Jasibir Jassi Meets Kapil Sharma On Ganesh Chaturathi 2022: ਗਣੇਸ਼ ਚਤੁਰਥੀ ਤਿਓਹਾਰ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੋਕ ਗਣੇਸ਼ ਜੀ ਦੀ ਮੂਰਤੀ ਨੂੰ ਆਪਣੇ ਘਰਾਂ ਵਿੱਚ ਸਥਾਪਤ ਕਰ ਰਹੇ ਹਨ। ਗਣੇਸ਼ ਚਤੁਰਥੀ ਦਾ ਕਰੇਜ਼ ਪੰਜਾਬੀ ਇੰਡਸਟਰੀ ਵਿੱਚ ਵੀ ਦੇਖਣ ਨੂੰ ਮਿਲਿਆ। ਪੰਜਾਬੀ ਕਲਾਕਾਰਾਂ ਨੇ ਆਪਣੇ ਸੋਸ਼ਲ ਮੀਡੀਆ `ਤੇ ਤਸਵੀਰਾਂ ਸ਼ੇਅਰ ਕਰ ਫ਼ੈਨਜ਼ ਨੂੰ ਗਣੇਸ਼ ਚਤੁਰਥੀ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਪੰਜਾਬੀ ਸਿੰਗਰ ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਖਾਸ ਮੁਲਾਕਾਤ ਕੀਤੀ। ਉਹ ਕਪਿਲ ਸ਼ਰਮਾ ਨਾਲ ਗਣੇਸ਼ ਚਤੁਰਥੀ ਦੇ ਮੌਕੇ ਤੇ ਪੂਜਾ ਕਰਦੇ ਨਜ਼ਰ ਆਏ। ਇਸ ਮੌਕੇ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਵੀ ਮੌਜੂਦ ਰਹੀ।
ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਇਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ `ਚ ਉਹ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਨਾਲ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੂਜੀ ਤਸਵੀਰ `ਚ ਜੱਸੀ ਕਪਿਲ ਸ਼ਰਮਾ ਸ਼ੋਅ ਦੀ ਸਟਾਰ ਕਾਸਟ ਨਾਲ ਵੀ ਨਜ਼ਰ ਆ ਰਹੇ ਹਨ।
ਦਸ ਦਈਏ ਕਿ `ਦ ਕਪਿਲ ਸ਼ਰਮਾ ਸ਼ੋਅ` ਆਪਣੇ ਨਵੇਂ ਸੀਜ਼ਨ ਦੇ ਨਾਲ ਟੀਵੀ ਤੇ ਧਮਾਕੇਦਾਰ ਵਾਪਸੀ ਕਰ ਰਿਹਾ ਹੈ। ਇਸ ਵਾਰ ਨਵੇਂ ਸੀਜ਼ਨ ਵਿੱਚ ਕਈ ਨਵੇਂ ਚਿਹਰੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆਉਣਗੇ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸ਼ੋਅ ਦੀ ਜਾਨ ਤੇ ਸ਼ਾਨ ਸਪਨਾ ਯਾਨਿ ਕ੍ਰਿਸ਼ਨਾ ਅਭਿਸ਼ੇਕ ਇਸ ਵਾਰ ਸ਼ੋਅ ਦਾ ਹਿੱਸਾ ਨਹੀਂ ਹਨ।