(Source: ECI/ABP News)
Warning 3: 'ਵਾਰਨਿੰਗ 2' ਦੀ ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤਾ 'ਵਾਰਨਿੰਗ 3' ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼
Gippy Grewal: ਵਾਰਨਿੰਗ ਮੂਵੀ ਫਰੈਂਚਾਇਜ਼ੀ ਦੇ ਫੈਨਜ਼ ਲਈ ਅਸੀਂ ਵੱਡੀ ਖੁਸ਼ਖਬਰੀ ਲੈਕੇ ਆਏ ਹਾਂ। 'ਵਾਰਨਿੰਗ 2' ਦੀ ਵੱਡੀ ਕਾਮਯਾਬੀ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੇ 'ਵਾਰਨਿੰਗ 3' ਦਾ ਵੀ ਐਲਾਨ ਕਰ ਦਿੱਤਾ ਹੈ।
![Warning 3: 'ਵਾਰਨਿੰਗ 2' ਦੀ ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤਾ 'ਵਾਰਨਿੰਗ 3' ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼ gippy grewal announces warning 3 check release date here Warning 3: 'ਵਾਰਨਿੰਗ 2' ਦੀ ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਕੀਤਾ 'ਵਾਰਨਿੰਗ 3' ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼](https://feeds.abplive.com/onecms/images/uploaded-images/2024/03/02/b8dbbabf38aa188ca4fcd09915ed05051709393124939469_original.png?impolicy=abp_cdn&imwidth=1200&height=675)
Gippy Grewal Announces Warning 3: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਅਦਾਕਾਰ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 15 ਮਾਰਚ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਗਿੱਪੀ ਦੀ ਫਿਲਮ 'ਵਾਰਨਿੰਗ 2' ਵੀ ਵੱਡੀ ਹਿੱਟ ਰਹੀ ਸੀ।
ਇਹ ਵੀ ਪੜ੍ਹੋ: ਬਿੱਗ ਬੌਸ 18 ਲਈ ਪਹਿਲਾ ਕੰਟੈਸਟੈਂਟ ਹੋਇਆ ਫਾਈਨਾਲ! ਜਾਣੋ ਕੌਣ ਹੈ ਇਹ ਸੋਸ਼ਲ ਮੀਡੀਆ ਸਟਾਰ
ਵਾਰਨਿੰਗ ਮੂਵੀ ਫਰੈਂਚਾਇਜ਼ੀ ਦੇ ਫੈਨਜ਼ ਲਈ ਅਸੀਂ ਵੱਡੀ ਖੁਸ਼ਖਬਰੀ ਲੈਕੇ ਆਏ ਹਾਂ। 'ਵਾਰਨਿੰਗ 2' ਦੀ ਵੱਡੀ ਕਾਮਯਾਬੀ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੇ 'ਵਾਰਨਿੰਗ 3' ਦਾ ਵੀ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਦੀ ਜਾਣਕਾਰੀ ਸਿੰਗਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਦਿੱਤੀ ਹੈ। ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਵਾਰਨਿੰਗ 3 ਦਾ ਪੋਸਟਰ ਸ਼ੇਅਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਫਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ।
'ਵਾਰਨਿੰਗ 3' ਦੇਖਣ ਲਈ ਕਰਨਾ ਪਵੇਗਾ ਇੰਤਜ਼ਾਰ
ਦੱਸ ਦਈਏ ਕਿ ਵਾਰਨਿੰਗ 3 ਦੀ ਉਡੀਕ ਕਰਨ ਵਾਲੇ ਫੈਨਜ਼ ਨੂੰ ਥੋੜਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਇਹ ਫਿਲਮ 8 ਅਗਸਤ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਗਿੱਪੀ ਦੀ ਇਹ ਪੋਸਟ
View this post on Instagram
ਕਾਬਿਲੇਗ਼ੌਰ ਹੈ ਕਿ ਵਾਰਨਿੰਗ 2 ਕਾਫੀ ਹਿੱਟ ਰਹੀ ਸੀ। ਇਸ ਫਿਲਮ ਦੀ ਸਟਾਰ ਕਾਸਟ ਵੀ ਕਾਫੀ ਵਧੀਆ ਸੀ। ਪਰ ਫਿਲਮ 'ਚ ਪ੍ਰਿੰਸ ਕੰਵਲਜੀਤ ਸਿੰਘ ਪੰਮਾ ਦੇ ਕਿਰਦਾਰ ਛਾਏ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਗੇਜੇ ਦਾ ਕਿਰਦਾਰ ਨਿਭਾਇਆ ਸੀ। ਫਿਲਮ 'ਚ ਰਾਹੁਲ ਦੇਵ ਨੇ ਪੁਲਿਸ ਅਫਸਰ ਦਾ ਕਿਰਦਾਰ ਨਿਭਾਇਆ ਸੀ, ਜਦਕਿ ਅਦਾਕਾਰਾ ਜੈਸਮੀਨ ਭਸੀਨ ਨੇ ਫਿਲਮ 'ਚ ਛੋਟੀ ਜਿਹੀ ਭੂਮਿਕਾ ਨਿਭਾਈ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)