Gippy Grewal: ਗਿੱਪੀ ਗਰੇਵਾਲ ਨੇ ਗਾਇਆ 'ਅੰਗਰੇਜੀ ਬੀਟ' ਤਾਂ ਥਿਰਕਦੇ ਨਜ਼ਰ ਆਏ ਆਮਿਰ ਖਾਨ, ਦੇਖੋ ਇਹ ਵੀਡੀਓ
Gippy Grewal Aamir Khan: ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਗਿੱਪੀ ਆਮਿਰ ਖਾਨ ਨਾਲ ਨਜ਼ਰ ਆ ਰਹੇ ਹਨ।
Gippy Grewal Aamir Khan Video: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਪੂਰੇ ਦੇਸ਼ ਨੂੰ ਬੇਸਵਰੀ ਨਾਲ ਇੰਤਜ਼ਾਰ ਹੈ।
ਇਹ ਵੀ ਪੜ੍ਹੋ: ਬੱਬੂ ਮਾਨ ਮੀਂਹ ਦੇ ਮੌਸਮ 'ਚ ਹੋਏ ਰੋਮਾਂਟਿਕ, ਸ਼ਾਇਰੀ ਨਾਲ ਬਿਆਨ ਕੀਤੇ ਦਿਲ ਦੇ ਜਜ਼ਬਾਤ
30 ਮਈ ਨੂੰ 'ਕੈਰੀ ਆਨ ਜੱਟਾ 3' ਦਾ ਟਰੇਲਰ ਵੀ ਲੌਂਚ ਹੋਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਟਰੇਲਰ ਦੀ ਪੂਰੇ ਦੇਸ਼ ਭਰ ਵਿੱਚ ਖੂਬ ਚਰਚਾ ਹੋਈ ਸੀ, ਕਿਉਂਕਿ ਇਸ ਨੂੰ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਨੇ ਲੌਂਚ ਕੀਤਾ ਸੀ।
ਹੁਣ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਗਿੱਪੀ ਆਮਿਰ ਖਾਨ ਨਾਲ ਨਜ਼ਰ ਆ ਰਹੇ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣਾ ਸੁਪਰਹਿੱਟ ਗਾਣਾ 'ਅੰਗਰੇਜੀ ਬੀਟ' ਗਾ ਰਹੇ ਹਨ। ਆਮਿਰ ਖਾਨ ਇਸ ਗਾਣੇ 'ਤੇ ਖੂਬ ਥਿਰਕਦੇ ਨਜ਼ਰ ਆ ਰਹੇ ਹਨ। ਵੀਡੀਓ ਨੂੰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਮਿਰ ਖਾਨ ਇਸ ਗਾਣੇ ਨੂੰ ਕਿੰਨਾ ਜ਼ਿਆਦਾ ਐਨਜੁਆਏ ਕਰ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' ਫਿਲਮ 29 ਜੂਨ 2023 ਨੂੰ ਰਿਲੀਜ਼ ਲਈ ਤਿਆਰ ਹੈ। ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਨਾਲ ਫਿਲਮ 'ਚ ਜਸਵਿੰਦਰ ਭੱਲਾ, ਕਵਿਤਾ ਕੌਸ਼ਿਕ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਪਾਕਿਸਤਾਨੀ ਕਲਾਕਾਰ ਨਾਸਿਰ ਚਨਿਓਟੀ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਵੀ ਮੱੁਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। ਦਰਸ਼ਕਾਂ ਨੂੰ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਹੈ।