Kulhad Pizza Couple ਨਾਲ ਫੇਰ ਹੋ ਗਿਆ ਕਾਂਡ, VIDEO ਜਾਰੀ ਕਰ ਦਿੱਤੀ ਜਾਣਕਾਰੀ
Kulhad Pizza Couple : ਕੁੱਲੜ ਪੀਜ਼ਾ ਕਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ। ਸਹਿਜ ਨੇ ਲਾਈਵ ਹੋ ਕੇ ਕਿਹਾ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ..
ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਵਾਲਾ ਜੋੜਾ ਇਕ ਵਾਰ ਫੇਰ ਸੁਰਖੀਆਂ ਵਿਚ ਹੈ। ਜੋੜੇ ਦੀ ਕਾਰ 'ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਕੱਪਲ ਦੀ ਕਾਰ ਦੇ ਸ਼ੀਸ਼ੇ ਪੱਥਰ ਮਾਰ ਕੇ ਭੰਨ ਦਿੱਤੇ ਗਏ ਹਨ। ਕਾਰ ਨੂੰ ਲੱਤਾਂ ਮਾਰ-ਮਾਰ ਕੇ ਛੰਟ ਤੱਕ ਪਾ ਦਿੱਤੇ ਗਏ ਹਨ। ਇਹ ਘਟਨਾ ਵੈਸਟ ਹਲਕੇ ਦੇ ਉਜਾਲਾ ਨਗਰ ਵਿਚ ਵਾਪਰੀ। ਕੁੱਲ੍ਹੜ ਪਿੱਛਾ ਕੱਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਕੁੱਲੜ ਪੀਜ਼ਾ ਕਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ। ਸਹਿਜ ਨੇ ਲਾਈਵ ਹੋ ਕੇ ਕਿਹਾ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ ਪਰ ਕੀ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਸੀ। ਸਹਿਜ ਨੇ ਕਿਹਾ- ਮੇਰੀ ਕਾਰ ਦਾ ਸ਼ੀਸ਼ਾ ਟੁੱਟ ਗਿਆ ਅਤੇ ਨੁਕਸਾਨ ਹੋਇਆ।
View this post on Instagram
ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ ਉੱਤੇ ਲੱਤ ਮਾਰ ਕੇ ਡੈਂਟ ਪਾ ਦਿੱਤੇ। ਬਿਨਾਂ ਕਿਸੇ ਕਾਰਨ ਮੇਰੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ। ਗਲੀ ਵਿੱਚ ਹੋਰ ਵਾਹਨ ਖੜ੍ਹੇ ਸਨ, ਪਰ ਸਿਰਫ਼ ਮੇਰਾ ਹੀ ਟੁੱਟਿਆ ਹੋਇਆ ਸੀ। ਸਹਿਜ ਨੇ ਕਿਹਾ- ਦੋ ਦਿਨ ਪਹਿਲਾਂ ਹੀ ਕਾਰ ਰਿਪੇਅਰ ਕਰਵਾਈ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਕੋਈ ਸੀਸੀਟੀਵੀ ਨਹੀਂ ਸੀ। ਜਿਸ ਕਾਰਨ ਦੋਸ਼ੀ ਘਟਨਾ ਤੋਂ ਬਾਅਦ ਉਥੋਂ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਕੁੱਲੜ ਪੀਜ਼ਾ ਜੋੜੇ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸਿਟੀ ਪੁਲਿਸ ਨੇ ਮਾਮਲੇ ਵਿੱਚ ਸਹਿਜ ਦੇ ਬਿਆਨ ਦਰਜ ਕਰ ਲਏ ਹਨ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਲੱਗੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।