Honey Singh In Relationship:: ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਪਿਛਲੇ ਸਮੇਂ ਤੋਂ ਹਨੀ ਸਿੰਘ ਦਾ ਨਾਂ ਉਸ ਦੇ ਗੀਤਾਂ ਦੀ ਬਜਾਏ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲ ਹੀ 'ਚ ਹਨੀ ਸਿੰਘ ਦਾ ਆਪਣੀ ਸਾਬਕਾ ਪਤਨੀ ਸ਼ਾਲਿਨੀ ਸਿੰਘ ਨਾਲ ਤਲਾਕ ਹੋ ਗਿਆ ਹੈ। ਅਜਿਹੇ 'ਚ ਹੁਣ ਖਬਰ ਆ ਰਹੀ ਹੈ ਕਿ ਹਨੀ ਸਿੰਘ ਕਿਸੇ ਹੋਰ ਨਾਲ ਰਿਲੇਸ਼ਨਸ਼ਿਪ 'ਚ ਆ ਗਏ ਹਨ ਅਤੇ ਉਹ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਹਨ। ਇਸ ਦਾ ਸਬੂਤ ਸੋਸ਼ਲ ਮੀਡੀਆ 'ਤੇ ਨੇਟੀਜ਼ਨਸ ਦੇ ਰਹੇ ਹਨ।


 






ਗੀਤ ਇਕੱਠੇ ਰਿਲੀਜ਼ ਕੀਤਾ ਗਿਆ


ਦਰਅਸਲ ਦੋ ਹਫਤੇ ਪਹਿਲਾਂ ਯੋ ਯੋ ਹਨੀ ਸਿੰਘ ਅਤੇ ਗਾਇਕ ਮਿਲਿੰਦ ਗਾਬਾ ਦਾ ਨਵਾਂ ਗੀਤ ਟ੍ਰਿਪ ਟੂ ਪੈਰਿਸ ਰਿਲੀਜ਼ ਹੋਇਆ ਹੈ। ਇਸ ਗੀਤ 'ਚ ਹਨੀ ਸਿੰਘ ਦੇ ਨਾਲ ਟੀਨਾ ਥਡਾਨੀ ਮੁੱਖ ਭੂਮਿਕਾ 'ਚ ਨਜ਼ਰ ਆ ਰਹੀ ਹੈ। ਅਜਿਹੇ 'ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਗੀਤ ਤੋਂ ਬਾਅਦ ਦੋਵਾਂ ਵਿਚਾਲੇ ਨੇੜਤਾ ਵਧਣ ਲੱਗੀ ਹੈ ਅਤੇ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਹਨੀ ਅਤੇ ਟੀਨਾ ਦੇ ਰਿਸ਼ਤੇ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।