Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਰੈਪਰ ਦੀ ਭਰੀ ਜਵਾਨੀ 'ਚ ਮੌਤ; ਸਦਮੇ 'ਚ ਫੈਨਜ਼...
Singer Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਪਣੀ ਦਮਦਾਰ ਗਾਇਕੀ ਅਤੇ ਰੈਪ ਲਈ ਮਸ਼ਹੂਰ ਅਮਰੀਕੀ ਰੈਪਰ ਲਿਲ ਪੌਪਾ (Lil Poppa), ਜਿਨ੍ਹਾਂ ਦਾ ਅਸਲੀ ਨਾਂ ਜੈਨਾਰੀਅਸ ਮਾਈਕਲ...

Singer Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਪਣੀ ਦਮਦਾਰ ਗਾਇਕੀ ਅਤੇ ਰੈਪ ਲਈ ਮਸ਼ਹੂਰ ਅਮਰੀਕੀ ਰੈਪਰ ਲਿਲ ਪੌਪਾ (Lil Poppa), ਜਿਨ੍ਹਾਂ ਦਾ ਅਸਲੀ ਨਾਂ ਜੈਨਾਰੀਅਸ ਮਾਈਕਲ ਵ੍ਹੀਲਰ (Janarious Mykel Wheeler) ਸੀ, ਦਾ ਦੇਹਾਂਤ ਹੋ ਗਿਆ ਹੈ। ਉਹ ਮਹਿਜ਼ 25 ਸਾਲ ਦੇ ਸਨ। ਉਨ੍ਹਾਂ ਦੀ ਅਚਾਨਕ ਹੋਈ ਮੌਤ ਨੇ ਪੂਰੀ ਦੁਨੀਆ ਵਿੱਚ ਮੌਜੂਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਦਿੱਤਾ ਹੈ।
ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ
ਅਧਿਕਾਰਤ ਰਿਪੋਰਟਾਂ ਅਨੁਸਾਰ, ਜਾਰਜੀਆ ਦੇ ਫੁਲਟਨ ਕਾਉਂਟੀ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਨੇ ਬੁੱਧਵਾਰ (18 ਫਰਵਰੀ) ਸਵੇਰੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਅਜੇ ਤੱਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਜਾਂਚ ਏਜੰਸੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਲਿਲ ਪੌਪਾ ਦੀ ਮੌਤ ਦੀ ਖ਼ਬਰ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕਈ ਲੋਕ ਇਸ ਨੂੰ ਡਰੱਗ ਓਵਰਡੋਜ਼ ਜਾਂ ਆਤਮ-ਹੱਤਿਆ ਦਾ ਮਾਮਲਾ ਦੱਸ ਰਹੇ ਹਨ, ਪਰ ਹਾਲੇ ਤੱਕ ਪਰਿਵਾਰ ਜਾਂ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























