Suchita Kaur Inayat: ਮਸ਼ਹੂਰ ਪੰਜਾਬੀ ਅਦਾਕਾਰਾ ਸੁਚਿਤਾ ਕੌਰ ਇਨਾਇਤ ਨੇ ਕੀਤੀ ਖੁਦਕੁਸ਼ੀ, ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼
Suchita Kaur inayat Suicide: ਮ੍ਰਿਤਕਾ ਦੀ ਪਹਿਚਾਣ ਸੁਚਿਤਾ ਕੌਰ ਉਰਫ਼ ਇਨਾਇਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ, ਜੋ ਕਿ ਕੰਮ ਕਾਰਨ ਆਪਣੇ ਪਰਿਵਾਰ ਤੋਂ ਦੂਰ ਜ਼ੀਰਕਪੁਰ ਸੁਸਾਇਟੀ ਵਿੱਚ 1-ਬੀ.ਐਚ.ਕੇ ਫਲੈਟ ਵਿੱਚ ਕਿਰਾਏ ‘ਤੇ ਰਹਿੰਦੀ ਸੀ।
Suchita Kaur inayat Suicide: ਪੰਜਾਬੀ ਮਨੋਰੰਜਨ ਜਗਤ ਤੋਂ ਬੇਹੱਦ ਮੰਦਭਾਗੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਮਾਡਲ ਸੁਚਿਤਾ ਕੌਰ ਇਨਾਇਤ ਨੇ ਸੁਸਾਈਡ ਕਰ ਲਈ ਹੈ। ਦੱਸ ਦਈਏ ਕਿ 23 ਸਾਲਾ ਮਾਡਲ ਤੇ ਅਭਿਨੇਤਰੀ ਦੀ ਉਸ ਦੇ ਘਰ 'ਚ ਪੱਖੇ ਨਾਲ ਲਟਕਦੀ ਲਾਸ਼ ਮਿਲੀ ਸੀ। ਦੱਸਣਯੋਗ ਹੈ ਕਿ ਗ੍ਰੈਜੂਏਸ਼ਨ ਤੋਂ ਬਾਅਦ ਮਾਡਲਿੰਗ ਦੀ ਦੁਨੀਆ ‘ਚ ਪ੍ਰਵੇਸ਼ ਕਰਕੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਪੰਜਾਬੀ ਗੀਤਾਂ ਦੀਆਂ 4 ਐਲਬਮਾਂ ‘ਚ ਮੁੱਖ ਭੂਮਿਕਾ ਨਿਭਾਈ ਸੀ। ਇੱਥੇ ਤੁਹਾਡੀ ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ 23 ਸਾਲਾ ਅਭਿਨੇਤਰੀ ਜ਼ੀਰਕਪੁਰ ਵਿਖੇ ਇੱਕ ਪੌਸ਼ ਏਰੀਆ 'ਚ ਸਥਿਤ ਸੁਸਾਇਟੀ 'ਚ ਫਲੈਟ 'ਚ ਰਹਿੰਦੀ ਸੀ।
ਇਹ ਵੀ ਪੜ੍ਹੋ: ਗਾਇਕ ਕਾਕਾ ਨੇ ਫੈਨਜ਼ ਦੇ ਨਾਮ ਲਿਖੀ ਖਾਸ 'ਅਰਜ਼ੀ', ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ
ਮ੍ਰਿਤਕਾ ਦੀ ਪਹਿਚਾਣ ਸੁਚਿਤਾ ਕੌਰ ਉਰਫ਼ ਇਨਾਇਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ, ਜੋ ਕਿ ਕੰਮ ਕਾਰਨ ਆਪਣੇ ਪਰਿਵਾਰ ਤੋਂ ਦੂਰ ਜ਼ੀਰਕਪੁਰ ਸੁਸਾਇਟੀ ਵਿੱਚ 1-ਬੀ.ਐਚ.ਕੇ ਫਲੈਟ ਵਿੱਚ ਕਿਰਾਏ ‘ਤੇ ਰਹਿੰਦੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਬਾਅਦ ਵਿੱਚ ਜਦੋਂ ਫਲੈਟ ਦੇ ਅੰਦਰ ਜਾਂਚ ਕੀਤੀ ਗਈ ਤਾਂ ਉੱਥੇ ਪਈ ਇੱਕ ਡਾਇਰੀ ਵਿੱਚੋਂ ਸੁਚਿਤਾ ਵੱਲੋਂ ਅੰਗਰੇਜ਼ੀ ਵਿੱਚ ਲਿਖਿਆ ਇੱਕ ਸੁਸਾਈਡ ਨੋਟ ਬਰਾਮਦ ਹੋਇਆ।
ਮ੍ਰਿਤਕਾ ਦੇ ਭਰਾ ਆਕਾਸ਼ ਵਾਸੀ ਹੁਸ਼ਿਆਰਪੁਰ ਨੇ ਪੁਲਿਸ ਨੂੰ ਬਿਆਨ ਦਿੰਦਿਆਂ ਕਿਹਾ ਕਿ ਉਸ ਦੀ ਭੈਣ ਸ਼ੁਹਿਤਾ ਪਿਛਲੇ ਕੁੱਝ ਸਮੇਂ ਤੋਂ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਐਤਵਾਰ ਉਸ ਨੇ ਘਰ 'ਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਦੀ ਭੈਣ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆ ਅਜਿਹਾ ਕੰਮ ਕੀਤਾ ਹੈ, ਜਿਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ।
ਮ੍ਰਿਤਕ ਲੜਕੀ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 174 ਸੀ.ਆਰ.ਪੀ.ਸੀ. ਤਹਿਤ ਕਾਰਵਾਈ ਕਰਦਿਆ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਭੇਜ ਦਿਤਾ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਗਈ ਹੈ।