Hans Raj Hans Wife: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਦੁਪਹਿਰ ਇੱਥੇ ਇਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ।

ਮ੍ਰਿਤਕ ਰੇਸ਼ਮ ਕੌਰ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ ਲਗਭਗ 2:00 ਵਜੇ ਰੇਸ਼ਮ ਕੌਰ ਨੇ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਨੇ ਦੱਸਿਆ ਕਿ ਉਹ ਪਿਛਲੇ 5 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਸ਼ੁਰੂ ਵਿੱਚ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਸੀ ਪਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਦੁਆਰਾ ਉਨ੍ਹਾਂ ਦਾ ਬਹੁਤ ਧਿਆਨ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੰਸਰਾਜ ਹੰਸ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਵੇਰੇ 11:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਸਫੀਪੁਰ ਵਿਖੇ ਕੀਤਾ ਜਾਵੇਗਾ।