ਪੜਚੋਲ ਕਰੋ

ਘਰ-ਘਰ ਅਖਬਾਰ ਸੁੱਟ ਕੇ ਗੁਜ਼ਾਰਾ ਕਰਦੇ ਸੀ ਗਿੱਪੀ ਗਰੇਵਾਲ, ਪਤਨੀ ਰਵਨੀਤ ਹੋਟਲ `ਚ ਭਾਂਡੇ ਮਾਂਜਦੀ ਸੀ, ਅੱਜ ਕਰੋੜਾਂ ਦੀ ਜਾਇਦਾਦ ਦੇ ਮਾਲਕ

Gippy Grewal Net Worth: ਗਿੱਪੀ ਗਰੇਵਾਲ ਦੱਸਦੇ ਹਨ ਕਿ ਉਹ ਹਮੇਸ਼ਾ ਤੋਂ ਸਿੰਗਰ ਬਣਨਾ ਚਾਹੁੰਦੇ ਸੀ। ਉਨ੍ਹਾਂ ਨੇ ਇਸ ਦੇ ਲਈ ਕਾਫ਼ੀ ਕੋਸ਼ਿਸ਼ ਕੀਤੀ। ਪਰ ਕੋਈ ਮਿਊਜ਼ਿਕ ਕੰਪਨੀ ਗਰੇਵਾਲ ਤੇ ਪੈਸੇ ਲਾਉਣ ਲਈ ਤਿਆਰ ਨਹੀਂ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Gippy Grewal Net Worth: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ `ਤੇ ਪੰਜਾਬੀ ਇੰਡਸਟਰੀ `ਚ ਨਹੀਂ, ਸਗੋਂ ਬਾਲੀਵੁੱਡ `ਚ ਵੀ ਨਾਂ ਕਮਾਇਆ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਗਿੱਪੀ ਗਰੇਵਾਲ ਅੱਜ ਜਿਸ ਮੁਕਾਮ ਤੇ ਹਨ, ਉੱਥੇ ਪਹੁੰਚਣ ਲਈ ਉਨ੍ਹਾਂ ਨੇ ਜੀ-ਤੋੜ ਮਹਿਨਤ ਕੀਤੀ ਹੈ। 

ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ `ਚ ਗਿੱਪੀ ਗਰੇਵਾਲ ਨੇ ਆਪਣੀ ਸਫ਼ਲਤਾ ਦੀ ਕਹਾਣੀ ਦੱਸੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਆਪਣੀ ਪਹਿਲੀ ਐਲਬਮ ਕੱਢਣ ਲਈ ਸੰਘਰਸ਼ ਕਰਨਾ ਪਿਆ ਸੀ, ਇਸ ਵਿੱਚ ਉਨ੍ਹਾਂ ਦੀ ਪਤਨੀ ਰਵਨੀਤ ਨੇ ਵੀ ਉਨ੍ਹਾਂ ਦਾ ਸਾਥ ਦਿਤਾ ਸੀ।

ਗਿੱਪੀ ਗਰੇਵਾਲ ਦੱਸਦੇ ਹਨ ਕਿ ਉਨ੍ਹਾਂ ਦੀ ਹੋਣ ਵਾਲੀ ਪਤਨੀ ਨਾਲ ਗਿੱਪੀ ਦੀ ਮੁਲਾਕਾਤ ਕੈਨੇਡਾ ;ਚ ਹੀ ਹੋਈ ਸੀ। ਉਹ ਇੱਕ ਮਹੀਨੇ `ਚ 700-800 ਕੈਨੇਡੀਅਨ ਡਾਲਰ ਦੀ ਕਮਾਈ ਕਰ ਲੈਂਦੇ ਸੀ। ਪਰ ਉਹ ਹਮੇਸ਼ਾ ਤੋਂ ਸਿੰਗਰ ਬਣਨਾ ਚਾਹੁੰਦੇ ਸੀ। ਉਨ੍ਹਾਂ ਨੇ ਇਸ ਦੇ ਲਈ ਕਾਫ਼ੀ ਕੋਸ਼ਿਸ਼ ਕੀਤੀ। ਪਰ ਕੋਈ ਮਿਊਜ਼ਿਕ ਕੰਪਨੀ ਗਰੇਵਾਲ ਤੇ ਪੈਸੇ ਲਾਉਣ ਲਈ ਤਿਆਰ ਨਹੀਂ ਸੀ। ਕਿਉਂਕਿ ਉਦੋਂ ਦੌਰ ਬਦਲ ਚੁੱਕਿਆ ਸੀ। ਕੰਪਨੀਆਂ ਨੇ ਸਿੰਗਰਾਂ ਤੇ ਪੈਸੇ ਲਗਾਉਣੇ ਬੰਦ ਕਰ ਦਿੱਤੇ ਸੀ। ਇਸ ਕਰਕੇ ਗਿੱਪੀ ਗਰੇਵਾਲ ਕੋਲ ਖੁਦ ਪੈਸੇ ਇਕੱਠੇ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਸੀ।

ਗਿੱਪੀ ਨੇ ਅੱਗੇ ਦੱਸਿਆ ਕਿ ਉਹ ਘਰੋਂ ਪੈਸੇ ਨਹੀਂ ਮੰਗ ਸਕਦੇ ਸੀ। ਇਸ ਕਰਕੇ ਉਨ੍ਹਾਂ ਨੂੰ ਸਭ ਖੁਦ ਕਰਨਾ ਪਿਆ। ਪਹਿਲੀ ਐਲਬਮ ਲਈ ਪੈਸੇ ਜੋੜਨ ਦੀ ਖਾਤਰ ਗਿੱਪੀ ਤੇ ਉਨ੍ਹਾਂ ਦੀ ਪਤਨੀ ਨੇ 3 ਨੌਕਰੀਆਂ ਕੀਤੀਆਂ। ਉਨ੍ਹਾਂ ਦਾ ਸਾਰਾ ਦਿਨ ਕੰਮ `ਚ ਲੰਘਦਾ ਸੀ। ਗਿੱਪੀ ਤੇ ਰਵਨੀਤ ਦੋਵੇਂ ਹੀ ਸਵੇਰੇ-ਸਵੇਰੇ ਘਰਾਂ `ਚ ਅਖਬਾਰ ਸੁੱਟਦੇ ਸੀ। ਇਸ ਤੋਂ ਬਾਅਦ ਗਿੱਪੀ ਫ਼ੈਕਟਰੀ `ਚ ਇੱਟਾਂ ਤੇ ਮਾਰਬਲ ਦੇ ਪੱਥਰ ਬਣਾਉਣ ਦਾ ਕੰਮ ਕਰਦੇ ਸੀ। 8 ਘੰਟੇ ਦੀ ਇਹ ਨੌਕਰੀ ਉਨ੍ਹਾਂ ਨੂੰ ਬੁਰੀ ਤਰ੍ਹਾਂ ਥਕਾ ਦਿੰਦੀ ਸੀ। ਦੂਜੇ ਪਾਸੇ ਰਵਨੀਤ ਗਰੇਵਾਲ ਹੋਟਲ `ਚ ਸਫ਼ਾਈ ਤੇ ਭਾਂਡੇ ਮਾਂਜਣ ਦਾ ਕੰਮ ਕਰਦੀ ਸੀ। 

ਰਵਨੀਤ ਦੇ ਹੁੰਦਿਆਂ ਇਹ ਮੁਕਾਮ ਪਾਉਣਾ ਹੋਇਆ ਅਸਾਨ: ਗਰੇਵਾਲ
ਗਿੱਪੀ ਅੱਗੇ ਆਪਣੀ ਵਾਈਫ਼ ਰਵਨੀਤ ਕੌਰ ਦੀ ਤਾਰੀਫ਼ ਕਰਦਿਆਂ ਕਹਿੰਦੇ ਹਨ ਕਿ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੇ ਸੰਘਰਸ਼ `ਚ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ। ਜੇ ਉਹ ਨਾ ਹੁੰਦੀ ਤਾਂ ਸ਼ਾਇਦ ਉਹ ਇਹ ਮੁਕਾਮ ਕਦੇ ਹਾਸਲ ਨਹੀਂ ਕਰ ਸਕਦੇ ਸੀ।

7 ਮਿਲੀਅਨ ਸਾਲਾਨਾ ਕਮਾਉਂਦੇ ਹਨ ਗਿੱਪੀ ਗਰੇਵਾਲ
ਰਿਪੋਰਟ ਮੁਤਾਬਕ 2022 `ਚ ਗਿੱਪੀ ਗਰੇਵਾਲ ਦੀ ਆਮਦਨ ;ਚ ਜ਼ਬਰਦਸਤ ਵਾਧਾ ਹੋਇਆ ਹੈ। ਉਨ੍ਹਾਂ ਦੀ ਇੱਕ ਮਹੀਨੇ ਦੀ ਕਮਾਈ 40 ਲੱਖ, ਇੱਕ ਸਾਲ ਦੀ ਕਮਾਈ 10 ਕਰੋੜ ਤੇ ਸਾਲਾਨਾ ਕਮਾਈ 7 ਮਿਲੀਅਨ ਯਾਨਿ 53 ਕਰੋੜ ਰੁਪਏ ਤੋਂ ਵੀ ਵੱਧ ਹੈ। ਗਿੱਪੀ ਗਰੇਵਾਲ ਹੰਬਲ ਮਿਊਜ਼ਿਕ ਕੰਪਨੀ ਚਲਾਉਂਦੇ ਹਨ। ਜੋ ਕਿ ਇਕ ਸਫ਼ਲ ਕੰਪਨੀ ਹੈ। ਹੰਬਲ ਮਿਊਜ਼ਿਕ ਨੇ ਪੰਜਾਬੀ ਇੰਡਸਟਰੀ ਨੂੰ ਕਈ ਸਫ਼ਲ ਕਲਾਕਾਰ ਦਿਤੇ ਹਨ, ਜਿਨ੍ਹਾਂ ਵਿੱਚੋਂ ਸਿੱਧੂ ਮੂਸੇਵਾਲਾ ਵੀ ਇੱਕ ਹਨ।   

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget