Gurinder Dimpi Passed Away: ਪੰਜਾਬੀ ਅਦਾਕਾਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ (Gurinder Dimpy) ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਕਲਾਕਾਰ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਫਿਲਮ 'ਮੂਸਾ ਜੱਟ' ਲਿਖੀ ਗਈ ਸੀ। ਇਸ ਤੋਂ ਇਲਾਵਾ ਗੁਰਿੰਦਰ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਜਿਵੇਂ ਕਿ ਲੌਂਗ ਲਾਚੀ, ਕੈਰੀ ਆਨ ਜੱਟਾ 2, ਵਧਾਈਆਂ ਜੀ ਵਧਾਈਆਂ, ਉੜਾ ਏਡਾ (UDA AIDA), ਜ਼ਖਮੀ ਆਦਿ ਦਾ ਵੀ ਹਿੱਸਾ ਰਹੇ।









ਜਾਣਕਾਰੀ ਲਈ ਦੱਸ ਦੇਈਏ ਕਿ ਗੁਰਿੰਦਰ ਡਿੰਪੀ ਨੇ 47 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਿਹਾ। ਉਨ੍ਹਾਂ ਦੇ ਦਿਹਾਂਤ ਨਾਲ ਨਾ ਸਿਰਫ ਪਰਿਵਾਰ ਬਲਕਿ ਪੰਜਾਬੀ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ।




ਗੁਰਿੰਦਰ ਡਿੰਪੀ ਨੇ ਐਮੀ ਵਿਰਕ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਨਿੰਜਾ ਅਤੇ ਤਰਸੇਮ ਜਸੜ ਵਰਗੇ ਨਾਮੀ ਫਿਲਮੀ ਸਿਤਾਰਿਆਂ ਨਾਲ ਕੀਤਾ ਹੈ। ਕਲਾਕਾਰ ਵੱਲੋਂ ਕੁਝ ਪੰਜਾਬੀ ਫਿਲਮਾਂ ਜਿਵੇਂ ਕਿ ਲਵ ਯੂ ਬੌਬੀ, ਕਬੱਡੀ ਇੱਕ ਮੁਹੱਬਤ ਅਤੇ ਪੰਜੋ ਦਾ ਨਿਰਦੇਸ਼ਨ ਕੀਤਾ ਗਿਆ