![ABP Premium](https://cdn.abplive.com/imagebank/Premium-ad-Icon.png)
Bunty Bains: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਗੈਂਗਸਟਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਪੂਰਾ ਮਾਮਲਾ
Bunty Bains Death Threat: ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ।
![Bunty Bains: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਗੈਂਗਸਟਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਪੂਰਾ ਮਾਮਲਾ gangster lucky patial death threat to punjabi lyricist bunty bains here is why Bunty Bains: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਗੈਂਗਸਟਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਪੂਰਾ ਮਾਮਲਾ](https://feeds.abplive.com/onecms/images/uploaded-images/2024/02/27/447973f0a8a4e6f2c45f56da98ac2d491709021050104469_original.png?impolicy=abp_cdn&imwidth=1200&height=675)
Bunty Bains Death Threat: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਆਓ ਤੁਹਾਨੂੰ ਦਸਦੇ ਹਾਂ ਕੀ ਹੈ ਪੂਰਾ ਮਾਮਲਾ:
ਜਾਣਕਾਰੀ ਮੁਤਾਬਕ ਬੰਟੀ ਬੈਂਸ ਨੂੰ ਧਮਕੀ ਲੱਕੀ ਪਟਿਆਲ ਨੇ ਦਿੱਤੀ ਹੈ। ਉਹ ਉਸ ਕੋਲੋਂ ਰੰਗਦਾਰੀ ਯਾਨਿ ਫਿਰੌਤੀ ਦੀ ਮੰਗ ਕਰ ਰਿਹਾ ਸੀ। ਦੱਸ ਦਈਏ ਕਿ ਬੰਟੀ ਬੈਂਸ ਨੂੰ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
View this post on Instagram
ਕਾਬਿਲੇਗ਼ੌਰ ਹੈ ਕਿ ਬੰਟੀ ਬੈਂਸ ਪੰਜਾਬੀ ਇੰਡਸਟਰੀ ਦੇ ਟੌਪ ਗੀਤਕਾਰ ਹਨ। ਉਨ੍ਹਾਂ ਦੇ ਲਿਖੇ ਗੀਤ ਗਾ ਕੇ ਕਈ ਗਾਇਕ ਸਟਾਰ ਬਣੇ ਹਨ। ਇਨ੍ਹਾਂ ਵਿੱਚੋਂ ਪੰਜਾਬੀ ਗਾਇਕਾ ਮਿਸ ਪੂਜਾ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੰਟੀ ਬੈਂਸ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ ਮਿਲੀਅਨਜ਼ ਦੇ ਵਿੱਚ ਫਾਲੋਅਰਜ਼ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)