Gippy Grewal Birthday Special: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ `ਤੇ ਪੰਜਾਬੀ ਇੰਡਸਟਰੀ `ਚ ਨਹੀਂ, ਸਗੋਂ ਬਾਲੀਵੁੱਡ `ਚ ਵੀ ਨਾਂ ਕਮਾਇਆ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਗਿੱਪੀ ਗਰੇਵਾਲ ਅੱਜ ਜਿਸ ਮੁਕਾਮ ਤੇ ਹਨ, ਉੱਥੇ ਪਹੁੰਚਣ ਲਈ ਉਨ੍ਹਾਂ ਨੇ ਜੀ-ਤੋੜ ਮਹਿਨਤ ਕੀਤੀ ਹੈ। 


ਇੱਕ ਇੰਟਰਵਿਊ `ਚ ਗਿੱਪੀ ਗਰੇਵਾਲ ਨੇ ਆਪਣੀ ਸਫ਼ਲਤਾ ਦੀ ਕਹਾਣੀ ਦੱਸੀ ਸੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਆਪਣੀ ਪਹਿਲੀ ਐਲਬਮ ਕੱਢਣ ਲਈ ਸੰਘਰਸ਼ ਕਰਨਾ ਪਿਆ ਸੀ, ਇਸ ਵਿੱਚ ਉਨ੍ਹਾਂ ਦੀ ਪਤਨੀ ਰਵਨੀਤ ਨੇ ਵੀ ਉਨ੍ਹਾਂ ਦਾ ਸਾਥ ਦਿਤਾ ਸੀ। ਸੰਘਰਸ਼ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਗੱਡੀਆਂ ਧੋਤੀਆਂ। ਸਕਿਓਰਿਟੀ ਗਾਰਡ ਦੀ ਨੌਕਰੀ ਕੀਤੀ। ਇੱਥੋਂ ਤੱਕ ਕਿ ਕੈਨੇਡਾ 'ਚ ਲੋਕਾਂ ਦੇ ਘਰ ਟੌਇਲਟ ਵੀ ਸਾਫ ਕੀਤੀ। ਕੈਨੇਡਾ ਜਾ ਕੇ ਇੱਕ ਰੈਸਟੋਰੈਂਟ ਵਿੱਚ ਵੇਟਰ ਬਣੇ। ਇਸ ਤੋਂ ਬਾਅਦ ਉਹ ਭਾਰਤ ਪਰਤੇ ਅਤੇ ਕਾਫੀ ਸੰਘਰਸ਼ ਤੋਂ ਬਾਅਦ ਇਹ ਅਹੁਦਾ ਹਾਸਲ ਕੀਤਾ। ਗਿੱਪੀ ਦਾ ਜਨਮ 2 ਜਨਵਰੀ 1983 ਨੂੰ ਹੋਇਆ ਸੀ। ਅੱਜ ਉਹ ਆਪਣਾ 39ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਅਸੀਂ ਤੁਹਾਨੂੰ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ ਦੱਸਣ ਜਾ ਰਹੇ ਹਾਂ।




ਗਿੱਪੀ ਗਰੇਵਾਲ ਦੱਸਦੇ ਹਨ ਕਿ ਉਨ੍ਹਾਂ ਦੀ ਹੋਣ ਵਾਲੀ ਪਤਨੀ ਨਾਲ ਗਿੱਪੀ ਦੀ ਮੁਲਾਕਾਤ ਕੈਨੇਡਾ ;ਚ ਹੀ ਹੋਈ ਸੀ। ਉਹ ਇੱਕ ਮਹੀਨੇ `ਚ 700-800 ਕੈਨੇਡੀਅਨ ਡਾਲਰ ਦੀ ਕਮਾਈ ਕਰ ਲੈਂਦੇ ਸੀ। ਪਰ ਉਹ ਹਮੇਸ਼ਾ ਤੋਂ ਸਿੰਗਰ ਬਣਨਾ ਚਾਹੁੰਦੇ ਸੀ। ਉਨ੍ਹਾਂ ਨੇ ਇਸ ਦੇ ਲਈ ਕਾਫ਼ੀ ਕੋਸ਼ਿਸ਼ ਕੀਤੀ। ਪਰ ਕੋਈ ਮਿਊਜ਼ਿਕ ਕੰਪਨੀ ਗਰੇਵਾਲ ਤੇ ਪੈਸੇ ਲਾਉਣ ਲਈ ਤਿਆਰ ਨਹੀਂ ਸੀ। ਕਿਉਂਕਿ ਉਦੋਂ ਦੌਰ ਬਦਲ ਚੁੱਕਿਆ ਸੀ। ਕੰਪਨੀਆਂ ਨੇ ਸਿੰਗਰਾਂ ਤੇ ਪੈਸੇ ਲਗਾਉਣੇ ਬੰਦ ਕਰ ਦਿੱਤੇ ਸੀ। ਇਸ ਕਰਕੇ ਗਿੱਪੀ ਗਰੇਵਾਲ ਕੋਲ ਖੁਦ ਪੈਸੇ ਇਕੱਠੇ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਸੀ।


ਗਿੱਪੀ ਨੇ ਅੱਗੇ ਦੱਸਿਆ ਕਿ ਉਹ ਘਰੋਂ ਪੈਸੇ ਨਹੀਂ ਮੰਗ ਸਕਦੇ ਸੀ। ਇਸ ਕਰਕੇ ਉਨ੍ਹਾਂ ਨੂੰ ਸਭ ਖੁਦ ਕਰਨਾ ਪਿਆ। ਪਹਿਲੀ ਐਲਬਮ ਲਈ ਪੈਸੇ ਜੋੜਨ ਦੀ ਖਾਤਰ ਗਿੱਪੀ ਤੇ ਉਨ੍ਹਾਂ ਦੀ ਪਤਨੀ ਨੇ 3 ਨੌਕਰੀਆਂ ਕੀਤੀਆਂ। ਉਨ੍ਹਾਂ ਦਾ ਸਾਰਾ ਦਿਨ ਕੰਮ `ਚ ਲੰਘਦਾ ਸੀ। ਗਿੱਪੀ ਤੇ ਰਵਨੀਤ ਦੋਵੇਂ ਹੀ ਸਵੇਰੇ-ਸਵੇਰੇ ਘਰਾਂ `ਚ ਅਖਬਾਰ ਸੁੱਟਦੇ ਸੀ। ਇਸ ਤੋਂ ਬਾਅਦ ਗਿੱਪੀ ਫ਼ੈਕਟਰੀ `ਚ ਇੱਟਾਂ ਤੇ ਮਾਰਬਲ ਦੇ ਪੱਥਰ ਬਣਾਉਣ ਦਾ ਕੰਮ ਕਰਦੇ ਸੀ। 8 ਘੰਟੇ ਦੀ ਇਹ ਨੌਕਰੀ ਉਨ੍ਹਾਂ ਨੂੰ ਬੁਰੀ ਤਰ੍ਹਾਂ ਥਕਾ ਦਿੰਦੀ ਸੀ। ਦੂਜੇ ਪਾਸੇ ਰਵਨੀਤ ਗਰੇਵਾਲ ਹੋਟਲ `ਚ ਸਫ਼ਾਈ ਤੇ ਭਾਂਡੇ ਮਾਂਜਣ ਦਾ ਕੰਮ ਕਰਦੀ ਸੀ। 


ਵਿਆਹ ਤੋਂ ਬਾਅਦ ਚਮਕੀ ਸੀ ਕਿਸਮਤ
ਗਿੱਪੀ ਲਈ ਸੰਗੀਤ ਦੀ ਦੁਨੀਆ 'ਚ ਆਪਣੀ ਪਛਾਣ ਬਣਾਉਣਾ ਆਸਾਨ ਨਹੀਂ ਸੀ। ਗਿੱਪੀ ਨੇ 'ਚੱਕ ਲਾਇ' ਨਾਲ ਗਾਉਣਾ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ 'ਆਜਾ ਵੇ ਮਿੱਤਰਾ' ਅਤੇ 'ਫੁਲਕਾਰੀ' ਐਲਬਮਾਂ ਲੈ ਕੇ ਆਇਆ। ਗਿੱਪੀ ਨੇ ਆਪਣੇ ਇਕ ਇੰਟਰਵਿਊ 'ਚ ਦੱਸਿਆ ਸੀ ਕਿ ਜਦੋਂ ਉਨ੍ਹਾਂ ਦੀ ਜ਼ਿੰਦਗੀ 'ਚ ਪਤਨੀ ਰਵਨੀਤ ਕੌਰ ਆਈ ਤਾਂ ਉਨ੍ਹਾਂ ਦੀ ਕਿਸਮਤ ਬਦਲ ਗਈ ਸੀ। ਉਨ੍ਹਾਂ ਦੇ ਗੀਤ ਹਿੱਟ ਹੋਣ ਲੱਗੇ। ਗੀਤਾਂ ਦੇ ਹਿੱਟ ਹੋਣ ਤੋਂ ਬਾਅਦ ਹੀ ਉਸ ਨੂੰ ਪੰਜਾਬੀ ਫ਼ਿਲਮਾਂ ਮਿਲਣ ਲੱਗੀਆਂ। ਯੋ ਯੋ ਹਨੀ ਸਿੰਘ ਨਾਲ ਉਸ ਦੀ 'ਇੰਗਲਿਸ਼ ਬੀਟ' ਬਹੁਤ ਮਸ਼ਹੂਰ ਹੋਈ। ਗਿੱਪੀ ਨੇ 'ਜਿੰਨੇ ਮੇਰਾ ਦਿਲ ਲੁਟਿਆ', 'ਕੈਰੀ ਆਨ ਜੱਟਾ', 'ਸਿੰਘ ਵਰਸਿਜ਼ ਕੌਰ', 'ਭਾਜੀ ਇਨ ਪ੍ਰੋਬਲਮ' ਵਰਗੀਆਂ ਕਈ ਫਿਲਮਾਂ 'ਚ ਕੰਮ ਕੀਤਾ। ਗਿੱਪੀ ਅੱਗੇ ਆਪਣੀ ਵਾਈਫ਼ ਰਵਨੀਤ ਕੌਰ ਦੀ ਤਾਰੀਫ਼ ਕਰਦਿਆਂ ਕਹਿੰਦੇ ਹਨ ਕਿ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੇ ਸੰਘਰਸ਼ `ਚ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ। ਜੇ ਉਹ ਨਾ ਹੁੰਦੀ ਤਾਂ ਸ਼ਾਇਦ ਉਹ ਇਹ ਮੁਕਾਮ ਕਦੇ ਹਾਸਲ ਨਹੀਂ ਕਰ ਸਕਦੇ ਸੀ।




7 ਮਿਲੀਅਨ ਸਾਲਾਨਾ ਕਮਾਉਂਦੇ ਹਨ ਗਿੱਪੀ ਗਰੇਵਾਲ
ਰਿਪੋਰਟ ਮੁਤਾਬਕ 2022 `ਚ ਗਿੱਪੀ ਗਰੇਵਾਲ ਦੀ ਆਮਦਨ ;ਚ ਜ਼ਬਰਦਸਤ ਵਾਧਾ ਹੋਇਆ ਹੈ। ਉਨ੍ਹਾਂ ਦੀ ਇੱਕ ਮਹੀਨੇ ਦੀ ਕਮਾਈ 40 ਲੱਖ, ਇੱਕ ਸਾਲ ਦੀ ਕਮਾਈ 10 ਕਰੋੜ ਤੇ ਸਾਲਾਨਾ ਕਮਾਈ 7 ਮਿਲੀਅਨ ਯਾਨਿ 53 ਕਰੋੜ ਰੁਪਏ ਤੋਂ ਵੀ ਵੱਧ ਹੈ। ਗਿੱਪੀ ਗਰੇਵਾਲ ਹੰਬਲ ਮਿਊਜ਼ਿਕ ਕੰਪਨੀ ਚਲਾਉਂਦੇ ਹਨ। ਜੋ ਕਿ ਇਕ ਸਫ਼ਲ ਕੰਪਨੀ ਹੈ। ਹੰਬਲ ਮਿਊਜ਼ਿਕ ਨੇ ਪੰਜਾਬੀ ਇੰਡਸਟਰੀ ਨੂੰ ਕਈ ਸਫ਼ਲ ਕਲਾਕਾਰ ਦਿਤੇ ਹਨ, ਜਿਨ੍ਹਾਂ ਵਿੱਚੋਂ ਸਿੱਧੂ ਮੂਸੇਵਾਲਾ ਵੀ ਇੱਕ ਹਨ।