ਮਿਲੀ ਜਾਣਕਾਰੀ ਮੁਤਾਬਕ, ਕੋਨਟ੍ਰੋਵਰਸੀ ਕਿੰਗ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ਼ ਸੋਮਵਾਰ ਬਾਅਦ ਦੁਪਹਿਰ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਹੀ ‘ਚ ਰਿਲੀਜ਼ ਹੋਏ ਸਿੱਧੂ ਮੂਸੇਵਾਲੇ ਦੇ ਗਾਣੇ ਦੀ ਸ਼ੂਟਿੰਗ ਜ਼ਿਲ੍ਹਾ ਬਰਨਾਲਾ ਦੇ ਥਾਣਾ ਧਨੌਲਾ ਅਧੀਨ ਪਿੰਡ ਬਡਬਰ ‘ਚ ਕੀਤੀ ਗਈ ਸੀ। ਸਿੱਧੂ ਵਲੋਂ ਟਿੱਕਟੌਕ ‘ਤੇ ਵਾਇਰਲ ਵੀਡਿਓ ਦੇ ਤਹਿਤ ਇਹ ਮਾਮਲਾ ਦਰਜ ਹੋਇਆ ਹੈ। ਜਿਸ ‘ਚ ਉਹ ਉਸ ਮੌਕੇ ਹਥਿਆਰ ਚਲਾਉਣ ਦੀ ਟ੍ਰੇਨਿੰਗ ਲੈ ਰਿਹਾ ਸੀ, ਜੋ ਗੈਰ ਕਾਨੂੰਨੀ ਸੀ।
ਦੱਸ ਦਈਏ ਕਿ ਮੌਕੇ ‘ਤੇ ਕੁੱਝ ਪੁਲਿਸ ਕਰਮਚਾਰੀ ਵੀ ਉਸ ਦੇ ਨਾਲ ਸੀ, ਇਹ ਗੀਤ ਰਿਲੀਜ਼ ਹੋਣ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ‘ਚ ਆਇਆ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਹੁਕਮਾਂ ‘ਤੇ ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਗੋਇਲ ਦੇ ਆਦੇਸਾਂ ਤਹਿਤ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਮਹਾਮਾਰੀ ਦੇ ਦਿਨਾਂ ‘ਚ ਕਰਫਿਊ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
9 ਲੋਕਾਂ ਖ਼ਿਲਾਫ਼ ਮਾਮਲਾ ਦਰਜ:
ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ ਸਾਥੀ ਕਰਮ ਸਿੰਘ ਲਹਿਲ, ਇੰਦਰ ਸਿੰਘ ਗਰੇਵਾਲ, ਜੰਗ ਸ਼ੇਰ ਸਿੰਘ ਪਟਿਆਲਾ ਸਮੇਤ ਥਾਣੇਦਾਰ ਬਲਕਾਰ ਸਿੰਘ,ਹੌਲਦਾਰ ਗੁਰਜਿੰਦਰ ਸਿੰਘ, ਹੌਲਦਾਰ ਗਗਨਦੀਪ ਸਿੰਘ, ਸਿਪਾਹੀ ਜਸਵੀਰ ਸਿੰਘ ਤੇ ਸਿਪਾਹੀ ਹਰਵਿੰਦਰ ਸਿੰਘ ਸਮੇਤ ਨੌਂ ਖ਼ਿਲਾਫ਼ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
FIR ਦੀ ਕਾਪੀ: