Firing On Bunty Bains: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਗੀਤਕਾਰ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ, ਪਰ ਸੁੱਖ ਦੀ ਖਬਰ ਇਹ ਵੀ ਹੈ ਕਿ ਗੀਤਕਾਰ ਦੀ ਜਾਨ ਵਾਲ-ਵਾਲ ਬਚ ਗਈ ਹੈ। ਜਾਣਕਾਰੀ ਮੁਤਾਬਕ ਬੰਟੀ ਬੈਂਸ 'ਤੇ ਜਦੋਂ ਹਮਲਾ ਹੋਇਆ, ਤਾਂ ਉਸ ਸਮੇਂ ਉਹ ਮੋਹਾਲੀ ਦੇ ਇੱਕ ਰੈਸਟੋਰੈਂਟ ;ਚ ਬੈਠੇ ਸੀ।

  


ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਂ IVF ਤਕਨੀਕ ਨਾਲ ਹੋਈ ਪ੍ਰੈਗਨੈਂਟ, ਜਾਣੋ ਕੀ ਹੁੰਦੀ ਹੈ IVF ਤਕਨੀਕ, ਕਿਵੇਂ ਹੁੰਦੀਆਂ ਔਰਤਾਂ ਗਰਭਵਤੀ


ਦੱਸਿਆ ਜਾ ਰਿਹਾ ਹੈ ਕਿ ਕੁੱਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਫਾਇਰਿੰਗ ਕੀਤੀ ਹੈ। ਇਹ ਵਾਰਦਾਤ ਮੋਹਾਲੀ ਦੇ ਸੈਕਟਰ 79 'ਚ ਹੋਈ ਹੈ। ਇਸ ਤੋਂ ਪਹਿਲਾਂ ਗੀਤਕਾਰ ਨੂੰ ਲੈਕੇ ਖਬਰ ਆਈ ਸੀ ਕਿ ਉਨ੍ਹਾਂ ਨੂੰ ਲੱਕੀ ਪਟਿਆਲ ਨਾਮ ਦੇ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। 


ਰਿਪੋਰਟਾਂ ਮੁਤਾਬਕ ਬੰਟੀ ਬੈਂਸ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਉਨ੍ਹਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਹੀ ਫਾਇਰਿੰਗ ਦੀ ਖਬਰ ਆਈ। ਦੱਸ ਦਈਏ ਲੱਕੀ ਪਟਿਆਲ ਮਸ਼ਹੂਰ ਗੈਂਗਸਟਰ ਹੈ, ਜੋ ਕੈਨੇਡਾ ਰਹਿੰਦਾ ਹੈ, ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਵਿਰੋਧੀ ਹੈ, ਜਦਕਿ ਉਹ ਬੰਬੀਹਾ ਗੈਂਗ ਦਾ ਮੈਂਬਰ ਹੈ।






ਕਾਬਿਲੇਗ਼ੌਰ ਹੈ ਕਿ ਬੰਟੀ ਬੈਂਸ ਪੰਜਾਬੀ ਇੰਡਸਟਰੀ ਦੇ ਟੌਪ ਗੀਤਕਾਰ ਹਨ। ਉਨ੍ਹਾਂ ਦੇ ਲਿਖੇ ਗੀਤ ਗਾ ਕੇ ਕਈ ਗਾਇਕ ਸਟਾਰ ਬਣੇ ਹਨ। ਇਨ੍ਹਾਂ ਵਿੱਚੋਂ ਪੰਜਾਬੀ ਗਾਇਕਾ ਮਿਸ ਪੂਜਾ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੰਟੀ ਬੈਂਸ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ ਮਿਲੀਅਨਜ਼ ਦੇ ਵਿੱਚ ਫਾਲੋਅਰਜ਼ ਹਨ।    


ਇਹ ਵੀ ਪੜ੍ਹੋ: ਗਰੀਬੀ ਦੇ ਦਿਨਾਂ 'ਚ ਸ਼ਾਹਰੁਖ ਖਾਨ ਨੇ ਪੰਕਜ ਉਧਾਸ ਦੇ ਕੰਸਰਟ 'ਚ ਕੀਤੀ ਸੀ ਨੌਕਰੀ, ਤਨਖਾਹ ਮਿਲੀ ਸੀ ਸਿਰਫ 50 ਰੁਪਏ