Covid-19: ਦੇਸ਼ 'ਚ ਹਰ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਕਾਰਨ ਹੁਣ ਤੱਕ ਲੱਖਾਂ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਲੋਕਾਂ ਨੂੰ ਹਸਪਤਾਲਾਂ ਵਿੱਚ ਬੈਡ ਤੇ ਆਕਸੀਜਨ ਨਹੀਂ ਮਿਲ ਰਹੀ। ਅਜਿਹੇ ਹਾਲਾਤ ਵਿੱਚ ਬੌਲੀਵੁੱਡ ਅਦਾਕਾਰ ਫਰਹਾਨ ਅਖਤਰ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਕੰਪਨੀ ਐਕਸਲ ਐਂਟਰਟੇਨਮੈਂਟ ਲੋੜਵੰਦ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰੇਗੀ। ਇਸ ਲਈ ਉਨ੍ਹਾਂ ਦੀ ਕੰਪਨੀ ਕਈ ਐਨਜੀਓ ਨਾਲ ਕੰਮ ਕਰਨ ਜਾ ਰਹੀ ਹੈ।



ਫਰਹਾਨ ਅਖਤਰ ਨੇ ਇਹ ਜਾਣਕਾਰੀ ਦਿੰਦੇ ਹੋਏ ਉਸ ਹਰ ਔਰਗੋਨਾਈਜ਼ੇਸ਼ਨ ਦੀ ਲਿਸਟ ਸਾਂਝੀ ਕੀਤੀ ਹੈ ਜਿਸ 'ਚ ਉਨ੍ਹਾਂ ਦੀ ਕੰਪਨੀ ਨੇ ਡੋਨੇਟ ਕੀਤਾ ਹੈ। ਫਰਹਾਨ ਨੇ ਆਪਣੇ ਬਿਆਨ ਦੇ 'ਚ ਕਿਹਾ ਕਿ ਆਕਸੀਜਨ ਤੇ ਐਂਬੂਲੈਂਸ ਤੋਂ ਲੈ ਕੇ ਖਾਣੇ ਤੱਕ ਸਭ ਕੁਝ ਮੁਹਈਆ ਹੋਵੇਗਾ। ਇਹ ਲੋਕ ਇਕੱਠੇ ਮਿਲ ਕੇ ਵਧੀਆ ਕੰਮ ਕਰ ਰਹੇ ਹਨ।



ਵਰਕਫਰੰਟ ਦੀ ਗੱਲ ਕਰੀਏ ਤਾਂ ਫਰਹਾਨ ਅਖਤਰ ਬਹੁਤ ਜਲਦੀ ਫਿਲਮ 'ਤੂਫਾਨ' 'ਚ ਨਜ਼ਰ ਆਉਣ ਵਾਲੇ ਹਨ। ਫੈਨਜ਼ ਲੰਬੇ ਸਮੇਂ ਤੋਂ ਇਸ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ। ਦੇਸ਼ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਇਹ ਫਿਲਮ ਹੁਣ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਓਟੀਟੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਰਾਕੇਸ਼ ਓਮਪ੍ਰਕਾਸ਼ ਨੇ ਡਾਇਰੈਕਟ ਕੀਤਾ ਹੈ। ਪਰੇਸ਼ ਰਾਵਲ ਫਿਲਮ 'ਚ ਕੋਚ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।