ਮੁਬੰਈ: ਬਾਲੀਵੁੱਡ ਅਭਿਨੇਤਾ ਇਰਫਾਨ ਖਾਨ, ਜੋ ਲੰਬੇ ਸਮੇਂ ਤੋਂ ਕੈਂਸਰ ਨਾਲ ਲੜ ਰਿਹਾ ਸੀ, ਅੱਜ ਜ਼ਿੰਦਗੀ ਦੀ ਲੜਾਈ ਹਾਰ ਗਿਆ। ਮੰਗਲਵਾਰ ਨੂੰ ਖਬਰ ਸਾਹਮਣੇ ਆਈ ਸੀ ਕਿ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਕਾਰਨ ਉਸ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।


ਇਰਫਾਨ ਦੀ ਸਿਹਤ ਵਿਗੜ ਗਈ ਸੀ ਜਿਸ ਕਾਰਨ ਉਸ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਇਹ ਦੱਸਿਆ ਗਿਆ ਹੈ ਕਿ ਉਹ ਜ਼ਿੰਦਗੀ ਦੀ ਲੜਾਈ ਹਾਰ ਗਿਆ ਤੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ।

ਇਰਫਾਨ ਖਾਨ ਦੀ ਮੌਤ ਦੀ ਖਬਰ ਸਭ ਤੋਂ ਪਹਿਲਾਂ ਫਿਲਮ ਨਿਰਮਾਤਾ ਸ਼ੁਜੀਤ ਸਰਕਾਰ ਨੇ ਦਿੱਤੀ ਸੀ। ਉਸ ਨੇ ਟਵੀਟ ਕਰਕੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।