ਚੰਡੀਗੜ੍ਹ: ਬਾਲੀਵੁੱਡ ਸਟਾਰਸ ਤੋਂ ਬਾਅਦ ਹੁਣ ਪੌਲੀਵੁੱਡ ਸਟਾਰਸ ਵੀ ਕੋਰੋਨਾਵਾਇਰਸ ਕਰਕੇ ਲੌਕਡਾਊਨ ਨੂੰ ਮਨਣ ਦੀ ਅਪੀਲ ਕਰਦੇ ਨਜ਼ਰ ਆਏ। ਕੁਝ ਦਿਨ ਪਹਿਲਾਂ ਐਕਟਰ ਤੇ ਸਿੰਗਰ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕਰ ਲੋਕਾਂ ਨੂੰ ਘਰਾਂ ‘ਚ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਸੀ।


ਇਸੇ ਲੜੀ ਚ ਹੁਣ ਗੁਰਦਾਸ ਮਾਨ ਅਤੇ ਗਗਨ ਕੋਕਰੀ ਨੇ ਦਰਸ਼ਕਾਂ ਨੂੰ ਜਾਗਰੂਕ ਕਰਨ ਲਈ ਅਪੀਲ ਕੀਤੀ ਹੈ। ਗੁਰਦਾਸ ਮਾਨ ਨੇ ਲੋਕਾਂ ਨੂੰ ਘਰ ‘ਚ ਹੀ ਰਹਿਣ ਲਈ ਕਿਹਾ ਨਾਲ ਹੀ ਉਨ੍ਹਾਂ ਨੇ ਕੋਰੋਨਾ ਖਿਲਾਫ ਲੜ੍ਹ ਰਹੇ ਲੋਕਾਂ ਦਾ ਸਮਰਥਨ ਕੀਤਾ। ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਘਰੋਂ ਬਾਹਰ ਨਿਕਲਣ ਵਾਲੇ ਲੋਕ ਮੂਰਖ ਹਨ।

ਇਸ ਤੋਂ ਇਲਾਵਾ ਗਗਨ ਕੋਕਰੀ ਕਰਫਿਊ ਦੌਰਾਨ ਜ਼ਰੂਤਮੰਦਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਦਿਹਾੜੀਦਾਰਾਂ ਦੀ ਮਦਦ ਕਰਨੀ ਚਾਹੀਦੀ। ਇਸ ਦੇ ਨਾਲ ਹੀ ਗਗਨ ਕੋਕਰੀ ਨੇ ਕਿਹਾ ਕਿ ਸਾਨੂੰ ਇਸ ਵਾਇਰਸ ਤੋਂ ਬਚਣ ਲਈ ਇਹਤਿਆਤ ਵਰਤਣ ਦੀ ਲੋੜ ਹੈ।