ਪੜਚੋਲ ਕਰੋ

ਹਿਮਾਚਲ ਘੁੰਮਣ ਆਏ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਦਾ ਕੀਮਤੀ ਸਾਮਾਨ ਚੋਰੀ

ਮਸ਼ਹੂਰ ਬਾਲੀਵੁੱਡ ਗਾਇਕਾ ਨੇਹਾ ਕੱਕੜ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਦਾ ਮੋਬਾਈਲ ਫੋਨ ਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਰੋਹਨਪ੍ਰੀਤ ਸਿੰਘ ਸ਼ੁੱਕਰਵਾਰ ਰਾਤ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਮੰਡੀ ਦੇ ਇੱਕ ਨਾਮੀ ਹੋਟਲ ਵਿੱਚ ਠਹਿਰਿਆ ਹੋਇਆ ਸੀ

Neha Kakkar Husband Rohanpreet : ਹਿਮਾਚਲ ਪ੍ਰਦੇਸ਼ ਘੁੰਮਣ ਆਈ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਸਿੰਘ ਦਾ ਸਾਮਾਨ ਚੋਰੀ ਹੋ ਗਿਆ ਹੈ। ਉਹ ਮੰਡੀ ਦੇ ਇੱਕ ਨਾਮੀ ਹੋਟਲ ਵਿੱਚ ਠਹਿਰੇ ਹੋਏ ਸਨ। ਰੋਹਨਪ੍ਰੀਤ ਸਿੰਘ ਦਾ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਪੁਲਿਸ ਨੇ ਹੋਟਲ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਨਪ੍ਰੀਤ ਆਪਣੇ ਤਿੰਨ ਦੋਸਤਾਂ ਨਾਲ ਹਿਮਾਚਲ ਘੁੰਮਣ ਆਇਆ ਸੀ ਅਤੇ ਬੀਤੀ ਰਾਤ ਉਹ ਮੰਡੀ ਦੇ ਇੱਕ ਮਸ਼ਹੂਰ ਹੋਟਲ ਵਿੱਚ ਰੁਕਿਆ ਸੀ। ਜ਼ਿਕਰਯੋਗ ਹੈ ਕਿ  ਰੋਹਨਪ੍ਰੀਤ ਸਿੰਘ ਦੇ ਕੁਝ ਗਹਿਣੇ ਵੀ ਚੋਰੀ ਹੋ ਗਏ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਸ਼ਹੂਰ ਬਾਲੀਵੁੱਡ ਗਾਇਕਾ ਨੇਹਾ ਕੱਕੜ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਦਾ ਮੋਬਾਈਲ ਫੋਨ ਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਰੋਹਨਪ੍ਰੀਤ ਸਿੰਘ ਸ਼ੁੱਕਰਵਾਰ ਰਾਤ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਮੰਡੀ ਦੇ ਇੱਕ ਨਾਮੀ ਹੋਟਲ ਵਿੱਚ ਠਹਿਰਿਆ ਹੋਇਆ ਸੀ। ਸਵੇਰੇ ਕਮਰੇ ’ਚੋਂ ਮੋਬਾਈਲ ਫੋਨ, ਸੋਨੇ ਦੀਆਂ ਮੁੰਦਰੀਆਂ ਤੇ ਹੋਰ ਸਾਮਾਨ ਗਾਇਬ ਪਾਇਆ ਗਿਆ। ਰੋਹਨਪ੍ਰੀਤ ਸਿੰਘ ਨੇ ਇਸ ਦੀ ਸ਼ਿਕਾਇਤ ਹੋਟਲ ਪ੍ਰਬੰਧਕਾਂ ਨੂੰ ਕੀਤੀ।

ਕਮਰੇ ਦੀ ਤਲਾਸ਼ੀ ਲੈਣ ਅਤੇ ਹੋਟਲ ਸਟਾਫ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਜਦੋਂ ਸਾਮਾਨ ਨਹੀਂ ਮਿਲਿਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਵਧੀਕ ਪੁਲਿਸ ਕਪਤਾਨ ਮੰਡੀ ਅਸ਼ੀਸ਼ ਸ਼ਰਮਾ ਪੁਲਿਸ ਥਾਣਾ ਸਦਰ ਦੇ ਇੰਚਾਰਜ ਪੁਰਸ਼ੋਤਮ ਧੀਮਾਨ ਦੇ ਨਾਲ ਹੋਟਲ 'ਚ ਪਹੁੰਚੇ | ਪੁਲਿਸ ਨੇ ਹੋਟਲ ਦੇ ਸਟਾਫ਼ ਅਤੇ ਉੱਥੇ ਰਹਿਣ ਵਾਲੇ ਲੋਕਾਂ ਦੇ ਬਾਹਰ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਹੋਟਲ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਪੁਲਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੰਡੀ ਦੀ ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget