(Source: ECI/ABP News/ABP Majha)
ਬੌਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਦੇ ਖਿਲਾਫ FIR ਦਰਜ
ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੀ ਸਾਈਬਰ ਪੁਲਿਸ ਨੇ ਬਾਲੀਵੁੱਡ ਅਭਿਨੇਤਰੀ ਪਾਇਲ ਰੋਹਤਗੀ ਦੇ ਖਿਲਾਫ ਨਹਿਰੂ-ਗਾਂਧੀ ਪਰਿਵਾਰ ਦੇ ਖਿਲਾਫ ਮਾਣਹਾਨੀ ਵਾਲਾ ਵੀਡੀਓ ਬਣਾਉਣ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ।
ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੀ ਸਾਈਬਰ ਪੁਲਿਸ ਨੇ ਬਾਲੀਵੁੱਡ ਅਭਿਨੇਤਰੀ ਪਾਇਲ ਰੋਹਤਗੀ ਦੇ ਖਿਲਾਫ ਨਹਿਰੂ-ਗਾਂਧੀ ਪਰਿਵਾਰ ਦੇ ਖਿਲਾਫ ਮਾਣਹਾਨੀ ਵਾਲਾ ਵੀਡੀਓ ਬਣਾਉਣ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਰਿਪੋਰਟਸ ਮੁਤਾਬਕ ਸਥਾਨਕ ਕਾਂਗਰਸੀ ਨੇਤਾ ਦੀ ਸ਼ਿਕਾਇਤ ਦੇ ਬਾਅਦ ਪਾਇਲ ਰੋਹਤਗੀ ਦੇ ਖਿਲਾਫ ਭਾਰਤੀ ਦੰਡ ਸੰਹਿਤਾ ਦੀ ਧਾਰਾ 153,500 ਅਤੇ 505 (2) ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਸ਼ਿਕਾਇਤ ਦੇ ਅਨੁਸਾਰ, ਅਭਿਨੇਤਰੀ ਨੇ ਇੱਕ ਅਣਪਛਾਤੇ ਵਿਅਕਤੀ ਨਾਲ ਮਿਲ ਕੇ ਕਥਿਤ ਤੌਰ 'ਤੇ ਮਹਾਤਮਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਹੋਰ ਮੈਂਬਰਾਂ ਬਾਰੇ ਮਾਣਹਾਨੀਜਨਕ ਵੀਡੀਓ ਬਣਾਈ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ।
ਇਸ ਮਾਮਲੇ ਬਾਰੇ ਅਧਿਕਾਰੀ ਨੇ ਕਿਹਾ ਕਿ ਕਾਂਗਰਸ ਨੇਤਾ ਅਤੇ ਪਾਰਟੀ ਦੀ ਪੁਣੇ ਇਕਾਈ ਦੀ ਅਹੁਦੇਦਾਰ ਸੰਗੀਤਾ ਤਿਵਾੜੀ ਨੇ ਵੀਡੀਓ ਦਾ ਨੋਟਿਸ ਲਿਆ ਹੈ। ਇਸਦੇ ਬਾਅਦ ਉਨ੍ਹਾਂ ਨੇ ਪਾਇਲ ਰੋਹਤਗੀ ਦੇ ਖਿਲਾਫ ਪੁਲਿਸ ਵਿੱਚ ਸ਼ਿਕਾਇਤ ਕੀਤੀ ਹੈ।
ਹਾਲ ਹੀ ਵਿੱਚ ਪਾਇਲ ਨੇ ਕੈਟਰੀਨਾ ਕੈਫ ਦੀਆਂ ਤਸਵੀਰਾਂ ਸ਼ੇਅਰ ਕਰਕੇ ਵੀ ਚਰਚਾ ਵਿੱਚ ਆਈ ਸੀ। ਪਾਇਲ ਨੇ ਲਿਖਿਆ ਕਿ ਹਰ ਕੋਈ ਇਸ ਤਰ੍ਹਾਂ ਸ਼ੁਰੂ ਕਰਦਾ ਹੈ, ਇੱਥੋਂ ਤੱਕ ਕਿ ਸਲਮਾਨ ਖਾਨ ਦੀ ਹੀਰੋਇਨ ਨੇ ਵੀ ਇਸ ਤਰ੍ਹਾਂ ਕੀਤਾ। ਅਦਾਕਾਰਾ ਪਾਇਲ ਰੋਹਤਗੀ ਦਾ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ ਰਿਹਾ ਹੈ। ਇਸ ਵਾਰ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ਦੇ ਲਈ ਪਾਇਲ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪਾਇਲ ਦੇ ਖਿਲਾਫ ਪੁਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/