Gippy Grewal Photos: ਗਿੱਪੀ ਗਰੇਵਾਲ ਨੇ ਬੇਟੇ ਗੁਰਬਾਜ਼ ਨਾਲ ਸ਼ੇਅਰ ਕੀਤੀ ਕਿਊਟ ਫ਼ੋਟੋ, ਫ਼ੈਨਜ਼ ਲੁਟਾ ਰਹੇ ਪਿਆਰ
ਗਿੱਪੀ ਗਰੇਵਾਲ (Gippy Grewal) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ (Gurbaz Grewal) ਨਾਲ ਹਸਦੇ ਖੇਡਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਪਿਆਰ ਰਹੇ ਹਨ।
ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ (Gippy Grewal) ਇੰਨੀਂ ਦਿਨੀਂ ਕਿਸੇ ਨਾ ਕਿਸੇ ਗੱਲ ਨੂੰ ਲੈਕੇ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ `ਚ ਰਿਲੀਜ਼ ਹੋਇਆ ਗਾਣਾ ਮੁਟਿਆਰੇ ਨੀ (Mutiyare Ni) ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਗੀਤ ਨੂੰ ਲੋਕਾਂ ਦਾ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਗੀਤ ;ਤੇ 94 ਲੱਖ ਵਿਊਜ਼ ਆ ਚੁੱਕੇ ਹਨ। ਦੂਜੇ ਪਾਸੇ ਕੁੱਝ ਦਿਨ ਪਹਿਲਾਂ ਗਿੱਪੀ ਗਰੇਵਾਲ ਆਪਣੇ ਪਰਿਵਾਰ ਸਣੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚੇ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋਈਆਂ ਸੀ। ਇਸ ਤੋਂ ਬਾਅਦ ਗਰੇਵਾਲ ਆਪਣੀ ਪਤਨੀ ਤੇ ਬੱਚਿਆਂ ਸਮੇਤ ਭਗਵੰਤ ਮਾਨ ਦੇ ਘਰ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇਣ ਪਹੁੰਚੇ, ਜਿਸ ਦੀ ਕਾਫ਼ੀ ਚਰਚਾ ਹੋਈ ਸੀ। ਇਸ ਤੋਂ ਬਾਅਦ ਗਿੱਪੀ ਨੇ ਬੀਤੇ ਦਿਨੀਂ ਆਪਣੀ ਅਗਲੀ ਫ਼ਿਲਮ ਯਾਰ ਮੇਰਾ ਤਿਤਲੀਆਂ ਵਰਗਾ ਦਾ ਐਲਾਨ ਕੀਤਾ।
ਹੁਣ ਗਿੱਪੀ ਗਰੇਵਾਲ ਮੁੜ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਦਰਅਸਲ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨਾਲ ਹਸਦੇ ਖੇਡਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਪਿਆਰ ਰਹੇ ਹਨ।
ਤਸਵੀਰਾਂ `ਚ ਗਰੇਵਾਲ ਸਨੂਕਰ ਖੇਡਦੇ ਨਜ਼ਰ ਆਉਂਦੇ ਹਨ। ਇਸ ਤੋਂ ਬਾਅਦ ਉਹ ਗੁਰਬਾਜ਼ ਨਾਲ ਡਾਕਟਰ ਡਾਕਟਰ ਖੇਡਦੇ ਦਿਖਾਈ ਦੇ ਰਹੇ ਹਨ।
Docter Saab 😜😜@GippyGrewal @GurbaazGrewal @kidshumble pic.twitter.com/1xU7RSEVwk
— Gurbaaz Grewal (@GurbaazGrewal) July 19, 2022
ਇਸ ਦੇ ਨਾਲ ਹੀ ਗਿੱਪੀ ਗਰੇਵਾਲ ਨੇ ਗੁਰਬਾਜ਼ ਨੂੰ ਗੋਦੀ ਚੁੱਕ ਕੇ ਫ਼ੋਟੋ ਕਲਿੱਕ ਕਰਵਾਈ ਹੈ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਤਸਵੀਰਾਂ `ਚ ਗੁਰਬਾਜ਼ ਬੇਹੱਦ ਕਿਊਟ ਲੱਗ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਸੋਸ਼ਲ ਮੀਡੀਆ ;ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਇੰਸਟਾਗ੍ਰਾਮ ਤੇ ਉਨ੍ਹਾਂ ਦੇ 46 ਲੱਖ ਤੋਂ ਵੱਧ ਫ਼ਾਲੋਅਰਜ਼ ਹਨ। ਉਹ ਆਪਣੀ ਹਰ ਐਕਟਿਵਿਟੀ ਆਪਣੇ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਖਾਸ ਕਰਕੇ ਪਰਿਵਾਰ ਨਾਲ ਬਿਤਾਏ ਖੂਬਸੂਰਤ ਪਲਾਂ ਨੂੰ ਉਹ ਆਪਣੇ ਫ਼ੈਨਜ਼ ਨਾਲ ਸਾਂਝਾ ਕਰਨਾ ਨਹੀਂ ਭੁੱਲਦੇ।