ਅਮੈਲੀਆ ਪੰਜਾਬੀ ਦੀ ਰਿਪੋਰਟ
Garry Sandhu Neeru Bajwa: ਗੈਰੀ ਸੰਧੂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਹਨ। ਉਹ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਦਰਅਸਲ, ਗੈਰੀ ਦੀ ਨਵੀਂ ਐਲਬਮ 'ਸਟਿੱਲ ਹੇਅਰ' ਫਾਈਨਲੀ ਰਿਲੀਜ਼ ਹੋ ਗਈ ਹੈ ਅਤੇ ਖੂਬ ਧਮਾਲਾਂ ਪਾ ਰਹੀ ਹੈ। ਦੱਸ ਦਈਏ ਕਿ ਇਹ ਐਲਬਮ 27 ਨਵੰਬਰ ਨੂੰ ਰਿਲੀਜ਼ ਹੋਈ ਸੀ, ਪਰ ਇਸ ਦਾ ਇੱਕ ਰੋਮਾਂਟਿਕ ਗਾਣਾ ਖੂਬ ਚਰਚਾ 'ਚ ਬਣਿਆ ਹੋਇਆ ਹੈ। ਇਸ ਗਾਣੇ ਦਾ ਨਾਮ ਹੈ 'ਈਦ'। ਇਸ ਰੋਮਾਂਟਿਕ ਗੀਤ 'ਚ ਗੈਰੀ ਸੰਧੂ ਨੀਰੂ ਬਾਜਵਾ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: ਪਰਮੀਸ਼ ਵਰਮਾ ਦੀ ਪਤਨੀ ਤੇ ਧੀ ਨਾਲ ਵੀਡੀਓ, ਗਾਇਕ ਦੀ ਪਿਆਰੀ ਫੈਮਿਲੀ ਵੀਡੀਓ 'ਤੇ ਫੈਨਜ਼ ਨੇ ਲੁਟਾਇਆ ਪਿਆਰ
ਇਸ ਗਾਣੇ ਦੀ ਵੀਡੀਓ ਤੇ ਗੀਤ ਦੇ ਪਿਆਰੇ ਤੇ ਰੋਮਾਂਟਿਕ ਬੋਲਾਂ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਸ ਗੀਤ ਨੂੰ ਯੂਟਿਊਬ 'ਤੇ ਖੂਬ ਪਿਆਰ ਮਿਲ ਰਿਹਾ ਹੈ। ਗੈਰੀ ਨੇ ਇਸ ਗੀਤ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਨੀਰੂ ਬਾਜਵਾ ਦੇ ਨਾਲ ਕੱਪਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦੋਵਾਂ ਦੀ ਕੈਮਿਸਟਰੀ ਨੂੰ ਫੈਨਜ਼ ਖੂਬ ਪਸੰਦ ਕਰ ਰਹੇ ਹਨ। ਦੇਖੋ ਇਹ ਵੀਡੀਓ:
ਦੇਖੋ ਪੂਰਾ ਗਾਣਾ:
ਕਾਬਿਲੇਗ਼ੌਰ ਹੈ ਕਿ ਗੈਰੀ ਸੰਧੂ ਦੀ ਐਲਬਮ 'ਸਟਿੱਲ ਹੇਅਰ' 27 ਨਵੰਬਰ ਨੂੰ ਰਿਲੀਜ਼ ਹੋਈ ਹੈ। ਨੀਰੂ ਬਾਜਵਾ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਲਜੀਤ ਦੋਸਾਂਝ ਨਾਲ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਵਿੱਚ ਬਿਜ਼ੀ ਹੈ। ਇਹ ਫਿਲਮ ਅਗਲੇ ਸਾਲ ਯਾਨਿ 2024 ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਲੋਕ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਅਗਲੇ ਸਾਲ ਨੀਰੂ ਦੀ ਸਤਿੰਦਰ ਸਰਤਾਜ ਨਾਲ ਫਿਲਮ 'ਸ਼ਾਇਰ' ਵੀ ਰਿਲੀਜ਼ ਹੋਣ ਵਾਲੀ ਹੈ।