Gurpreet Ghuggi; ਗੁਰਪ੍ਰੀਤ ਘੁੱਗੀ ਨੇ ਕੀਤਾ ਨਵੀਂ ਫਿਲਮ ਦਾ ਐਲਾਨ, 'ਇੱਟਾਂ ਦੇ ਘਰ' 'ਚ ਨਿਸ਼ਾ ਬਾਨੋ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ
Gurpreet Ghuggi New Movie: ਘੁੱਗੀ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ।
Gurpreet Ghuggi New Movie: ਸੀਨੀਅਰ ਪੰਜਾਬੀ ਐਕਟਰ ਤੇ ਕਮੇਡੀਅਨ ਗੁਰਪ੍ਰੀਤ ਘੁੱਗੀ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਘੁੱਗੀ ਨੇ ਹਾਲ ਹੀ 'ਚ ਦੋ ਫਿਲਮਾਂ 'ਕੈਰੀ ਆਨ ਜੱਟਾ 3' ਤੇ 'ਮਸਤਾਨੇ' 'ਚ ਕੰਮ ਕੀਤਾ ਸੀ। ਦੋਵੇਂ ਹੀ ਫਿਲਮਾਂ ਬਾਕਸ ਆਫਿਸ 'ਤੇ ਜ਼ਬਰਦਸਤ ਹਿੱਟ ਹੋਈਆਂ ਸੀ ਅਤੇ ਦੋਵੇਂ ਫਿਲਮਾਂ ਨੂੰ ਲੋਕਾਂ ਨੇ ਭਰਪੂਰ ਪਿਆਰ ਦਿੱਤਾ ਸੀ।
ਉਸ ਤੋਂ ਬਾਅਦ ਹੁਣ ਘੁੱਗੀ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਇਹ ਫਿਲਮ ਹੈ 'ਇੱਟਾਂ ਦੇ ਘਰ'। ਇੱਟਾਂ ਦੇ ਘਰ 'ਚ ਘੁੱਗੀ ਪੰਜਾਬੀ ਮਾਡਲ ਤੇ ਅਦਾਕਾਰਾ ਨਿਸ਼ਾ ਬਾਨੋ ਤੇ ਗਾਇਕ ਅਦਾਕਾਰ ਬੱਬਲ ਰਾਏ ਦੇ ਨਾਲ ਐਕਟਿੰਗ ਕਰਦੇ ਨਜ਼ਰ ਆਉਣਗੇ। ਦੇਖੋ ਇਹ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਘੁੱਗੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਹਾਲ ਹੀ 'ਚ ਘੁੱਗੀ ਟਰੇਨ 'ਚ ਸਫਰ ਕਰਦੇ ਨਜ਼ਰ ਆਏ ਸੀ। ਘੁੱਗੀ ਦੀ ਇਹ ਵੀਡੀਓ ਕਾਫੀ ਵਾਇਰਲ ਹੋਈ ਸੀ। ਇਸ ਦੇ ਨਾਲ ਹੀ ਹਾਲ ਹੀ 'ਚ ਗੁਰਪ੍ਰੀਤ ਘੁੱਗੀ ਚੇਤਕ ਸਕੂਟਰ ਨਾਲ ਵੀ ਆਪਣੀ ਤਸਵੀਰ ਸ਼ੇਅਰ ਕੀਤੀ ਸੀ। ਉਨ੍ਹਾਂ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਗੁਰਪ੍ਰੀਤ ਘੁੱਗੀ ਹਾਲ ਹੀ 'ਚ ਫਿਲਮ ਮਸਤਾਨੇ ਤੇ ਕੈਰੀ ਆਨ ਜੱਟਾ 3 'ਚ ਨਜ਼ਰ ਆਏ ਸੀ। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਅਪਾਰ ਸਫਲਤਾ ਮਿਲੀ ਸੀ।