Gurnam Bhullar Announces Release Date Of His Movie Parinda Paar Gaya: ਪੰਜਾਬੀ ਸਿੰਗਰ ਤੇ ਐਕਟਰ ਗੁਰਨਾਮ ਭੁੱਲਰ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਦਰਅਸਲ, ਗੁਰਨਾਮ ਆਪਣੀ ਆਉਣ ਵਾਲੀ ਫਿਲਮ 'ਪਰਿੰਦਾ ਪਾਰ ਗਿਆ' ਕਰਕੇ ਚਰਚਾ ਵਿੱਚ ਹੈ। ਗੁਰਨਾਮ ਦੀ ਫਿਲਮ ਦਾ ਟਾਈਟਲ ਟਰੈਕ 'ਪਰਿੰਦਾ ਪਾਰ ਗਿਆ' ਹਾਲ ਹੀ 'ਚ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਗੁਰਨਾਮ ਤੋਂ ਫਿਲਮ ਦੀ ਰਿਲੀਜ਼ ਡੇਟ ਬਾਰੇ ਜਾਨਣਾ ਚਾਹੁੰਦੇ ਸੀ।
ਹੁਣ ਸਿੰਗਰ/ਐਕਟਰ ਨੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਕਰਦੇ ਹੋਏ ਫਿਲਮ ਦੀ ਰਿਲੀਜ਼ ਡੇਟ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ । ਦੱਸ ਦਈਏ ਕਿ 'ਪਰਿੰਦਾ ਪਾਰ ਗਿਆ' 24 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਭੁੱਲਰ ਨੇ ਵੀਡੀਓ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ । ਗੁਰਨਾਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਵਿੱਚ ਉਸ ਨੇ ਫਿਲਮ ਦਾ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ । ਇਸ ਦੇ ਨਾਲ ਹੀ ਉਸ ਨੇ ਦਰਸ਼ਕਾਂ ਨੂੰ ਫਿਲਮ ਦੇ ਗਾਣੇ ਨੂੰ ਪਿਆਰ ਦੇਣ ਲਈ ਧੰਨਵਾਦ ਦਾ ਸੰਦੇਸ਼ ਵੀ ਦਿੱਤਾ ਹੈ । ਦੇਖੋ ਇਹ ਵਡਿੀਓ:
ਕਾਬਿਲੇਗ਼ੌਰ ਹੈ ਕਿ ਗੁਰਨਾਮ ਭੱੁੱਲਰ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ । ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਉਸ ਦੀ ਐਕਟਿੰਗ ਵੀ ਦਮਦਾਰ ਹੈ । ਉਹ ਕਈ ਫਿਲਮਾਂ 'ਚ ਆਪਣੀ ਐਕਟਿੰਗ ਦੇ ਜੌਹਰ ਦਿਖਾ ਚੁੱਕਿਆ ਹੈ ।