ਕਿਸਾਨ ਵਿਰੋਧੀ ਰਹੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਮੁੰਬਈ ਦੀ ਖਾਰ ਪੁਲਿਸ ਸਾਹਮਣੇ ਪੇਸ਼ ਹੋਈ। ਜਿਥੇ ਪੁਲਿਸ ਨੇ ਕੰਗਨਾ ਤੋਂ ਸਿੱਖ ਵਿਰੋਧੀ ਪੋਸਟ ਮਾਮਲੇ 'ਚ ਪੁੱਛਗਿੱਛ ਕੀਤੀ। ਹਾਲਾਂਕਿ ਮੁੰਬਈ ਪੁਲਿਸ ਨੇ ਕੰਗਨਾ ਨੂੰ 22 ਦਸੰਬਰ ਨੂੰ ਹਾਜ਼ਰ ਹੋਣ ਲਈ ਕਿਹਾ ਸੀ ਪਰ ਕੰਗਨਾ ਨਹੀਂ ਆਈ। ਜਿਸ ਤੋਂ ਬਾਅਦ ਅੱਜ ਕੰਗਨਾ ਨੇ ਮੁੰਬਈ ਦੇ ਖਾਰ ਪੁਲਿਸ ਥਾਣੇ ਦਾ ਰੁਖ ਕੀਤਾ।ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਪੋਸਟ ਪਾ ਕੇ ਕਿਸਾਨੀ ਅੰਦੋਲਨ ਨੂੰ ਇਕ ਵੱਖਵਾਦੀ ਸਮੂਹ ਨਾਲ ਜੋੜਿਆ ਸੀ। ਜਿਸ ਦੇ ਸਬੰਧ 'ਚ ਉਸ ਖਿਲਾਫ ਐੱਫਆਈਆਰ ਦਰਜ ਹੋਈ। ਜਿਸ ਨੂੰ ਲੈ ਕੇ ਉਸ ਨੇ ਮੁੰਬਈ ਪੁਲਿਸ ਸਾਹਮਣੇ ਪੇਸ਼ ਹੋਣਾ ਸੀ। ਪੁਲਿਸ ਨੇ ਇਸ ਮਹੀਨੇ ਦੇ ਸ਼ੁਰੂ 'ਚ ਉਸ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਸੀ। ਉਦੋਂ ਕੰਗਨਾ ਦੇ ਵਕੀਲ ਨੇ ਬੰਬੇ ਹਾਈ ਕੋਰਟ ਨੂੰ ਕਿਹਾ ਸੀ ਕਿ ਉਹ 22 ਦਸੰਬਰ ਨੂੰ ਖਾਰ ਪੁਲਿਸ ਸਾਹਮਣੇ ਪੇਸ਼ ਹੋਵੇਗੀ। ਬੁੱਧਵਾਰ ਨੂੰ ਉਸ ਦੇ ਵਕੀਲ ਨੇ ਪੇਸ਼ ਹੋਣ ਲਈ ਦੂਜੀ ਤਰੀਕ ਲਈ ਬੇਨਤੀ ਕੀਤੀ।ਦੱਸਣਯੋਗ ਹੈ ਕਿ ਕੰਗਨਾ ਰਣੌਤ ਦੇ ਇਕ ਇੰਸਟਾਗ੍ਰਾਮ ਪੋਸਟ ਤੋਂ ਬਾਅਦ ਸਿੱਖ ਭਾਈਚਾਰੇ ਦੇ ਕੁਝ ਮੈਂਬਰਾਂ ਦੁਆਰਾ ਉਸ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਗਈ ਸੀ। ਸ਼ਿਕਾਇਤ 'ਚ ਦਾਅਵਾ ਕੀਤਾ ਗਿਆ ਹੈ ਕਿ ਆਪਣੀ ਇੰਸਟਾਗ੍ਰਾਮ ਪੋਸਟ ਰਾਹੀਂ ਕੰਗਨਾ ਰਣੌਤ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ 'ਕਿਸਾਨਾਂ ਦੇ ਅੰਦੋਲਨ' ਨੂੰ 'ਖਾਲਿਸਤਾਨੀ ਅੰਦੋਲਨ' ਦੱਸਿਆ ਸੀ। ਜਿਸ ਦੌਰਾਨ ਮਾਮਲਾ ਗਰਮਾ ਗਿਆ ਤੇ ਸਿੱਖ ਜਥੇਬੰਦੀਆਂ ਨੇ ਕੰਗਨਾ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ। 


ਇਹ ਵੀ ਪੜ੍ਹੋ : Ludhiana Blast : ਲੁਧਿਆਣਾ ਬਲਾਸਟ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਖਦਸ਼ਾ...


ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਅੰਦਰ ਵੀਰਵਾਰ ਨੂੰ ਹੋਏ ਧਮਾਕੇ ਨੇ ਸਾਰੀਆਂ ਪਾਰਟੀਆਂ ਦੇ ਸਿਆਸਤਦਾਨਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਕੁਝ ਨੇ ਇਸ ਘਟਨਾ ਪਿੱਛੇ ਪਾਕਿਸਤਾਨ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਜ਼ਿੰਮੇਵਾਰ ਠਹਿਰਾਇਆ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਕੇਂਦਰੀ ਗ੍ਰਹਿ ਮੰਤਰਾਲੇ ਨੇ ਘਟਨਾ ਦੀ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਖਮੀ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਚੋਣਾਂ ਤੋਂ ਪਹਿਲਾਂ ਸੂਬੇ 'ਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।