Harnaaz Sandhu Upasana Singh: ਸਾਬਕਾ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖਿਲਾਫ ਦਾਇਰ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਦੀ ਅਦਾਲਤ 'ਚ ਸੁਣਵਾਈ ਹੋਵੇਗੀ। ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਕੌਰ ਸੰਧੂ ਅਤੇ 14 ਹੋਰ ਲੋਕਾਂ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਜਿਸ ਸਬੰਧੀ ਅੱਜ ਹਰਨਾਜ਼ ਕੌਰ ਤੇ ਹੋਰ ਵਿਅਕਤੀਆਂ ਦੇ ਲਿਖਤੀ ਬਿਆਨ ਦਰਜ ਕੀਤੇ ਜਾਣੇ ਹਨ। 4 ਅਗਸਤ ਨੂੰ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਇਹ ਸਾਰਾ ਵਿਵਾਦ ਇੱਕ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਨੂੰ ਲੈ ਕੇ ਖੜ੍ਹਾ ਹੋਇਆ ਹੈ।
ਇਹ ਵੀ ਪੜ੍ਹੋ: 'ਪਠਾਨ' ਦਾ 13ਵੇਂ ਦਿਨ ਵੀ ਬਾਕਸ ਆਫਿਸ 'ਤੇ ਦਬਦਬਾ ਕਾਇਮ, ਜਾਣੋ ਹੁਣ ਤੱਕ ਕਿੰਨੀ ਹੋਈ ਕਮਾਈ
ਹਰਨਾਜ਼ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਖਿਲਾਫ ਅਦਾਲਤੀ ਕੇਸ
ਅਭਿਨੇਤਰੀ ਉਪਾਸਨਾ ਸਿੰਘ ਨੇ ਹਰਨਾਜ਼ ਕੌਰ ਸੰਧੂ ਦੇ ਨਾਲ-ਨਾਲ ਦ ਮਿਸ ਯੂਨੀਵਰਸ ਆਰਗੇਨਾਈਜ਼ੇਸ਼ਨ, ਸਿਟੀ ਆਫ ਹਾਲੀਵੁੱਡ ਫਲੋਰੀਡਾ, ਟਾਈਮਜ਼ ਗਰੁੱਪ ਸੀਆਰਐਮ, ਸ਼ੈਰੀ ਗਿੱਲ, ਐਮਾ ਸਾਵਲ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨਾ ਸਿੰਘ ਨੇ ਫਿਲਮ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਸਾਰਿਆਂ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਹੈ। ਉਪਾਸਨਾ ਸਿੰਘ ਦਾ ਦੋਸ਼ ਹੈ ਕਿ ਉਹ ‘ਬਾਈ ਜੀ ਕੁੱਟਣਗੇ’’ ਨਾਂ ਦੀ ਫ਼ਿਲਮ ਬਣਾ ਰਹੀ ਸੀ, ਜਿਸ ਵਿੱਚ ਹਰਨਾਜ਼ ਕੌਰ ਸੰਧੂ ਨੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ। ਜਿਸ ਤੋਂ ਬਾਅਦ ਜਦੋਂ ਫਿਲਮ ਬਣੀ ਤਾਂ ਹਰਨਾਜ਼ ਫਿਲਮ ਦੀ ਪ੍ਰਮੋਸ਼ਨ ਲਈ ਨਹੀਂ ਆਈ, ਉਸਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਉਪਾਸਨਾ ਸਿੰਘ ਦਾ ਕਹਿਣਾ ਹੈ ਕਿ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੇ। ਜਦੋਂ ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ ਬਣੀ ਤਾਂ ਉਸ ਨੇ ਮੇਲ ਜਾਂ ਮੈਸੇਜ ਦਾ ਜਵਾਬ ਵੀ ਨਹੀਂ ਦਿੱਤਾ। ਜਿਸ ਕਾਰਨ ਫਿਲਮ ਮੇਕਰਜ਼ ਦਾ ਵੱਡਾ ਨੁਕਸਾਨ ਹੋਇਆ ਹੈ।
ਉਪਾਸਨਾ ਨੇ ਇਕਰਾਰਨਾਮੇ ਦੀ ਉਲੰਘਣਾ ਦਾ ਲਗਾਇਆ ਹੈ ਦੋਸ਼
ਅਦਾਕਾਰਾ ਉਪਾਸਨਾ ਸਿੰਘ ਨੇ ਦੋਸ਼ ਲਾਇਆ ਕਿ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਕੌਰ ਸੰਧੂ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੇ ਆਪ ਨੂੰ ਛੋਟਾ ਮਹਿਸੂਸ ਕਰਨ ਲੱਗੀ ਹੈ। ਉਸ ਨੂੰ ਲੱਗਣ ਲੱਗਾ ਕਿ ਉਸ ਨੂੰ ਸਿਰਫ ਬਾਲੀਵੁੱਡ ਅਤੇ ਹਾਲੀਵੁੱਡ ਪ੍ਰੋਜੈਕਟਾਂ ਲਈ ਬਣੀ ਹੈ। ਹਰਨਾਜ਼ ਨੂੰ ਪੰਜਾਬੀ ਫਿਲਮਾਂ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਇਹ ਹਨ ਅੱਜ ਤੱਕ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਪੰਜਾਬੀ ਫਿਲਮਾਂ, ਚੈੱਕ ਕਰੋ ਲਿਸਟ