ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਸੂਬਾ ਸਰਕਾਰ ਵੱਲੋਂ 'ਸ਼੍ਰੋਮਣੀ ਗਾਇਕ' ਪੁਰਸਕਾਰ ਨਾ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਭਾਸ਼ਾ ਵਿਭਾਗ ਨੇ ਵੀਰਵਾਰ ਮਾਨ ਨੂੰ ਇਸ ਪੁਰਸਕਾਰ ਲਈ ਚੁਣਿਆ ਸੀ।
ਵਿਭਾਗ ਨੇ ਸਾਹਿਤ ਤੇ ਕਲਾ ਦੀਆਂ 18 ਵੱਖ-ਵੱਖ ਸ਼੍ਰੇਣੀਆਂ ਲਈ ਸਾਹਿਤ ਰਤਨ ਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕੀਤਾ ਸੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਇਸ ਪੁਰਸਕਾਰ ਲਈ ਚੁਣੇ ਜਾਣ 'ਤੇ ਸ਼ੁਕਰਗੁਜ਼ਾਰ ਹਾਂ। ਮੈਂ ਨਿਮਰਤਾ ਸਹਿਤ ਭਾਸ਼ਾ ਵਿਭਾਗ ਦਾ 'ਸ਼੍ਰੋਮਣੀ ਗਾਇਕ' ਪੁਰਸਕਾਰ ਸਵੀਕਾਰ ਨਹੀਂ ਕਰ ਸਕਦਾ। ਲੋਕਾਂ ਦਾ ਪਿਆਰ ਮੇਰੇ ਕਰੀਅਰ ਦਾ ਸਭ ਤੋਂ ਵੱਡਾ ਪੁਰਸਕਾਰ ਹੈ ਤੇ ਇਸ ਸਮੇਂ ਸਭ ਦਾ ਧਿਆਨ ਤੇ ਯਤਨ ਕਿਸਾਨਾਂ ਦੇ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਲਈ ਸਮਰਪਿਤ ਹੋਣਾ ਚਾਹੀਦਾ ਹੈ।
ਖੇਤੀ ਕਾਨੂੰਨ ਰੱਦ ਕਰਾਉਣ 'ਤੇ ਅੜੇ ਕਿਸਾਨ, ਦਿੱਲੀ ਪੁਲਿਸ ਨੇ ਹਰ ਸਥਿਤੀ ਨਾਲ ਨਜਿੱਠਣ ਲਈ ਕਮਰ ਕੱਸੀ
ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਹੈਰਾਨ ਹੋ ਜਾਵੇਗੀ ਕੇਂਦਰ ਸਰਕਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ