Jacqueline Fernandez Money Laundering Case: ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਮੰਗਲਵਾਰ ਨੂੰ ਫਿਰ ਤੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਇਸ ਕੇਸ ਦੀ ਅੱਜ ਮੁੜ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 12 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਦੀ ਅਦਾਲਤ 'ਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਸੁਣਵਾਈ 20 ਦਸੰਬਰ ਤੱਕ ਟਾਲ ਦਿੱਤੀ ਗਈ ਸੀ।


ਕੀ ਹੈ ਮਨੀ ਲਾਂਡਰਿੰਗ ਕੇਸ?
ਜਬਰਨ ਵਸੂਲੀ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਦੋਸ਼ ਹੈ ਕਿ ਉਸ ਨੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਈ ਲੋਕਾਂ ਨਾਲ ਠੱਗੀ ਮਾਰੀ ਹੈ। ਇਸ ਵਿੱਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਵੀ ਸ਼ਾਮਲ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 17 ਅਗਸਤ ਨੂੰ ਦਾਇਰ ਆਪਣੀ ਚਾਰਜਸ਼ੀਟ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਈਡੀ ਮੁਤਾਬਕ ਫਰਨਾਂਡੀਜ਼ ਅਤੇ ਨੋਰਾ ਫਤੇਹੀ ਨੇ ਚੰਦਰਸ਼ੇਖਰ ਤੋਂ ਮਹਿੰਗੀਆਂ ਕਾਰਾਂ ਅਤੇ ਹੋਰ ਕਈ ਤੋਹਫੇ ਲਏ ਸਨ।









ਨੋਰਾ ਨੇ ਜੈਕਲੀਨ 'ਤੇ ਮਾਣਹਾਨੀ ਦਾ ਕੇਸ ਵੀ ਕਰਵਾਇਆ ਹੈ ਦਰਜ
ਦੱਸ ਦੇਈਏ ਕਿ ਇਸੇ ਮਾਮਲੇ ਨੂੰ ਲੈ ਕੇ ਨੋਰਾ ਫਤੇਹੀ ਨੇ ਜੈਕਲੀਨ 'ਤੇ ਮਾਣਹਾਨੀ ਦਾ ਕੇਸ ਵੀ ਦਰਜ ਕਰਵਾਇਆ ਹੈ। ਨੋਰਾ ਦਾ ਦੋਸ਼ ਹੈ ਕਿ ਜੈਕਲੀਨ ਆਪਣੇ ਫਾਇਦੇ ਲਈ ਉਸ ਦਾ ਕਰੀਅਰ ਬਰਬਾਦ ਕਰ ਰਹੀ ਹੈ। ਨੋਰਾ ਨੇ ਦੋਸ਼ ਲਾਇਆ ਕਿ ਜੈਕਲੀਨ ਨੇ ਉਸ ਦੇ ਵਿੱਤੀ, ਸਮਾਜਿਕ ਅਤੇ ਨਿੱਜੀ ਨੁਕਸਾਨ ਨੂੰ ਯਕੀਨੀ ਬਣਾਉਣ ਲਈ ਉਸ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ। ਇਸ ਮਾਮਲੇ ਦੀ ਸੁਣਵਾਈ 21 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਹੋਵੇਗੀ। ਸੀਐਮਐਮ ਅਦਾਲਤ ਨੇ ਨੋਰਾ ਫਤੇਹੀ ਦੇ ਕੇਸ ਨੂੰ ਮੈਟਰੋਪੋਲੀਟਨ ਮੈਜਿਸਟਰੇਟ ਕਪਿਲ ਗੁਪਤਾ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਹੁਣ ਮੈਟਰੋਪੋਲੀਟਨ ਮੈਜਿਸਟ੍ਰੇਟ ਕਪਿਲ ਗੁਪਤਾ ਦੀ ਅਦਾਲਤ ਨੋਰਾ ਫਤੇਹੀ ਦਾ ਬਿਆਨ ਦਰਜ ਕਰੇਗੀ।