IIFA-2024: ਦੁਬਈ ਦੇ ਅਬੂ ਧਾਬੀ 'ਚ IIFA 2024 ਈਵੈਂਟ ਆਯੋਜਿਤ ਕੀਤਾ ਗਿਆ ਜਿਸ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸ਼ਾਹਰੁਖ ਖਾਨ, ਵਿੱਕੀ ਕੌਸ਼ਲ ਅਤੇ ਕਰਨ ਜੌਹਰ ਨੇ ਕੀਤੀ। ਇਸ ਈਵੈਂਟ ਵਿੱਚ ਜਿੱਥੇ ਕਈ ਵੱਡੇ ਸਿਤਾਰਿਆਂ ਨੇ ਸ਼ਾਨਦਾਰ ਪਰਫਾਰਮੈਂਸ ਦਿੱਤੀ, ਉੱਥੇ ਹੀ ਕਈ ਸਿਤਾਰਿਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਵੀ ਕੀਤਾ ਗਿਆ।
ਦੱਸ ਦਈਏ ਕਿ ਪੰਜਾਬੀ ਗਾਇਕ ਕਰਨ ਔਜਲਾ ਨੂੰ 2024 ਆਈਫਾ 'ਚ 'ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ। ਬੀਤੇ ਐਤਵਾਰ ਨੂੰ ਆਯੋਜਿਤ ਆਈਫਾ 2024 'ਚ ਉਨ੍ਹਾਂ ਨੂੰ ਇਹ ਐਵਾਰਡ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਦਿੱਤਾ।ਅਵਾਰਡ ਮਿਲਣ ਤੋਂ ਬਾਅਦ ਕਰਨ ਔਜਲਾ ਨੇ ਕਿਹਾ ਕਿ "ਮੈਂ ਬਹੁਤ ਹੈਰਾਨ ਸੀ ਕਿ ਮੈਨੂੰ ਇਹ ਸਨਮਾਨ ਮਿਲਿਆ ਹੈ। ਮੈਂ ਇਸ ਸਮੇਂ ਜੋ ਮਹਿਸੂਸ ਕਰ ਰਿਹਾ ਹਾਂ, ਮੈਂ ਸ਼ਬਦਾਂ ਵਿੱਚ ਬਿਆਨ ਕਰਨ ਦੇ ਯੋਗ ਨਹੀਂ ਹਾਂ। ਮੈਂ ਬਹੁਤ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ।"
ਇਹ ਵੀ ਪੜ੍ਹੋ: ਸਰਪੰਚੀ ਲੜਨ ਦੇ ਚਾਹਵਾਨਾਂ ਲਈ ਚੋਣ ਕਮਿਸ਼ਨ ਨੇ ਕੀਤਾ ਵੱਡਾ ਬਦਲਾਅ, ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ
ਇਸ ਤੋਂ ਬਾਅਦ ਕਰਨ ਔਜਲਾ ਨੇ ਕਿਹਾ " ਜੇਕਰ ਮੇਰੇ ਨਾਲ ਮੇਰੇ ਪੰਜਾਬੀ ਅਤੇ ਕੈਨੇਡੀਅਨ ਪ੍ਰਸ਼ੰਸਕ ਨਾ ਹੁੰਦੇ ਤਾਂ ਮੈਂ ਅੱਜ ਇੱਥੇ ਨਾ ਹੁੰਦਾ।" ਐਵਾਰਡ ਸ਼ੋਅ ਦੌਰਾਨ ਹਨੀ ਸਿੰਘ ਵੀ ਕਰਨ ਔਜਲਾ ਨਾਲ ਨਜ਼ਰ ਆਏ। ਅਵਾਰਡ ਲੈਣ ਤੋਂ ਬਾਅਦ ਕਰਨ ਔਜਲਾ ਨੇ 'ਤੌਬਾ ਤੌਬਾ' ਗੀਤ ਗਾਇਆ ਜਿਸ ਕਾਰਨ ਸਾਰੇ ਪ੍ਰੋਗਰਾਮ ਦੀ ਰੌਣਕ ਹੋਰ ਵਧ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ