Mujaan Hi Maujaan New Song: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਗਿੱਪੀ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚਿਆ ਸੀ। ਇਹ 100 ਕਰੋੜ ਕਮਾਉਣ ਵਾਲੀ ਪੰਜਾਬੀ ਸਿਨੇਮਾ ਦੀ ਪਹਿਲੀ ਫਿਲਮ ਸੀ। ਇਸ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਦੀ ਫਿਲਮ 'ਮੌਜਾਂ ਹੀ ਮੌਜਾਂ' ਵੀ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਕਿ ਇਹ ਫਿਲਮ 20 ਅਕਤੂਬਰ ਨੂੰ ਰਿਲੀਜ਼ ਹੋਣੀ ਹੈ। 

Continues below advertisement


ਇਹ ਵੀ ਪੜ੍ਹੋ: ਗੁਰਪ੍ਰੀਤ ਘੁੱਗੀ ਨੇ ਕੀਤਾ ਨਵੀਂ ਫਿਲਮ ਦਾ ਐਲਾਨ, 'ਇੱਟਾਂ ਦੇ ਘਰ' 'ਚ ਨਿਸ਼ਾ ਬਾਨੋ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ


ਇਸ ਤੋਂ ਪਹਿਲਾਂ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦੇਖ ਕੇ ਲੋਕ ਖੂਬ ਹੱਸੇ ਸੀ। ਇਸ ਦੇ ਨਾਲ ਨਾਲ ਫਿਲਮ ਦੇ ਗਾਣੇ ਵੀ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ। ਹੁਣ ਫਿਲਮ ਦਾ ਇੱਕ ਹੋਰ ਗਾਣਾ 'ਜੁਗ ਜੁਗ ਜੀ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਨੂੰ ਰਾਹਤ ਫਤਿਹ ਅਲੀ ਖਾਨ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਇਕੋਟੀ ਨੇ ਲਿਖੇ ਹਨ। ਇਸ ਗਾਣੇ 'ਚ ਗਿੱਪੀ ਗਰੇਵਾਲ ਤਨੂ ਗਰੇਵਾਲ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ।









ਦੇਖੋ ਪੂਰਾ ਗਾਣਾ:



ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 20 ਅਕਤੂਬਰ ਨੂੰ ਰਿਲੀਜ਼ ਲਈ ਤਿਆਰ ਹੈ। ਫਿਲਮ ਚ ਗਿੱਪੀ ਦੇ ਨਾਲ ਨਾਲ ਤਨੂ ਗਰੇਵਾਲ, ਬਿਨੂੰ ਢਿੱਲੋਂ ਤੇ ਕਰਮਜੀਤ ਅਨਮੋਲ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਿੱਪੀ ਦੀਆਂ ਫਿਲਮਾਂ 'ਜੱਟ ਨੂੰ ਚੁੜੈਲ ਟੱਕਰੀ', 'ਸ਼ਿੰਦਾ ਸ਼ਿੰਦਾ ਨੋ ਪਾਪਾ' ਤੇ 'ਸ਼ੇਰਾਂ ਦੀ ਕੋਮ ਪੰਜਾਬੀ' ਵੀ ਪਾਈਪਲਾਈਨ 'ਚ ਹਨ। ਦੱਸ ਦਈਏ ਕਿ ਇਹ ਸਾਰੀਆਂ ਫਿਲਮਾਂ 2024 'ਚ ਰਿਲੀਜ਼ ਹੋਣੀਆਂ ਹਨ। 


ਇਹ ਵੀ ਪੜ੍ਹੋ: ਜਦੋਂ ਸ਼ਾਹਰੁਖ ਖਾਨ 'ਤੇ ਬੁਰੀ ਤਰ੍ਹਾਂ ਭੜਕੇ ਸੀ ਸੰਨੀ ਦਿਓਲ, ਗੁੱਸੇ 'ਚ ਪਾੜ ਲਈ ਸੀ ਆਪਣੀ ਪੈਂਟ, ਪੜ੍ਹੋ ਇਹ ਕਿੱਸਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।