ਨਵੀਂ ਦਿੱਲੀ: ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨ ਅੰਦੋਲਨ 'ਚ ਕਿਸਾਨਾਂ ਨਾਲ ਪੂਰੀ ਤਰ੍ਹਾਂ ਡਟੇ ਹੋਏ ਹਨ। ਇੱਥੋਂ ਤਕ ਕਿ ਕਲਾਕਾਰਾਂ ਨੇ ਦਿੱਲੀ ਤਕ ਦਾ ਸਫ਼ਰ ਵੀ ਤੈਅ ਕਰ ਲਿਆ। ਅਜਿਹੇ 'ਚ ਪੰਜਾਬੀ ਗਾਇਕ ਹਰਭਜਨ ਮਾਨ ਵਾਰ-ਵਾਰ ਕਿਸਾਨਾਂ ਦੇ ਹੱਕ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ ਤੇ ਉਹ ਪ੍ਰਦਰਸ਼ਨ 'ਚ ਵੀ ਡਟੇ ਹੋਏ ਹਨ। ਹਰਭਜਨ ਮਾਨ ਨੇ ਸੋਸ਼ਲ ਮੀਡੀਆ 'ਤੇ ਧਰਨੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ,
ਮਾਈਆਂ ਰੱਬ ਰਜਾਈਆਂ ???????? ਜੋਸ਼ ਤੇ ਜਜ਼ਬੇ ਨੂੰ ਸਲੂਟ !! ਇਹ ਮੁੜਦੇ ਨੀ ਲਏ ਬਿਨਾ ਹੱਕ ਦਿੱਲੀਏ !!
ਇਸ ਦੇ ਨਾਲ ਹੀ ਹਰਭਜਨ ਮਾਨ ਦੇ ਨਾਲ ਤਸਵੀਰਾਂ 'ਚ ਹੋਰ ਕਲਾਕਾਰਾਂ ਦੇ ਨਾਲ ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ ਵੀ ਨਜ਼ਰ ਆ ਰਿਹਾ ਹੈ।
ਇਵਾਂਕਾ ਟਰੰਪ ਨੂੰ ਆਈ ਮੋਦੀ ਦੀ ਯਾਦ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ