ਪੜਚੋਲ ਕਰੋ
Advertisement
ਬਰਨਾਲਾ ‘ਚ ਸਿੰਗਰ ਸਿੱਧੂ ਮੂਸੇਵਾਲਾ ਅਤੇ ਥਾਣੇਦਾਰ ਸਣੇ 9 ਖ਼ਿਲਾਫ਼ ਮਾਮਲਾ ਦਰਜ
ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਅਤੇ ਉਸ ਦੇ ਚਾਰ ਸਾਥੀਆਂ, ਇੱਕ ਥਾਣੇਦਾਰ, ਦੋ ਹੌਲਦਾਰ ਯਾਨੀ ਪੰਜ ਪੁਲਿਸ ਮੁਲਾਜ਼ਮਾਂ ਕੁਲ ਨੌਂ ਲੋਕਾਂ ਖ਼ਿਲਾਫ਼ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ‘ਚ ਮਾਮਲਾ ਦਰਜ ਕੀਤਾ ਗਿਆ ਹੈ ।
ਬਰਨਾਲਾ: ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ (Sidhu Moose wala) ਅਤੇ ਉਸ ਦੇ ਚਾਰ ਸਾਥੀਆਂ, ਇੱਕ ਥਾਣੇਦਾਰ, ਦੋ ਹੌਲਦਾਰ ਯਾਨੀ ਪੰਜ ਪੁਲਿਸ ਮੁਲਾਜ਼ਮਾਂ ਕੁਲ ਨੌਂ ਲੋਕਾਂ ਖ਼ਿਲਾਫ਼ ਜ਼ਿਲ੍ਹਾ ਬਰਨਾਲਾ (Barnala) ਦੇ ਥਾਣਾ ਧਨੌਲਾ ‘ਚ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ, ਕੋਨਟ੍ਰੋਵਰਸੀ ਕਿੰਗ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ਼ ਸੋਮਵਾਰ ਬਾਅਦ ਦੁਪਹਿਰ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਹੀ ‘ਚ ਰਿਲੀਜ਼ ਹੋਏ ਸਿੱਧੂ ਮੂਸੇਵਾਲੇ ਦੇ ਗਾਣੇ ਦੀ ਸ਼ੂਟਿੰਗ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ਅਧੀਨ ਪਿੰਡ ਬਡਬਰ ‘ਚ ਕੀਤੀ ਗਈ ਸੀ। ਸਿੱਧੂ ਵਲੋਂ ਟਿੱਕਟੌਕ ‘ਤੇ ਵਾਇਰਲ ਵੀਡਿਓ ਦੇ ਤਹਿਤ ਇਹ ਮਾਮਲਾ ਦਰਜ ਹੋਇਆ ਹੈ। ਜਿਸ ‘ਚ ਉਹ ਉਸ ਮੌਕੇ ਹਥਿਆਰ ਚਲਾਉਣ ਦੀ ਟ੍ਰੇਨਿੰਗ ਲੈ ਰਿਹਾ ਸੀ, ਜੋ ਗੈਰ ਕਾਨੂੰਨੀ ਸੀ।
ਦੱਸ ਦਈਏ ਕਿ ਮੌਕੇ ‘ਤੇ ਕੁੱਝ ਪੁਲਿਸ ਕਰਮਚਾਰੀ ਵੀ ਉਸ ਦੇ ਨਾਲ ਸੀ, ਇਹ ਗੀਤ ਰਿਲੀਜ਼ ਹੋਣ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ‘ਚ ਆਇਆ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਹੁਕਮਾਂ ‘ਤੇ ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਗੋਇਲ ਦੇ ਆਦੇਸਾਂ ਤਹਿਤ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਮਹਾਮਾਰੀ ਦੇ ਦਿਨਾਂ ‘ਚ ਕਰਫਿਊ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
9 ਲੋਕਾਂ ਖ਼ਿਲਾਫ਼ ਮਾਮਲਾ ਦਰਜ:
ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ ਸਾਥੀ ਕਰਮ ਸਿੰਘ ਲਹਿਲ, ਇੰਦਰ ਸਿੰਘ ਗਰੇਵਾਲ, ਜੰਗ ਸ਼ੇਰ ਸਿੰਘ ਪਟਿਆਲਾ ਸਮੇਤ ਥਾਣੇਦਾਰ ਬਲਕਾਰ ਸਿੰਘ,ਹੌਲਦਾਰ ਗੁਰਜਿੰਦਰ ਸਿੰਘ, ਹੌਲਦਾਰ ਗਗਨਦੀਪ ਸਿੰਘ, ਸਿਪਾਹੀ ਜਸਵੀਰ ਸਿੰਘ ਤੇ ਸਿਪਾਹੀ ਹਰਵਿੰਦਰ ਸਿੰਘ ਸਮੇਤ ਨੌਂ ਖ਼ਿਲਾਫ਼ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
FIR ਦੀ ਕਾਪੀ:
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement