Gippy Grewal: ਗਿੱਪੀ ਗਰੇਵਾਲ ਨੇ ਫਿਲਮ 'ਜੱਟ ਨੂੰ ਚੁੜੈਲ ਟਕਰੀ' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਹੁਣ ਇਸ ਦਿਨ ਹੋਵੇਗੀ ਰਿਲੀਜ਼
New Release Date Of Jatt Nuu Chuail Takri: ਗਿੱਪੀ ਗਰੇਵਾਲ, ਸਰਗੁਣ ਮਹਿਤਾ, ਨਿਰਮਲ ਰਿਸ਼ੀ ਤੇ ਰੂਪੀ ਗਿੱਲ ਸਟਾਰਰ ਫਿਲਮ 'ਜੱਟ ਨੂੰ ਚੁੜੈਲ ਟਕਰੀ' ਦੀ ਰਿਲੀਜ਼ ਡੇਟ ਬਦਲ ਗਈ ਹੈ। ਪਹਿਲਾਂ ਜਿੱਥੇ ਇਹ ਫਿਲਮ 13 ਅਕਤੂਬਰ ਨੂੰ ਰਿਲੀਜ਼ ਹੋਣੀ ਸੀ
Gippy Grewal Announces New Release Date Of Jatt Nuu Chuail Takri: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਹਾਲ ਹੀ 'ਚ ਇਤਿਹਾਸ ਰਚਿਆ ਹੈ। ਇਹ ਪੰਜਾਬੀ ਸਿਨੇਮਾ ਦੀ 100 ਕਮਾਈ ਵਾਲੀ ਪਹਿਲੀ ਫਿਲਮ ਹੈ। ਇਸ ਦੇ ਨਾਲ ਨਾਲ ਹਾਲ ਹੀ 'ਚ ਗਿੱਪੀ ਆਪਣੀ ਨਵੀਂ ਐਲਬਮ ਦੇ ਐਲਾਨ ਕਰਕੇ ਵੀ ਸੁਰਖੀਆਂ 'ਚ ਰਹੇ ਸੀ।
ਇਸ ਤੋਂ ਬਾਅਦ ਹੁਣ ਗਿੱਪੀ ਨੂੰ ਲੈਕੇ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਗਿੱਪੀ ਗਰੇਵਾਲ, ਸਰਗੁਣ ਮਹਿਤਾ, ਨਿਰਮਲ ਰਿਸ਼ੀ ਤੇ ਰੂਪੀ ਗਿੱਲ ਸਟਾਰਰ ਫਿਲਮ 'ਜੱਟ ਨੂੰ ਚੁੜੈਲ ਟਕਰੀ' ਦੀ ਰਿਲੀਜ਼ ਡੇਟ ਬਦਲ ਗਈ ਹੈ। ਦੱਸ ਦਈਏ ਕਿ ਪਹਿਲਾਂ ਜਿੱਥੇ ਇਹ ਫਿਲਮ 13 ਅਕਤੂਬਰ ਨੂੰ ਰਿਲੀਜ਼ ਹੋਣੀ ਸੀ, ਹੁਣ ਇਹ ਫਿਲਮ 15 ਮਾਰਚ 2024 ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਦੇਖੋ ਇਹ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਹਾਲ ਹੀ 'ਚ 'ਮਿੱਤਰਾਂ ਦਾ ਨਾਂ ਚੱਲਦਾ' ਤੇ 'ਕੈਰੀ ਆਨ ਜੱਟਾ 3' 'ਚ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਹ 'ਮੌਜਾਂ ਹੀ ਮੌਜਾਂ' ਫਿਲਮ ਚ ਵੀ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਵੀ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਗਿੱਪੀ ਨੇ ਹਾਲ ਹੀ 'ਚ ਓਟੀਟੀ 'ਤੇ ਵੀ ਡੈਬਿਊ ਕੀਤਾ ਸੀ। ਉਹ ਚੌਪਾਲ ਟੀਵੀ ਦੀ ਵੈੱਬ ਸੀਰੀਜ਼ 'ਆਊਟਲਾਅ' 'ਚ ਗੈਂਗਸਟਰ ਦੇ ਕਿਰਦਾਰ 'ਚ ਨਜ਼ਰ ਆਏ ਸੀ। ਇਸ ਦੇ ਨਾਲ ਹੀ ਗਿੱਪੀ ਨੇ ਹਾਲ ਹੀ 'ਚ ਆਪਣੀ ਨਵੀਂ ਐਲਬਮ ਦਾ ਵੀ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।