Gippy Grewal: ਗਿੱਪੀ ਗਰੇਵਾਲ ਦੀ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਪੋਸਟਰ ਹੋਇਆ ਰਿਲੀਜ਼, ਬੇਟੇ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ, ਜਾਣੋ ਰਿਲੀਜ਼ ਡੇਟ
Shinda Shinda No Papa: ਗਿੱਪੀ ਗਰੇਵਾਲ ਨੂੰ ਲੈ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਨੇ ਆਪਣੀ ਅਗਲੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਪੋਸਟਰ 'ਚ ਗਿੱਪੀ ਦੇ ਨਾਲ ਸ਼ਿੰਦਾ ਤੇ ਹਿਨਾ ਖਾਨ ਨਜ਼ਰ ਆ ਰਹੇ ਹਨ।
Shinda Shinda No Papa Poster Out: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਇਸ ਸਾਲ ਐਕਟਰ ਦੀਆਂ ਹੁਣ ਤੱਕ ਦੋ ਫਿਲਮਾਂ 'ਵਾਰਨਿੰਗ 2' ਤੇ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਹੋਈਆਂ ਹਨ। ਇਨ੍ਹਾਂ ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਬਹੁਤ ਵਧੀਆ ਕਾਰੋਬਾਰ ਕੀਤਾ ਹੈ।
ਇਸ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਨੇ ਆਪਣੀ ਅਗਲੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ ਦੇ ਪੋਸਟਰ 'ਚ ਗਿੱਪੀ ਦੇ ਨਾਲ ਉਨ੍ਹਾਂ ਦਾ ਪੁੱਤਰ ਸ਼ਿੰਦਾ ਤੇ ਟੀਵੀ ਅਦਾਕਾਰਾ ਹਿਨਾ ਖਾਨ ਨਜ਼ਰ ਆ ਰਹੇ ਹਨ। ਫਿਲਮ ਦੇ ਪੋਸਟਰ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਫਿਲਮ 'ਚ ਕਾਮੇਡੀ ਦਾ ਫੁੱਲ ਤੜਕਾ ਲੱਗਣ ਵਾਲਾ ਹੈ। ਇਸ ਦੇ ਨਾਲ ਨਾਲ ਗਿੱਪੀ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਦੇਖੋ ਇਹ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਇਸ ਫਿਲਮ 'ਚ ਆਪਣੇ ਪੁੱਤਰ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਵੈਸੇ ਤਾਂ ਇਸ ਤੋਂ ਪਹਿਲਾਂ ਵੀ ਗਿੱਪੀ ਤੇ ਸ਼ਿੰਦਾ ਨੇ ਇਕੱਠੇ ਐਕਟਿੰਗ ਕੀਤੀ ਹੈ, ਪਰ ਇਸ ਫਿਲਮ 'ਚ ਦੋਵਾਂ ਨੂੰ ਪਿਓ ਪੱੁਤਰ ਦਾ ਕਿਰਦਾਰ ਨਿਭਾਉਂਦੇ ਦੇਖਣ ਦਾ ਮੌਕਾ ਮਿਲੇਗਾ। ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਹੁਣ ਫੈਨਜ਼ ਅਦਾਕਾਰ ਨੂੰ ਫਿਲਮ ਦਾ ਟੀਜ਼ਰ ਰਿਲੀਜ਼ ਕਰਨ ਲਈ ਕਹਿ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਗਿੱਪੀ ਦੀ ਇਸ ਸਾਲ ਇੱਕ ਫਿਲਮ 'ਕੈਰੀ ਆਨ ਜੱਟੀਏ' ਵੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਿੱਪੀ ਦੀ ਜੋੜੀ ਇੱਕ ਵਾਰ ਫਿਰ ਤੋਂ ਸਰਗੁਣ ਮਹਿਤਾ ਨਾਲ ਨਜ਼ਰ ਆਵੇਗੀ।