ਪੜਚੋਲ ਕਰੋ

Attack on Alfaaz: ਪੰਜਾਬੀ ਗਾਇਕ ਅਲਫਾਜ਼ ਨੂੰ ਮਿੰਨੀ ਟੈਂਪੂ ਨਾਲ ਮਾਰੀ ਟੱਕਰ

Attack On Punjabi Singer: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ 'ਤੇ ਹਮਲੇ ਦੀ ਚਰਚਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾ ਹੋਣ ਦੀ ਚਰਚਾ ਛਿੜ ਗਈ ਪਰ ਪੁਲਿਸ ਨੇ ਇਸ ਨੂੰ ਹਾਦਸਾ ਦੱਸਿਆ ਹੈ। ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਅਲਫਾਜ਼ 'ਤੇ ਇਹ ਹਮਲਾ ਮੋਹਾਲੀ ਦੇ ਇੱਕ ਰੈਸਟੋਰੈਂਟ 'ਚ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਗਿਆ। ਜ਼ਖਮੀ ਹੋਇਆ ਅਲਫਾਜ਼ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। 

ਪੌਪ ਗਾਇਕ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਕੇ ਗਾਇਕ ਅਲਫਾਜ਼ 'ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਹੈ।ਹਨੀ ਸਿੰਘ ਵੱਲੋਂ ਪੋਸਟ ਕੀਤੀ ਗਈ ਤਸਵੀਰ ਵਿੱਚ ਅਲਫ਼ਾਜ਼ ਹਸਪਤਾਲ ਦੇ ਬੈੱਡ 'ਤੇ ਨਜ਼ਰ ਆ ਰਿਹਾ ਹੈ। ਉਸ ਦੇ ਸਰੀਰ 'ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਹਨੀ ਸਿੰਘ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਅਲਫਾਜ਼ ਦੇ ਜਲਦੀ ਠੀਕ ਹੋਣ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ।

View this post on Instagram
 
A post shared by Yo Yo Honey Singh (@yoyohoneysingh)

ਪੁਲਿਸ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਮੁਹਾਲੀ ਦੇ ਥਾਣਾ ਸੋਹਾਣਾ 'ਚ ਦਰਜ ਕਰ ਲਈ ਗਈ ਹੈ। ਇਸ ਹਮਲੇ ਵਿੱਚ ਵਿੱਕੀ ਨਾਮ ਦੇ ਸ਼ਖਸ ਦਾ ਨਾਮ ਸਾਹਮਣੇ ਆਇਆ ਹੈ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਜਾਰੀ ਹੈ, ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਇੱਕ ਰੈਸਟੋਰੈਂਟ ਵਿੱਚ ਵਾਪਰੀ। ਹਮਲੇ ਤੋਂ ਬਾਅਦ ਇੱਕ ਪਿਕਅੱਪ ਟੈਂਪੂ ਨੇ ਅਲਫਾਜ਼ ਨੂੰ ਟੱਕਰ ਮਾਰੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਅਲਫਾਸ ਕਰੀਬ 10 ਫੁੱਟ ਤੱਕ ਹਵਾ 'ਚ ਉੱਡ ਕੇ ਹੇਠਾਂ ਡਿੱਗਾ। ਉਸ ਦੀ ਰੀੜ੍ਹ ਦੀ ਹੱਡੀ ਤੋਂ ਇਲਾਵਾ ਸਰੀਰ ਦੇ ਕਈ ਹਿੱਸਿਆਂ ਵਿਚ ਗੰਭੀਰ ਸੱਟਾਂ ਲੱਗੀਆਂ ਹਨ। ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਅਲਫਾਜ਼ ਦੇ ਦੋਸਤਾਂ ਨੇ ਉਸ ਨੂੰ ਫੋਰਟਿਸ 'ਚ ਭਰਤੀ ਕਰਵਾਇਆ ਹੈ। ਪੁਲੀਸ ਨੇ ਮੁਲਜ਼ਮ ਵਿੱਕੀ ਵਾਸੀ ਰਾਏਪੁਰਾਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਕਰੀਬ 12.30 ਵਜੇ ਅਲਫਾਜ਼ ਪੰਜ ਦੋਸਤਾਂ ਨਾਲ ਪਾਲ ਢਾਬੇ 'ਤੇ ਖਾਣਾ ਖਾਣ ਪਹੁੰਚਿਆ ਸੀ। ਫਿਰ ਢਾਬਾ ਮਾਲਕ ਰੋਡਾ ਅਤੇ ਕਰਿੰਦੇ ਵਿੱਕੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਵਿੱਕੀ ਨੇ ਢਾਬਾ ਮਾਲਕ ਦੀ ਸ਼ਿਕਾਇਤ ਗਾਇਕ ਅਲਫਾਜ਼ ਨੂੰ ਕੀਤੀ, ਜੋ ਖਾਣਾ ਖਾ ਰਿਹਾ ਸੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਲਈ ਕਿਹਾ ਅਤੇ ਬਾਹਰ ਆ ਕੇ ਸੜਕ ਦੇ ਕਿਨਾਰੇ ਖੜ੍ਹਾ ਹੋ ਗਿਆ। ਉਦੋਂ ਵਿੱਕੀ ਨੇ ਅਲਫਾਜ਼ ਨੂੰ ਮਿੰਨੀ ਟੈਂਪੂ ਨਾਲ ਜ਼ੋਰਦਾਰ ਟੱਕਰ ਮਾਰ ਦਿੱਤੀ। ਅਲਫਾਜ਼ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਢਾਬਾ ਮਾਲਕ ਅਤੇ ਵਿੱਕੀ ਵਿਚਕਾਰ ਲੈਣ-ਦੇਣ ਦਾ ਝਗੜਾ ਚੱਲ ਰਿਹਾ ਸੀ। ਉਸਨੂੰ ਅਲਫ਼ਾਜ਼ ਤੋਂ ਮਦਦ ਦੀ ਉਮੀਦ ਸੀ। ਗੁੱਸੇ 'ਚ ਆ ਕੇ ਉਸ ਨੇ ਇਹ ਹਰਕਤ ਕੀਤੀ।

ਢਾਬਾ ਮਾਲਕ ਅਤੇ ਵਿੱਕੀ ਵਿਚਾਲੇ ਪੈਸਿਆਂ ਦਾ ਲੈਣ-ਦੇਣ ਸੀ
ਸੋਹਾਣਾ ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਪਾਲ ਢਾਬੇ ’ਤੇ ਕੰਮ ਕਰਦਾ ਹੈ। ਢਾਬਾ ਮਾਲਕ ਨੇ ਵਿੱਕੀ ਨੂੰ ਸ਼ਰਾਬ ਦਾ ਆਦੀ ਹੋਣ ਕਾਰਨ ਨੌਕਰੀ ਤੋਂ ਕੱਢ ਦਿੱਤਾ ਸੀ। ਐਡਵਾਂਸ ਪੈਸੇ ਦੇਣ ਮਗਰੋਂ ਵਿੱਕੀ ਦੀ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਈ। ਵਿੱਕੀ ਅਕਸਰ ਢਾਬੇ 'ਤੇ ਮੋਟਰਸਾਈਕਲ ਲੈਣ ਆਉਂਦਾ ਸੀ।

ਸ਼ਨੀਵਾਰ ਨੂੰ ਵੀ ਜਦੋਂ ਉਹ ਮੋਟਰਸਾਈਕਲ ਲੈਣ ਆਇਆ ਤਾਂ ਢਾਬੇ ਦੇ ਮਾਲਕ ਨੇ ਕੁੱਟਮਾਰ ਕੀਤੀ। ਉਸ ਨੇ ਢਾਬੇ 'ਤੇ ਖਾਣਾ ਖਾ ਰਹੇ ਗਾਇਕ ਅਲਫਾਜ਼ ਤੋਂ ਮਦਦ ਮੰਗੀ। ਅਲਫਾਜ਼ ਨੇ ਢਾਬਾ ਮਾਲਕ ਨੂੰ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਲਈ ਕਿਹਾ ਤੇ ਬਾਹਰ ਆ ਗਿਆ। ਇਸ ਤੋਂ ਵਿੱਕੀ ਨਾਰਾਜ਼ ਸੀ।

ਗੁੱਸੇ ਵਿਚ ਆ ਕੇ ਉਸ ਨੇ ਮਿੰਨੀ ਟੈਂਪੂ ਨੂੰ ਚੁੱਕਿਆ ਅਤੇ ਸੜਕ ਕਿਨਾਰੇ ਅਲਫਾਜ਼ 'ਤੇ ਪੂਰੀ ਰਫਤਾਰ ਨਾਲ ਚੜ੍ਹਾ ਦਿੱਤਾ। ਅਚਾਨਕ ਹੋਈ ਟੱਕਰ ਕਾਰਨ ਅਲਫਾਜ਼ ਕਰੀਬ 10 ਫੁੱਟ ਤੱਕ ਹਵਾ 'ਚ ਉਛਲਿਆ ਅਤੇ ਧਮਾਕੇ ਨਾਲ ਜ਼ਮੀਨ 'ਤੇ ਡਿੱਗ ਗਿਆ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget