ਗੁਰਨਾਮ ਭੁੱਲਰ ਤੇ ਤਾਨੀਆ ਸਟਾਰਰ ਫ਼ਿਲਮ 'Lekh' ਦੀ ਰਿਲੀਜ਼ ਡੇਟ ਦਾ ਐਲਾਨ
ਗੁਰਨਾਮ ਭੁੱਲਰ ਤੇ ਤਾਨੀਆ ਸਟਾਰਰ ਫਿਲਮ 'ਲੇਖ' (Lekh) ਲੰਬੇ ਸਮੇਂ ਤੋਂ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਗੁਰਨਾਮ ਭੁੱਲਰ ਤੇ ਤਾਨੀਆ ਸਟਾਰਰ ਫਿਲਮ 'ਲੇਖ' (Lekh) ਲੰਬੇ ਸਮੇਂ ਤੋਂ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬੀ ਫਿਲਮ 1 ਅਪ੍ਰੈਲ, 2022 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਗੁਰਨਾਮ ਭੁੱਲਰ ਤੇ ਤਾਨੀਆ ਫਿਲਮ ਵਿੱਚ ਸਕੂਲੀ ਜੀਵਨ ਦੀ ਪ੍ਰੇਮ ਕਹਾਣੀ ਨੂੰ ਪੇਸ਼ ਕਰਨਗੇ, ਜਿਵੇਂ ਕਿ ਲਗਪਗ ਇੱਕ ਹਫਤਾ ਪਹਿਲਾਂ ਰਿਲੀਜ਼ ਹੋਏ ਫਿਲਮ ਦੇ ਅਧਿਕਾਰਤ ਟੀਜ਼ਰ ਵਿੱਚ ਦੇਖਿਆ ਗਿਆ ਹੈ। ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਫਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗ ਜਗਦੀਪ ਸਿੱਧੂ ਨੇ ਲਿਖੇ ਹਨ।
ਇਸ ਪ੍ਰੋਜੈਕਟ ਤੋਂ ਇਲਾਵਾ, ਗੁਰਨਾਮ ਭੁੱਲਰ ਇਸ ਤੋਂ ਪਹਿਲਾਂ ਹਾਲ ਹੀ 'ਚ ਰਿਲੀਜ਼ ਹੋਏ ਫ਼ਿਲਮ 'ਮੈਂ ਵਿਆਹ ਨੀ ਕਰਾਉਣਾ ਤੇਰੇ ਨਾਲ' ਵਿੱਚ ਸੋਨਮ ਬਾਜਵਾ ਨਾਲ ਨਜ਼ਰ ਆਏ ਸਨ ਤੇ ਦੋਵਾਂ ਕਲਾਕਾਰਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਪਿਆਰ ਦਿੱਤਾ ਗਿਆ।
View this post on Instagram
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ