ਪੜਚੋਲ ਕਰੋ

Kiara Advani: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਹੈ ਪ੍ਰੈਗਨੈਂਟ? ਨਵੀਆਂ ਤਸਵੀਰਾਂ ਦੇਖ ਫੈਨਜ਼ ਲਗਾ ਰਹੇ ਕਿਆਸ

Kiara Advani Pregnant: ਕਾਰਤਿਕ ਆਰੀਅਨ ਤੇ ਕਿਆਰਾ ਅਡਵਾਨੀ ਆਪਣੀ ਆਉਣ ਵਾਲੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਪਰ, ਅਭਿਨੇਤਰੀ ਆਪਣੀ ਫਿਲਮ ਪ੍ਰਮੋਸ਼ਨ ਦੇ ਵਿਚਕਾਰ ਇੱਕ ਨਿੱਜੀ ਕਾਰਨ ਕਰਕੇ ਲਾਈਮਲਾਈਟ ਚ ਆਈ ਹੈ।

Kiara Advani Pregnant: ਕੀ ਇਸ ਸਾਲ ਦੇ ਸ਼ੁਰੂ ਵਿੱਚ ਸਿਧਾਰਥ ਮਲਹੋਤਰਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਕਿਆਰਾ ਅਡਵਾਨੀ ਗਰਭਵਤੀ ਹੈ? ਕਿਆਰਾ ਅਡਵਾਨੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਹਨ, ਜਿਸ 'ਚ ਉਹ ਕਾਰਤਿਕ ਆਰੀਅਨ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਹੀ ਅਦਾਕਾਰਾ ਦੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਕਿਆਰਾ ਅਤੇ ਸਿਧਾਰਥ ਜਲਦ ਹੀ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦੇਣ ਵਾਲੇ ਹਨ। ਕਿਆਰਾ ਅਤੇ ਸਿਧਾਰਥ ਨੇ 7 ਫਰਵਰੀ ਨੂੰ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ 'ਚ ਸ਼ਾਹੀ ਅੰਦਾਜ਼ 'ਚ ਵਿਆਹ ਦੇ ਬੰਧਨ 'ਚ ਬੱਝੇ ਅਤੇ ਹੁਣ ਕਿਆਰਾ ਦੇ ਪ੍ਰੈਗਨੈਂਸੀ ਦੀ ਖਬਰ ਨੇ ਜ਼ੋਰ ਫੜ ਲਿਆ ਹੈ। 

ਦਰਅਸਲ, ਕਾਰਤਿਕ ਆਰੀਅਨ ਦੁਆਰਾ ਕਿਆਰਾ ਅਡਵਾਨੀ ਨਾਲ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਅਭਿਨੇਤਰੀ ਪਲਾਜ਼ੋ, ਕ੍ਰੌਪ ਟਾਪ ਅਤੇ ਜੈਕੇਟ 'ਚ ਨਜ਼ਰ ਆ ਰਹੀ ਹੈ। ਤਸਵੀਰ ਕਾਰਤਿਕ ਅਤੇ ਕਿਆਰਾ ਦੇ ਜੈਪੁਰ ਟੂਰ ਦੀ ਹੈ। ਦੋਵੇਂ ਆਪਣੀ ਫਿਲਮ ਦੇ ਪ੍ਰਮੋਸ਼ਨ ਦੇ ਸਿਲਸਿਲੇ 'ਚ ਜੈਪੁਰ ਪਹੁੰਚੇ ਸਨ। ਕਾਰਤਿਕ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਅਦਾਕਾਰਾ ਦਾ ਪੇਟ ਥੋੜ੍ਹਾ ਵਧਿਆ ਹੋਇਆ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਅਦਾਕਾਰਾ ਦੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਉਹ ਮਾਂ ਬਣਨ ਵਾਲੀ ਹੈ। ਹਾਲਾਂਕਿ ਹੁਣ ਤੱਕ ਇਨ੍ਹਾਂ ਅਟਕਲਾਂ 'ਤੇ ਅਦਾਕਾਰਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

View this post on Instagram
 
A post shared by KARTIK AARYAN (@kartikaaryan)

ਇਸ ਤੋਂ ਪਹਿਲਾਂ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ 'ਭੂਲ ਭੁਲਾਇਆ 2' 'ਚ ਇਕੱਠੇ ਨਜ਼ਰ ਆਏ ਸਨ ਅਤੇ ਇਸ ਫਿਲਮ ਨੂੰ ਦਰਸ਼ਕਾਂ ਦਾ ਜ਼ਬਰਦਸਤ ਹੁੰਗਾਰਾ ਮਿਲਿਆ ਸੀ। ਫਿਲਮ 'ਚ ਦੋਹਾਂ ਦੀ ਐਕਟਿੰਗ ਦੀ ਕਾਫੀ ਤਾਰੀਫ ਹੋਈ ਸੀ ਅਤੇ ਉਨ੍ਹਾਂ ਦੀ ਜੋੜੀ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ। ਹੁਣ ਇੱਕ ਵਾਰ ਫਿਰ ਕਾਰਤਿਕ-ਕਿਆਰਾ ਇਕੱਠੇ ਨਜ਼ਰ ਆਉਣਗੇ। ਦੋਵੇਂ 'ਸੱਤਿਆਪ੍ਰੇਮ ਕੀ ਕਥਾ' 'ਚ ਇਕੱਠੇ ਨਜ਼ਰ ਆਉਣ ਵਾਲੇ ਹਨ ਅਤੇ ਇਹ ਫਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਨ੍ਹੀਂ ਦਿਨੀਂ ਕਾਰਤਿਕ-ਕਿਆਰਾ ਇਕੱਠੇ ਇਸ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਸਿਲਸਿਲੇ 'ਚ ਕਾਰਤਿਕ ਅਤੇ ਕਿਆਰਾ ਪਿੰਕ ਸਿਟੀ ਯਾਨੀ ਜੈਪੁਰ ਪਹੁੰਚੇ ਸਨ, ਜਿੱਥੇ ਦੋਵੇਂ ਇਕੱਠੇ ਪੋਜ਼ ਦਿੰਦੇ ਨਜ਼ਰ ਆਏ।

ਦੱਸ ਦਈਏ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ 'ਸ਼ੇਰ ਸ਼ਾਹ' 'ਚ ਇਕੱਠੇ ਨਜ਼ਰ ਆਏ ਸਨ। ਉਦੋਂ ਤੋਂ ਹੀ ਦੋਵੇਂ ਇੱਕ ਦੂਜੇ ਨੂੰ ਪਿਆਰ ਕਰਨ ਲੱਗੇ ਅਤੇ ਇੱਕ ਦੂਜੇ ਨੂੰ ਡੇਟ ਕਰਨ ਲੱਗੇ। ਪਰ, ਵਿਆਹ ਵਾਲੇ ਦਿਨ ਤੱਕ, ਜੋੜੇ ਨੇ ਆਪਣੇ ਰਿਸ਼ਤੇ 'ਤੇ ਚੁੱਪ ਧਾਰੀ ਰੱਖੀ। ਇੱਥੋਂ ਤੱਕ ਕਿ ਦੋਵਾਂ ਨੇ ਆਪਣੇ ਪ੍ਰੀ-ਵੈਡਿੰਗ ਸਮਾਰੋਹ ਦੀਆਂ ਤਸਵੀਰਾਂ ਵੀ ਸ਼ੇਅਰ ਨਹੀਂ ਕੀਤੀਆਂ। ਉਨ੍ਹਾਂ ਦੇ ਵਿਆਹ 'ਚ ਕਰਨ ਜੌਹਰ, ਸ਼ਾਹਿਦ ਕਪੂਰ, ਮੀਰਾ ਰਾਜਪੂਤ ਅਤੇ ਜੂਹੀ ਚਾਵਲਾ ਸਮੇਤ ਇੰਡਸਟਰੀ ਦੇ ਕੁਝ ਹੀ ਸਿਤਾਰੇ ਸ਼ਾਮਲ ਹੋਏ ਸਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget