(Source: ECI/ABP News/ABP Majha)
ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਭਾਜਪਾ 'ਚ ਸ਼ਾਮਲ
ਭਾਰਤੀ ਜਨਤਾ ਪਾਰਟੀ ( BJP) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ(Union Minister Gajendra Shekhawat), ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ...
ਚੰਡੀਗੜ੍ਹ : ਹਿੰਦੀ ਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਅੱਜ ਪੰਜਾਬ ਭਾਜਪਾ 'ਚ ਸ਼ਾਮਲ ਹੋਈ। ਜਿਸ ਵਿੱਚ ਅਦਾਕਾਰਾ ਮਾਹੀ ਗਿੱਲ (Actress Mahi Gill), ਪੰਜਾਬੀ ਅਦਾਕਾਰ ਹੌਬੀ ਧਾਲੀਵਾਲ (Hobby Dhaliwal )ਸਣੇ ਕੁਝ ਹੋਰ ਭਾਰਤੀ ਜਨਤਾ ਪਾਰਟੀ ( BJP) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ(Union Minister Gajendra Shekhawat), ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਮੌਜੂਦ ਰਹੇ।
ਮਾਹੀ ਗਿੱਲ ਨੇ ਪਿਛਲੇ ਸਾਲ ਦਸੰਬਰ 'ਚ ਵਾਰਡ ਨੰਬਰ 2 ਤੋਂ ਕਾਂਗਰਸ ਉਮੀਦਵਾਰ ਹਰਮੋਹਿੰਦਰ ਸਿੰਘ ਲੱਕੀ ਲਈ ਪ੍ਰਚਾਰ ਕੀਤਾ ਸੀ। ਉਦੋਂ ਮਾਹੀ ਗਿੱਲ ਨੇ ਕਿਹਾ ਸੀ ਕਿ ਲੱਕੀ ਉਸ ਦਾ ਬਚਪਨ ਦਾ ਦੋਸਤ ਹੈ ਤੇ ਸਿਰਫ ਉਸ ਦਾ ਸਾਥ ਦੇ ਰਹੀ ਸੀ। ਉਸ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਉਸ ਦੀ ਰਾਜਨੀਤੀ 'ਚ ਸ਼ਾਮਲ ਹੋਣ ਦੀ ਕੋਈ ਇੱਛਾ ਨਹੀਂ ਹੈ ਪਰ ਭਵਿੱਖ 'ਚ ਅਜਿਹਾ ਕਰ ਸਕਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490