ਚੰਡੀਗੜ੍ਹ: ਗਿੱਪੀ ਗਰੇਵਾਲ ਅੱਜ ਪੰਜਾਬੀ ਇੰਡਸਟਰੀ ਦਾ ਇੱਕ ਫੇਮਸ ਸਿਤਾਰਾ ਹੈ ਜਿਸ ਨੇ ਕਈ ਫ਼ਿਲਮਾਂ 'ਚ ਕੰਮ ਕਰਕੇ ਤੇ ਗਾਣਿਆਂ ਨਾਲ ਲੋਕਾਂ ਨੂੰ ਆਪਣਾ ਫੈਨ ਬਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰੋਡਕਸ਼ਨ 'ਚ ਵੀ ਆਪਣੀ ਥਾਂ ਬਣਾ ਲਈ ਹੈ।


ਹੁਣ ਜਲਦੀ ਹੀ ਗਿੱਪੀ ਸਾਲ ਦੀ ਪਹਿਲੀ ਫ਼ਿਲਮ 'ਇੱਕ ਸੰਧੂ ਹੁੰਦਾ ਸੀ' ਲੈ ਕੇ ਆ ਰਹੇ ਹਨ। ਇਸ 'ਚ ਉਹ ਖੂਬ ਐਕਸ਼ਨ ਕਰਦੇ ਨਜ਼ਰ ਆਉਣਗੇ। ਇਸ ਮੌਕੇ ਏਬੀਪੀ ਸਾਂਝਾ ਦੀ ਟੀਮ ਨੇ ਗਿੱਪੀ ਨਾਲ ਖਾਸ ਗੱਲਬਾਤ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਕੂਲ 'ਚ ਉਨ੍ਹਾਂ ਨੇ ਖੂਬ ਲੜਾਈਆਂ ਕੀਤੀਆਂ ਹਨ ਜਿਨ੍ਹਾਂ ਦਾ ਅਫਸੋਸ ਉਨ੍ਹਾਂ ਨੂੰ ਅੱਜ ਵੀ ਹੈ। ਇਸ ਦੇ ਨਾਲ ਹੀ ਗਿੱਪੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸਕੂਲ ਦੀ ਲੜਾਈ ਕਰਕੇ ਜੇਲ੍ਹ ਵੀ ਜਾਣਾ ਪਿਆ ਸੀ, ਜਿੱਥੋਂ ਉਨ੍ਹਾਂ ਦੇ ਵੱਡੇ ਭਰਾ ਨੇ ਉਸ ਨੂੰ ਬਹਾਰ ਕੱਢਿਆ ਸੀ।



ਇਸ ਤੋਂ ਇਲਾਵਾ ਗਿੱਪੀ ਨੇ ਜੈ ਰੰਧਾਵਾ ਦੇ ਕੰਮ ਦੀ ਵੀ ਖੂਬ ਤਾਰੀਫ ਕੀਤੀ। ਜਿਨ੍ਹਾਂ ਦੀ ਫ਼ਿਲਮ 'ਸ਼ੂਟਰ' 'ਤੇ ਹਾਲ ਹੀ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬੈਨ ਲਾ ਦਿੱਤਾ ਹੈ।