Inderjit Nikku In Australia: ਪੰਜਾਬੀ ਸਿੰਗਰ ਇੰਦਰਜੀਤ ਨਿੱਕੂ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਹਨ। ਹਾਲ ਹੀ ‘ਚ ਉਨ੍ਹਾਂ ਦਾ ਗਾਣਾ ‘ਤੇਰੀ ਮਾਂ ਨੇ’ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਨਿੱਕੂ ਆਸਟਰੇਲੀਆ ਟੂਰ ‘ਤੇ ਹਨ। ਇੰਦਰਜੀਤ ਨਿਕੂ ਆਸਟਰੇਲੀਆ ‘ਚ ਲਾਈਵ ਸ਼ੋਅ ਕਰਨ ਲਈ ਗਏ ਹਨ। ਇੱਥੋਂ ਗਾਇਕ ਲਗਾਤਾਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਰਿਹਾ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। 


ਹੁਣ ਇੰਦਰਜੀਤ ਨਿੱਕੂ ਨੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਸਟਰੇਲੀਆ ਦੀਆਂ ਸੜਕਾਂ ‘ਤੇ ਅੱਧੀ ਰਾਤੀਂ ਗੇੜੀਆਂ ਲਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਫ਼ੈਨਜ਼ ਵੱਲੋਂ ਇਸ ਵੀਡੀਓ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇੰਦਰਜੀਤ ਨਿੱਕੂ ਨੇ ਬਾਈਕ ‘ਤੇ ਗੇੜੀਆਂ ਲਾਉਂਦੇ ਰੀਲ ਬਣਾਈ ਹੈ। ਬੈਕਗਰਾਊਂਡ ‘ਚ ਉਨ੍ਹਾਂ ਦਾ ਗਾਣਾ ‘ਤੇਰੀ ਮਾਂ ਨੇ’ ਚੱਲਦਾ ਸੁਣਿਆ ਜਾ ਸਕਦਾ ਹੈ। ਵੀਡੀਓ ‘ਚ ਉਨ੍ਹਾਂ ਦੇ ਨਾਲ ਹੋਰ ਲੋਕ ਵੀ ਬਾਇਕ ‘ਤੇ ਸਵਾਰ ਨਜ਼ਰ ਆ ਰਹੇ ਹਨ।









ਦਸ ਦਈਏ ਕਿ ਹਾਲ ਹੀ ‘ਚ ਇੰਦਰਜੀਤ ਨਿੱਕੂ ਦਾ ਬਾਬੇ ਦੇ ਦਰਬਾਰ ਤੋਂ ਵੀਡੀਓ ਵਾਇਰਲ ਹੋਇਆ ਸੀ। ਉਦੋਂ ਤੋਂ ਹੀ ਨਿੱਕੂ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਇਸ ਦੇ ਨਾਲ ਨਾਲ ਨਿੱਕੂ ਹਾਲ ਹੀ ਸੋਨਮ ਬਾਜਵਾ ਦੇ ਸ਼ੋਅ ‘ਦਿਲ ਦੀਆਂ ਗੱਲਾਂ 2’ ਵਿੱਚ ਨਜ਼ਰ ਆਏ ਸੀ। ਇੱਥੇ ਉਨ੍ਹਾਂ ਨੇ ਬਾਬੇ ਦਰਬਾਰ ਜਾਣ ਦੀ ਪੂਰੀ ਕਹਾਣੀ ਦੱਸੀ ਸੀ। ਉਹ ਆਪਣੀ ਕਹਾਣੀ ਦੱਸਦਿਆਂ ਕਾਫ਼ੀ ਭਾਵੁਕ ਹੋ ਗਏ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬੀਆਂ ਦੇ ਸਪੋਰਟ ਸਦਕਾ ਹੀ ਉਹ ਡਿੱਗ ਕੇ ਦੁਬਾਰਾ ਉੱਠੇ ਹਨ। ਉਹ ਪੰਜਾਬ ਦੀ ਜਨਤਾ ਤੇ ਇੰਡਸਟਰੀ ਦੇ ਉਨ੍ਹਾਂ ਦੇ ਦੋਸਤਾਂ ਦਾ ਅਹਿਸਾਨ ਕਦੇ ਨਹੀਂ ਭੁੱਲਣਗੇ।