(Source: ECI/ABP News)
Gippy Grewal: ਗਿੱਪੀ ਗਰੇਵਾਲ ਨੇ ਰੋਮਾਂਟਿਕ ਅੰਦਾਜ਼ 'ਚ ਦਿੱਤੀ ਪਤਨੀ ਰਵਨੀਤ ਨੂੰ ਜਨਮਦਿਨ ਦੀ ਵਧਾਈ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ
Ravneet Grewal Birthday: ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਜਨਮਦਿਨ ਹੈ। ਇਸ ਮੌਕੇ ਗਾਇਕ ਨੇ ਪਤਨੀ ਨੂੰ ਬੇਹੱਦ ਰੋਮਾਂਟਿਕ ਅੰਦਾਜ਼ 'ਚ ਜਨਮਦਿਨ ਦੀ ਵਧਾਈ ਦਿੱਤੀ। ਗਿੱਪੀ ਨੇ ਰਵਨੀਤ ਨਾਲ ਵੀਡੀਓ ਸ਼ੇਅਰ ਕੀਤੀ।
![Gippy Grewal: ਗਿੱਪੀ ਗਰੇਵਾਲ ਨੇ ਰੋਮਾਂਟਿਕ ਅੰਦਾਜ਼ 'ਚ ਦਿੱਤੀ ਪਤਨੀ ਰਵਨੀਤ ਨੂੰ ਜਨਮਦਿਨ ਦੀ ਵਧਾਈ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ gippy grewal shares romantic post for wife ravneet grewal on her birthday watch video here Gippy Grewal: ਗਿੱਪੀ ਗਰੇਵਾਲ ਨੇ ਰੋਮਾਂਟਿਕ ਅੰਦਾਜ਼ 'ਚ ਦਿੱਤੀ ਪਤਨੀ ਰਵਨੀਤ ਨੂੰ ਜਨਮਦਿਨ ਦੀ ਵਧਾਈ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ](https://feeds.abplive.com/onecms/images/uploaded-images/2023/08/31/d141d3887c7e94bd8272e3d16f021be61693461880461469_original.jpg?impolicy=abp_cdn&imwidth=1200&height=675)
Gippy Grewal Wife Ravneet Grewal Birthday: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਪਿਛਲੇ ਲੰਬੇ ਸਮੇਂ ਗਿੱਪੀ ਸੁਰਖੀਆਂ 'ਚ ਬਣੇ ਹੋਏ ਹਨ। ਇਸ ਦੀ ਵਜ੍ਹਾ ਹੈ ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3'। ਇਸ ਫਿਲਮ ਨੇ 100 ਕਰੋੜ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ।
ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਨਵੀਂ ਐਲਬਮ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼
ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਜਨਮਦਿਨ ਹੈ। ਇਸ ਮੌਕੇ ਗਾਇਕ ਨੇ ਪਤਨੀ ਨੂੰ ਬੇਹੱਦ ਰੋਮਾਂਟਿਕ ਅੰਦਾਜ਼ 'ਚ ਜਨਮਦਿਨ ਦੀ ਵਧਾਈ ਦਿੱਤੀ। ਗਿੱਪੀ ਨੇ ਰਵਨੀਤ ਨਾਲ ਵੀਡੀਓ ਸ਼ੇਅਰ ਕੀਤੀ, ਜਿਸ 'ਚ ਗਾਇਕ ਨੇ ਬੇਹੱਦ ਰੋਮਾਂਟਿਕ ਕੈਪਸ਼ਨ ਲਿਖੀ, 'ਹੈੱਪੀ ਬਰਥਡੇ ਲਵ। ਤੇਰਾ ਬਰਥਡੇ ਉਨ੍ਹਾਂ ਹੀ ਸਪੈਸ਼ਲ ਹੋਵੇ, ਜਿੰਨੀਂ ਸਪੈਸ਼ਲ ਮੇਰੀ ਜ਼ਿੰਦਗੀ 'ਚ ਤੂੰ ਹੈ।' ਦੇਖੋ ਇਹ ਵੀਡੀਓ:
View this post on Instagram
ਦੱਸ ਦਈਏ ਕਿ ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਈ ਸੀ। ਇਸ ਫਿਲਮ ਨੇ ਇਤਿਹਾਸ ਰਚ ਦਿੱਤਾ ਹੈ। ਫਿਲਮ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਬਣ ਗਈ ਹੈ। ਇਸ ਤੋਂ ਬਾਅਦ ਗਿੱਪੀ ਗਰੇਵਾਲ ਕਾਫੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਇਹੀ ਨਹੀਂ ਹਾਲ ਹੀ 'ਚ ਗਿੱਪੀ ਨੇ ਬਰੈਂਡ ਨਿਊ ਲੈਂਬੋਰਗਿਨੀ ਕਾਰ ਵੀ ਖਰੀਦੀ ਸੀ।
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਜਿੰਨੇ ਸਫਲ ਗਾਇਕ ਰਹੇ ਹਨ, ਉਨ੍ਹਾਂ ਹੀ ਉਹ ਬੇਹਤਰੀਨ ਐਕਟਰ ਵੀ ਹਨ। ਗਿੱਪੀ ਜਿਨ੍ਹਾਂ ਵਧੀਆ ਕਾਮੇਡੀ ਕਿਰਦਾਰ ਨਿਭਾਉਂਦੇ ਹਨ, ਉਨ੍ਹਾਂ ਹੀ ਉਹ ਸੰਜੀਦਗੀ ਵਾਲੇ ਕਿਰਦਾਰ ਵੀ ਬਖੂਬੀ ਨਿਭਾਉਂਦੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਗਿੱਪੀ ਨੇ ਇਸੇ ਸਾਲ ਓਟੀਟੀ 'ਤੇ ਵੀ ਡੈਬਿਊ ਕੀਤਾ ਹੈ। ਕਲਾਕਾਰ ਦੀ ਪਹਿਲੀ ਵੈੱਬ ਸੀਰੀਜ਼ 'ਆਊਟਲਾਅ' ਇਸੇ ਸਾਲ ਚੌਪਾਲ ਟੀਵੀ 'ਤੇ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ ਆਪਣੇ 41ਵੇਂ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਨਵਾਂ ਗਾਣਾ ਕੀਤਾ ਰਿਲੀਜ਼
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)