ਜਸਵਿੰਦਰ ਭੱਲਾ ਬਣੇ 'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' ਦੇ ਬ੍ਰਾਂਡ ਅੰਬੈਸਡਰ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ Extension Education ਵਿਭਾਗ ਦੇ ਸਾਬਕਾ ਮੁਖੀ ਤੇ ਪੰਜਾਬੀ ਅਦਾਕਾਰ ਡਾ. ਜਸਵਿੰਦਰ ਭੱਲਾ ਨੂੰ ਪੀਏਯੂ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਇਸ ਦੀ ਜਾਣਕਾਰੀ ਰਜਿਸਟਰਾਰ ਡਾ. ਆਰ ਐੱਸ ਸਿੱਧੂ ਨੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਡਾ. ਭੱਲਾ ਨੂੰ ਯੂਨੀਵਰਸਿਟੀ ਦੀ ਖੋਜ ਅਤੇ ਵਿਸਥਾਰ ਗਤੀਵਿਧੀਆਂ ਲਈ ਚੁਣਿਆ ਗਿਆ ਹੈ। ਦੱਸ ਦਈਏ ਕਿ ਸਾਲ 2020 'ਚ ਜਸਵਿੰਦਰ ਭੱਲਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਰਿਟਾਇਰ ਹੋਏ ਸੀ। ਕੋਵਿਡ ਕਾਰਨ ਉਨ੍ਹਾਂ ਨੂੰ ਔਨਲਾਈਨ ਰਿਟਾਇਰਮੈਂਟ ਦਿੱਤੀ ਗਈ।
ਜਸਵਿੰਦਰ ਭੱਲਾ ਨੇ ਪੀਏਯੂ ਦੇ ਵੀਸੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਇੱਕ ਹੋਰ ਮੌਕਾ ਮਿਲੇਗਾ ਕਿ ਉਹ ਕਿਸਾਨਾਂ ਦੀ ਭਲਾਈ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਦੂਜੀ ਘਰ ਵਾਪਸੀ ਹੈ।