ਮੰਨਿਆ ਜਾ ਰਿਹਾ ਹੈ ਕਿ ਵੀਕੈਂਡ ਅਤੇ ਨਵੇਂ ਸਾਲ ਦੇ ਮੌਕੇ ਫ਼ਿਲਮ ਆਪਣੀ ਕਮਾਈ 'ਚ ਭਾਰੀ ਉਛਾਲ ਕਰ ਸਕਦੀ ਹੈ।
ਫ਼ਿਲਮ 'ਚ ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਦੇ ਨਾਲ ਦਿਲਜੀਤ ਦੋਸਾਂਝ ਅਤੇ ਕਿਆਰਾ ਅਡਵਾਨੀ ਲੀਡ ਰੋਲ ਵਿੱਚ ਹਨ। ਫ਼ਿਲਮ ਦੇ ਚਾਰੇ ਸਿਤਾਰਿਆਂ ਨੇ ਇਸ ਦਾ ਜ਼ਬਰਦਸਤ ਪ੍ਰਚਾਰ ਕੀਤਾ। ਓਪਨਿੰਗ ਕਲੈਕਸ਼ਨ ਨੂੰ ਵੇਖਣ ਤੋਂ ਬਾਅਦ ਇਹ ਸਾਫ਼ ਹੈ ਕਿ ਇਹ ਫ਼ਿਲਮ ਦਰਸ਼ਕਾਂ ਨੂੰ ਸਿਨੇਮਾ ਹਾਲ ਵੱਲ ਖਿੱਚਣ 'ਚ ਕਾਮਯਾਬ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਫ਼ਿਲਮ ਨੂੰ 3100 ਸਕ੍ਰੀਨਸ 'ਤੇ ਰਿਲੀਜ਼ ਕੀਤਾ ਗਿਆ। ਇਸ ਮੁਤਾਬਕ ਫ਼ਿਲਮ ਦੇ ਕਲੈਕਸ਼ਨ ਬਹੁਤ ਵਧੀਆ ਹਨ।