ਼ਾਹਰੁਖ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ ਅਤੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੋਟ ਪਾਉਣ ਲਈ ਕਿਹਾ ਹੈ, ਜੋ ਕਿ ਹਰ ਭਾਰਤੀ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਮੁੰਬਈ 'ਚ 20 ਮਈ ਯਾਨੀ ਅੱਜ ਵੋਟਿੰਗ ਹੋਏਗੀ, ਜਿਸ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਬਾਲੀਵੁੱਡ ਦੇ ਕਿੰਗ ਖਾਨ ਨੇ ਆਪਣੇ ਹੀ ਅੰਦਾਜ਼ 'ਚ ਪ੍ਰਸ਼ੰਸਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਭਾਰਤੀ ਹੋਣ ਦੀ ਯਾਦ ਦਿਵਾਈ। ਸ਼ਾਹਰੁਖ ਖਾਨ ਨੇ ਆਪਣੇ ਐਕਸ ਹੈਂਡਲ ਤੋਂ ਇੱਕ ਟਵੀਟ ਕੀਤਾ ਹੈ ਜਿਸ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਉਨ੍ਹਾਂ ਨੇ ਕੀ ਕਿਹਾ।
ਸ਼ਾਹਰੁਖ ਖਾਨ ਦੀ ਪ੍ਰਸ਼ੰਸਕਾਂ ਨੂੰ ਖਾਸ ਅਪੀਲ
ਸ਼ਾਹਰੁਖ ਖਾਨ ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਲਿਖਿਆ, 'ਇੱਕ ਜ਼ਿੰਮੇਵਾਰ ਭਾਰਤੀ ਨਾਗਰਿਕ ਹੋਣ ਦੇ ਨਾਤੇ, ਤੁਹਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਸੋਮਵਾਰ ਨੂੰ ਆਪਣੀ ਵੋਟ ਪਾਉਣੀ ਚਾਹੀਦੀ ਹੈ। ਸਾਨੂੰ ਆਪਣੇ ਫਰਜ਼ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਨੂੰ ਨਿਭਾਉਣਾ ਚਾਹੀਦਾ ਹੈ ਅਤੇ ਸੋਚ-ਸਮਝ ਕੇ ਕਿਸੇ ਅਜਿਹੇ ਵਿਅਕਤੀ ਨੂੰ ਚੁਣਨਾ ਚਾਹੀਦਾ ਹੈ ਜੋ ਦੇਸ਼ ਲਈ ਚੰਗਾ ਨੇਤਾ ਬਣੇ। ਜਾਓ ਅਤੇ ਸਾਡੇ ਸਾਰਿਆਂ ਦੇ ਵੋਟ ਦੇ ਅਧਿਕਾਰ ਦਾ ਪ੍ਰਚਾਰ ਕਰੋ।
ਸ਼ਾਹਰੁਖ ਖਾਨ ਤੋਂ ਪਹਿਲਾਂ ਸਲਮਾਨ ਖਾਨ, ਅਮਿਤਾਭ ਬੱਚਨ, ਸਚਿਨ ਤੇਂਦੁਲਕਰ, ਅਕਸ਼ੈ ਕੁਮਾਰ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਅਜਿਹੀ ਅਪੀਲ ਕੀਤੀ ਹੈ। ਸ਼ਾਹਰੁਖ ਖਾਨ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਵੀ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸ਼ਾਹਰੁਖ ਖਾਨ ਦਾ ਇਹ ਅੰਦਾਜ਼ ਹਰ ਕੋਈ ਪਸੰਦ ਕਰ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਫਿਲਮ ਜਵਾਨ ਸਾਲ 2023 ਵਿੱਚ ਰਿਲੀਜ਼ ਹੋਈ ਸੀ, ਜਿਸ ਦੇ ਇੱਕ ਸੀਨ ਵਿੱਚ ਸ਼ਾਹਰੁਖ ਖਾਨ ਨੇ ਵੋਟਿੰਗ ਨੂੰ ਲੈ ਕੇ ਜ਼ਬਰਦਸਤ ਭਾਸ਼ਣ ਦਿੱਤਾ ਸੀ। ਉਹ ਸੀਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਅਤੇ ਲੋਕਾਂ ਨੇ ਫਿਲਮ 'ਚ ਸ਼ਾਹਰੁਖ ਦੇ ਅੰਦਾਜ਼ ਨੂੰ ਕਾਫੀ ਪਸੰਦ ਕੀਤਾ। ਫਿਲਮ ਜਵਾਨ ਨੇ ਬਾਕਸ ਆਫਿਸ 'ਤੇ 1,000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਸੀ ਅਤੇ ਉਸ ਸਾਲ ਦੀ ਬਲਾਕਬਸਟਰ ਸਾਬਤ ਹੋਈ ਸੀ।
Entertainment Live Today: Yami Gautam: ਯਾਮੀ ਗੌਤਮ ਨੇ ਨੰਨ੍ਹੇ ਮਹਿਮਾਨ ਦਾ ਕੀਤਾ ਸਵਾਗਤ, ਵੇਦਾਂ ਦੇ ਆਧਾਰ 'ਤੇ ਰੱਖਿਆ ਇਹ ਨਾਂ
Yami Gautam: ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਅਤੇ ਆਦਿਤਿਆ ਧਰ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਅਦਾਕਾਰਾ ਇੱਕ ਬੇਟੇ ਦੀ ਮਾਂ ਬਣ ਗਈ ਹੈ। ਜਦੋਂ ਤੋਂ ਅਦਾਕਾਰਾ ਨੇ ਮਾਂ ਬਣਨ ਦਾ ਐਲਾਨ ਕੀਤਾ ਸੀ ਪ੍ਰਸ਼ੰਸਕ ਉਦੋਂ ਤੋਂ ਉਸ ਦੇ ਖਾਸ ਦਿਨ ਦਾ ਇੰਤਜ਼ਾਰ ਕਰ ਰਹੇ ਸਨ। ਹੁਣ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਹਨ ਅਤੇ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਦੱਸਿਆ ਹੈ ਕਿ ਉਸ ਨੇ ਅਕਸ਼ੈ ਤ੍ਰਿਤੀਆ ਦੇ ਦਿਨ ਬੇਟੇ ਨੂੰ ਜਨਮ ਦਿੱਤਾ। ਇਸ ਦੇ ਨਾਲ ਹੀ ਅਭਿਨੇਤਰੀ ਨੇ ਆਪਣੇ ਬੇਟੇ ਨੂੰ ਇੱਕ ਯੂਨੀਕ ਨਾਂ ਦਿੱਤਾ ਹੈ, ਜਿਸ ਦਾ ਮਤਲਬ ਵੀ ਯੂਨੀਕ ਹੈ। ਆਓ ਤੁਹਾਨੂੰ ਦੱਸਦੇ ਹਾਂ।
Entertainment Live: Diljit Dosanjh: ਮਸ਼ਹੂਰ ਫੋਟੋਗਰਾਫ਼ਰ ਨੂੰ ਵੇਖ ਕਿਉਂ ਭੱਜੇ ਦਿਲਜੀਤ ਦੋਸਾਂਝ ? ਅਖੀਰ ਤੱਕ ਜ਼ਰੂਰ ਵੇਖੋ ਇਹ ਵੀਡੀਓ
Diljit Dosanjh: ਗਲੋਬਲ ਸਟਾਰ ਦਿਲਜੀਤ ਦੋਸਾਂਝ ਇਨ੍ਹੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੋਸਾਂਝਾਵਾਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਅਜਿਹਾ ਵੀਡੀੋਓ ਵਾਇਰਲ ਹੋ ਰਿਹਾ ਹੈ ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਸ ਵੀਡੀਓ ਵਿੱਚ ਦਿਲਜੀਤ ਇੱਕ ਸ਼ਖਸ਼ ਕੋਲੋਂ ਡਰ ਪੁੱਠੇ ਪੈਰੀ ਭੱਜਦੇ ਹੋਏ ਨਜ਼ਰ ਆ ਰਹੇ ਹਨ। ਆਖਿਰ ਦਿਲਜੀਤ ਨੇ ਅਜਿਹਾ ਕਿਉਂ ਕੀਤਾ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...
Read MOre: Diljit Dosanjh: ਮਸ਼ਹੂਰ ਫੋਟੋਗਰਾਫ਼ਰ ਨੂੰ ਵੇਖ ਕਿਉਂ ਭੱਜੇ ਦਿਲਜੀਤ ਦੋਸਾਂਝ ? ਅਖੀਰ ਤੱਕ ਜ਼ਰੂਰ ਵੇਖੋ ਇਹ ਵੀਡੀਓ
Entertainment Live Today: Kangana Ranaut: ਬਾਲੀਵੁੱਡ ਇੰਡਸਟਰੀ ਛੱਡ ਦਏਗੀ ਕੰਗਨਾ ਰਣੌਤ! ਸਿਰਫ਼ ਇਹ ਚਾਰ ਫਿਲਮਾਂ ਹੀ ਦੇਖ ਸਕਣਗੇ ਫੈਨਜ਼
Kangana Ranaut On Quitting Bollywood: ਬਾਲੀਵੁੱਡ 'ਚ ਕਈ ਸਾਲਾਂ ਦੇ ਲੰਬੇ ਸਫਰ ਤੋਂ ਬਾਅਦ ਕੰਗਨਾ ਰਣੌਤ ਹੁਣ ਰਾਜਨੀਤੀ 'ਚ ਆਪਣੀ ਕਿਸਮਤ ਅਜ਼ਮਾਉਣ ਲਈ ਤਿਆਰ ਹੈ।
Read More: Kangana Ranaut: ਬਾਲੀਵੁੱਡ ਇੰਡਸਟਰੀ ਛੱਡ ਦਏਗੀ ਕੰਗਨਾ ਰਣੌਤ! ਸਿਰਫ਼ ਇਹ ਚਾਰ ਫਿਲਮਾਂ ਹੀ ਦੇਖ ਸਕਣਗੇ ਫੈਨਜ਼
Entertainment Live Today: Shah Rukh khan: ਸ਼ਾਹਰੁਖ ਖਾਨ ਨੇ ਪ੍ਰਸ਼ੰਸਕਾਂ ਨੂੰ ਕੀਤੀ ਖਾਸ ਅਪੀਲ, ਬੋਲੇ- 'ਸੋਚ-ਸਮਝ ਕੇ ਕਿਸੇ...'
Shah Rukh khan: ਲੋਕ ਸਭਾ ਚੋਣਾਂ 2024 ਦਾ ਦੌਰ ਚੱਲ ਰਿਹਾ ਹੈ। ਮੁੰਬਈ 'ਚ 20 ਮਈ 2024 ਨੂੰ ਵੋਟਿੰਗ ਹੋਣੀ ਹੈ ਅਤੇ ਇਸ ਤੋਂ ਪਹਿਲਾਂ ਬਾਲੀਵੁੱਡ ਦੇ ਕਿੰਗ ਯਾਨੀ ਸ਼ਾਹਰੁਖ ਖਾਨ ਵੀ ਇਨ੍ਹਾਂ ਸਿਤਾਰਿਆਂ 'ਚ ਸ਼ਾਮਲ ਹਨ। ਸ਼ਾਹਰੁਖ ਨੇ ਖਾਸ ਤਰੀਕੇ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸ਼ਾਹਰੁਖ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ ਅਤੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੋਟ ਪਾਉਣ ਲਈ ਕਿਹਾ ਹੈ, ਜੋ ਕਿ ਹਰ ਭਾਰਤੀ ਨਾਗਰਿਕ ਦੀ ਜ਼ਿੰਮੇਵਾਰੀ ਹੈ।
Entertainment Live: Diljit Dosanjh: ਦਿਲਜੀਤ ਦੋਸਾਂਝ ਨੂੰ ਵੱਡਾ ਝਟਕਾ! ਫਿਲਮ 'ਰੰਨਾਂ 'ਚ ਧੰਨਾ' ਹੋਈ Cancel, ਸਾਹਮਣੇ ਆਈ ਹੈਰਾਨੀਜਨਕ ਵਜ੍ਹਾ
Diljit Dosanjh: ਗਲੋਬਲ ਸਟਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਦੁਨੀਆ ਭਰ ਵਿੱਚ ਵਾਹੋ-ਵਾਹੀ ਖੱਟਣ ਵਾਲਾ ਕਲਾਕਾਰ ਦੀ ਫਿਲਮ 'ਰੰਨਾਂ 'ਚ ਧੰਨਾ' ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ, ਪਰ ਇਸ ਨੂੰ ਹੁਣ ਰੱਦ ਕਰ ਦਿੱਤਾ ਹੈ। ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਸ ਫਿਲਮ ਨੂੰ ਨਹੀਂ ਬਣਾਇਆ ਜਾਏਗਾ। ਆਖਿਰ ਅਜਿਹਾ ਕਿਉਂ ਹੋਇਆ ਇਸ ਬਾਰੇ ਪੰਜਾਬੀ ਫਿਲਮ ਨਿਰਦੇਸ਼ਕ ਅਮਰਜੀਤ ਸਿੰਘ ਸਰਾਓ ਨੇ ਵੱਡਾ ਖੁਲਾਸਾ ਕੀਤਾ ਹੈ।