ਪੜਚੋਲ ਕਰੋ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, 30 ਸਾਲਾਂ ਮਸ਼ਹੂਰ Artist ਦਾ ਭਰੀ ਜਵਾਨੀ 'ਚ ਦੇਹਾਂਤ; ਚੱਕਰ ਖਾ ਕੇ ਜ਼ਮੀਨ 'ਤੇ ਡਿੱਗੀ; ਫਿਰ...

SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਦੀ ਭਰੀ ਜਵਾਨੀ ਵਿੱਚ ਮੌਤ ਹੋ ਗਈ ਹੈ...

SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਦੀ ਭਰੀ ਜਵਾਨੀ ਵਿੱਚ ਮੌਤ ਹੋ ਗਈ ਹੈ। ਜਿਸ ਕਾਰਨ ਪਰਿਵਾਰ ਸਣੇ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਮਸ਼ਹੂਰ ਹਰਿਆਣਵੀ ਅਦਾਕਾਰਾ ਦਿਵਿਆਂਕਾ ਸਿਰੋਹੀ (30) ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਮੰਗਲਵਾਰ ਦੇਰ ਰਾਤ ਯੂਪੀ ਦੇ ਗਾਜ਼ੀਆਬਾਦ ਸਥਿਤ ਉਨ੍ਹਾਂ ਦੇ ਘਰ ਵਿੱਚ ਅਚਾਨਕ ਤਬੀਅਤ ਵਿਗੜ ਗਈ, ਜਿਸ ਕਾਰਨ ਉਹ ਚੱਕਰ ਖਾ ਕੇ ਜ਼ਮੀਨ 'ਤੇ ਡਿੱਗ ਪਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟ ਲੱਗੀ। ਪਰਿਵਾਰ ਵਾਲੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

50 ਤੋਂ ਵੱਧ ਹਰਿਆਣਵੀ ਗੀਤਾਂ 'ਚ ਕੀਤਾ ਕੰਮ

ਦਿਵਿਆਂਕਾ (Divyanka Sirohi) ਨੇ ਆਪਣੇ ਕਰੀਅਰ ਵਿੱਚ 50 ਤੋਂ ਵੱਧ ਹਰਿਆਣਵੀ ਗਾਣਿਆਂ ਵਿੱਚ ਕੰਮ ਕੀਤਾ ਸੀ ਅਤੇ ਉਹ ਮਾਸੂਮ ਸ਼ਰਮਾ, ਅਮਿਤ ਸੈਣੀ ਰੋਹਤਕੀਆ ਤੇ ਕੇਡੀ ਵਰਗੇ ਵੱਡੇ ਕਲਾਕਾਰਾਂ ਨਾਲ ਵੀ ਨਜ਼ਰ ਆ ਚੁੱਕੀ ਸੀ। ਸੋਸ਼ਲ ਮੀਡੀਆ 'ਤੇ ਵੀ ਉਨ੍ਹਾਂ ਦੀ ਕਾਫੀ ਲੋਕਪ੍ਰਿਯਤਾ ਸੀ ਅਤੇ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ 1.3 ਮਿਲੀਅਨ ਫਾਲੋਅਰਜ਼ ਹਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਹਰਿਆਣਵੀ ਮਨੋਰੰਜਨ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Divyanka (@divyankaasirohi)


 
ਟਿਕ-ਟਾਕ ਤੋਂ ਖੱਟੀ ਵਾਹੋ-ਵਾਹੀ

ਇੱਕ ਇੰਟਰਵਿਊ ਦੌਰਾਨ ਦਿਵਿਆਂਕਾ ਨੇ ਦੱਸਿਆ ਸੀ ਕਿ ਉਸਨੂੰ ਬਚਪਨ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਬਹੁਤ ਸ਼ੌਕ ਸੀ। ਉਸਨੇ ਦਿਵਾਲੀ ਦੇ ਦਿਨਾਂ ਵਿੱਚ ਨੀਲੇ ਰੰਗ ਦਾ ਸੂਟ ਪਾ ਕੇ ਟਿਕ-ਟਾਕ 'ਤੇ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਗਾਣੇ 'ਮੇਰੀ ਮੰਮੀ ਨੂੰ ਪਸੰਦ ਨੀ ਤੂੰ' 'ਤੇ ਇੱਕ ਵੀਡੀਓ ਬਣਾਈ ਸੀ। ਉਸਦੇ ਸ਼ਾਨਦਾਰ ਐਕਸਪ੍ਰੈਸ਼ਨ ਕਾਰਨ ਉਹ ਵੀਡੀਓ ਵਾਇਰਲ ਹੋ ਗਈ ਅਤੇ ਉਸ 'ਤੇ ਕਰੀਬ 20 ਮਿਲੀਅਨ ਵਿਊਜ਼ ਆਏ। ਇਸ ਵੀਡੀਓ ਦੀ ਸਫਲਤਾ ਤੋਂ ਬਾਅਦ ਟਿਕ-ਟਾਕ 'ਤੇ ਉਸਦੇ ਫਾਲੋਅਰਜ਼ ਦੀ ਗਿਣਤੀ ਵਧ ਕੇ 5 ਮਿਲੀਅਨ ਹੋ ਗਈ ਸੀ। ਉੱਥੋਂ ਹੀ ਉਸਦੇ ਸਫਲ ਸਫਰ ਦੀ ਸ਼ੁਰੂਆਤ ਹੋਈ।

ਦਿਵਿਆਂਕਾ ਨੇ ਆਪਣੇ ਪਰਿਵਾਰ ਦੇ ਸਹਿਯੋਗ ਬਾਰੇ ਗੱਲ ਕਰਦਿਆਂ ਦੱਸਿਆ ਸੀ ਕਿ ਉਸ ਨੂੰ ਕਦੇ ਵੀ ਅਜਿਹਾ ਮਹਿਸੂਸ ਨਹੀਂ ਹੋਇਆ ਕਿ ਪਰਿਵਾਰ ਸਾਥ ਨਹੀਂ ਦੇਵੇਗਾ। ਉਸ ਦੇ ਪਰਿਵਾਰ ਨੇ ਹਰ ਮੋੜ 'ਤੇ ਉਸ ਦਾ ਪੂਰਾ ਸਾਥ ਦਿੱਤਾ। ਦਿਵਿਆਂਕਾ ਨੇ ਵਿੱਤੀ ਤੌਰ 'ਤੇ (Financially) ਵੀ ਆਪਣੇ ਆਪ ਨੂੰ ਖੁਦ ਹੀ ਸੰਭਾਲਿਆ ਸੀ।

ਹਰਿਆਣਵੀ ਇੰਡਸਟਰੀ 'ਚ ਇੰਝ ਹੋਈ ਐਂਟਰੀ

ਜਾਣਕਾਰੀ ਲਈ ਦੱਸ ਦੇਈਏ ਕਿ ਸਾਲ 2018 ਵਿੱਚ ਉਸ ਨੇ ਨੌਕਰੀ (Job) ਵੀ ਕੀਤੀ, ਪਰ ਜਦੋਂ ਉਸ ਨੂੰ ਲੱਗਾ ਕਿ ਉਹ ਮਨੋਰੰਜਨ ਜਗਤ ਵਿੱਚ ਕੁਝ ਵੱਡਾ ਕਰ ਸਕਦੀ ਹੈ, ਤਾਂ ਉਸ ਨੇ ਨੌਕਰੀ ਛੱਡ ਦਿੱਤੀ। ਹਰਿਆਣਵੀ ਇੰਡਸਟਰੀ ਵਿੱਚ ਉਸ ਦੇ ਸਫ਼ਰ ਦੀ ਸ਼ੁਰੂਆਤ 'ਵਿਲੇਨ' ਗਾਣੇ ਤੋਂ ਹੋਈ ਸੀ।

ਇੰਡਸਟਰੀ ਬਾਰੇ ਗੱਲ ਕਰਦਿਆਂ ਦਿਵਿਆਂਕਾ ਨੇ ਕਿਹਾ ਸੀ ਕਿ ਜੇਕਰ ਤੁਸੀਂ ਖੁਦ ਠੀਕ ਹੋ ਤਾਂ ਸਭ ਕੁਝ ਠੀਕ ਹੈ। ਹਰ ਜਗ੍ਹਾ ਹਰ ਤਰ੍ਹਾਂ ਦੇ ਲੋਕ ਮਿਲਦੇ ਹਨ ਅਤੇ ਜੋ ਲੋਕ ਆਪਣੇ ਆਪ ਨੂੰ ਸੰਭਾਲ ਨਹੀਂ ਪਾਉਂਦੇ, ਉਨ੍ਹਾਂ ਲਈ ਇਹ ਲਾਈਨ ਮਾੜੀ ਹੈ। ਦਿਵਿਆਂਕਾ ਨੇ ਦੱਸਿਆ ਕਿ ਉਸ ਕੋਲ ਆਪਣੀ ਟੀਮ ਹੈ ਅਤੇ ਉਹ ਆਪਣੀ ਸ਼ੂਟਿੰਗ 'ਤੇ ਹਮੇਸ਼ਾ ਆਪਣੇ ਭਰਾ ਨੂੰ ਨਾਲ ਲੈ ਕੇ ਜਾਂਦੀ ਸੀ। ਅਦਾਕਾਰਾ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਨੂੰ ਵੱਡਾ ਝਟਕਾ ਦਿੱਤਾ ਹੈ। 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget