ਮਾਫੀ ਮੰਗਣ ਮਗਰੋਂ ਵੀ ਰਣਜੀਤ ਬਾਵਾ ਦੀਆਂ ਨਹੀਂ ਘਟੀਆਂ ਮੁਸ਼ਕਲਾਂ, ਹੁਣ ਰੋਪੜ 'ਚ ਕੇਸ
ਬਾਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਹੁਣ ਥਾਣਾ ਸਦਰ ਰੂਪਨਗਰ ਵਿੱਚ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਰੂਪਨਗਰ: ਪੰਜਾਬੀ ਗਾਇਕ ਰਣਜੀਤ ਬਾਵਾ ਆਪਣੇ ਵਿਵਾਦਤ ਗਾਣੇ ਨੂੰ ਲੈ ਕੇ ਇਨੀਂ ਦਿਨੀਂ ਚਰਚਾ 'ਚ ਹਨ। ਉਨ੍ਹਾਂ ਨੇ ਮਾਫੀ ਮੰਗਦਿਆਂ ਆਪਣਾ ਗਾਣਾ ਯੂ-ਟਿਊਬ ਤੋਂ ਹਟਾ ਲਿਆ ਹੈ। ਇਸ ਦੇ ਬਾਵਜੂਦ ਹਿੰਦੂ ਲੀਡਰ ਉਨ੍ਹਾਂ ਖਿਲਾਫ ਕੇਸ ਦਰਜ ਕਰਵਾ ਰਹੇ ਹਨ। ਹੁਣ ਬਾਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਹੁਣ ਥਾਣਾ ਸਦਰ ਰੂਪਨਗਰ ਵਿੱਚ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਰਣਜੀਤ ਬਾਵਾ ਦੇ ਗਾਣੇ ਨਾਲ ਪੂਰੇ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਹ ਵੀ ਪੜ੍ਹੋ: ਟਰੰਪ ਪ੍ਰਸ਼ਾਸਨ ਨੇ ਐੱਚ-1B ਵੀਜ਼ਾ ਧਾਰਕਾਂ ਲਈ ਰੱਖੀ ਵੱਡੀ ਮੰਗ
ਇਸੇ ਦੌਰਾਨ ਰਣਜੀਤ ਬਾਵਾ ਵੱਲੋਂ ਗਾਏ ਗੀਤ ਖ਼ਿਲਾਫ਼ ਹਿੰਦੂ ਸੰਗਠਨਾਂ ਨੇ ਥਾਣਾ ਕਾਦੀਆਂ ਵਿੱਚ ਉਸ ’ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਵਿਰੁੱਧ ਪਰਚਾ ਦਰਜ ਕਰਨ ਲਈ ਲਿਖਤੀ ਸ਼ਿਕਾਇਤ ਦਿਤੀ ਹੈ। ਇਸ ਤੋਂ ਇਲਾਵਾ ਬੀਜੇਪੀ ਲੀਡਰ ਜੋਗਿੰਦਰਪਾਲ ਭੁੱਟੋ, ਡਾ. ਕਮਲ ਜਯੋਤੀ ਸੀਨੀਅਰ ਆਗੂ ਨੇ ਵੀ ਰਣਜੀਤ ਬਾਵਾ ਖ਼ਿਲਾਫ਼ 295-ਏ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ