Gippy Grewal Beging Shooting Of Maujaan Hi Maujaan: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀਆਂ ਹਾਲ ਹੀ ‘ਚ ਰਿਲੀਜ਼ ਹੋਈਆਂ ਫ਼ਿਲਮਾਂ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’ ਕਾਫ਼ੀ ਹਿੱਟ ਰਹੀਆਂ। ਇਸ ਦੇ ਨਾਲ ਨਾਲ ਗਿੱਪੀ ਆਪਣੀ ਆਉਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ 3’ ਕਰਕੇ ਵੀ ਕਾਫ਼ੀ ਚਰਚਾ ਵਿੱਚ ਰਹੇ ਸੀ। ਹੁਣ ਗਿੱਪੀ ਗਰੇਵਾਲ ਨੇ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਐਕਟਰ ਨੇ ਫ਼ਿਲਮ ਦੇ ਸੈੱਟ ਤੋਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਹ ਫ਼ਿਲਮ ਦੀ ਕਰੂ ਯਾਨਿ ਟੀਮ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਪੋਸਟ ਨੇ ਫ਼ੈਨਜ਼ ਦੇ ਉਤਸ਼ਾਹ ਨੂੰ ਕਾਫ਼ੀ ਵਧਾ ਦਿੱਤਾ ਹੈ। 


ਤਸਵੀਰਾਂ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫ਼ਿਲਮ ਨੂੰ ਲੈਕੇ ਕਿੰਨਾ ਐਕਸਾਇਟਡ ਹਨ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, “ਵਾਹਿਗੁਰੂ ਜੀ ਦੀ ਕਿਰਪਾ ਨਾਲ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ।”









ਉਨ੍ਹਾਂ ਦੀ ਇਸ ਪੋਸਟ ‘ਤੇ ਫ਼ੈਨਜ਼ ਦਿਲ ਖੋਲ ਕੇ ਕਮੈਂਟ ਕਰ ਰਹੇ ਹਨ। ਇਸ ਨੂੰ ਦੇਖ ਕੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਆਪਣੇ ਚਹੇਤੇ ਕਲਾਕਾਰ ਦੀ ਆਉਣ ਵਾਲੀ ਫ਼ਿਲਮ ਨੂੰ ਲੈਕੇ ਕਿੰਨਾ ਐਕਸਾਇਟਡ ਹਨ। ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਾਲ ਹੀ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਖਤਮ ਕੀਤੀ ਹੈ। ਹੁਣ ਉਨ੍ਹਾਂ ਨੇ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦੀ ਸ਼ੂਟਿੰਗ ਸ਼ੁਰੂ ਹੋਣਾ ਬਾਕੀ ਹੈ। ਇਹ ਸਾਰੀਆਂ ਹੀ ਫਿਲਮਾਂ 2023 ‘ਚ ਰਿਲੀਜ਼ ਹੋਣਗੀਆਂ।