ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਜਨਮ ਲਿਆ ਹੈ। ਗਿੱਪੀ ਦਾ ਇਹ ਤੀਜਾ ਪੁੱਤ ਹੈ। ਗਿੱਪੀ ਨੇ ਆਪਣੇ ਨਵ ਜੰਮੇ ਬੇਟੇ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਬਾਅਦ ਉਸ ਨੂੰ ਹਰ ਪਾਸਿਉਂ ਵਧਾਈਆਂ ਮਿਲ ਰਹੀਆਂ ਹਨ।


ਗਿੱਪੀ ਨੇ ਆਪਣੇ ਤੀਜੇ ਪੁੱਤ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ਜਿਨ੍ਹਾਂ ਦੇ ਨਾਂ ਏਕ ਓਮਕਾਰ ਸਿੰਘ ਗਰੇਵਾਲ ਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ।