Jaswinder Bhalla: ਜਸਵਿੰਦਰ ਭੱਲਾ ਨੂੰ ਪੁਰਾਣੇ ਦਿਨਾਂ ਦੀ ਆਈ ਯਾਦ, ਪੁਰਾਣੀਆਂ ਤਸਵੀਰਾਂ ਸ਼ੇਅਰ ਕਰ ਬੋਲੇ- 'ਹੌਲੀ ਹੌਲੀ ਹਾਸਲ ਮੁਕਾਮ ਹੁੰਦਾ...'
Jaswinder Bhalla Video: ਜਸਵਿੰਦਰ ਭੱਲਾ ਦੀ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਭੱਲਾ ਨੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ।
Jaswinder Bhalla Video: ਪੰਜਾਬੀ ਐਕਟਰ ਤੇ ਕਮੇਡੀਅਨ ਜਸਵਿੰਦਰ ਭੱਲਾ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਸਖਤ ਮੇਹਨਤ ਤੇ ਸੰਘਰਸ਼ ਕੀਤਾ ਹੈ। ਭੱਲਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਦਰਅਸਲ, ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚ ਦਿੱਤਾ ਹੈ। ਇਹ 100 ਕਰੋੜ ਕਮਾਈ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਗਈ ਹੈ। ਹੁਣ ਇਹ ਫਿਲਮ ਕੱਲ੍ਹ ਯਾਨਿ 7 ਸਤੰਬਰ ਨੂੰ ਓਟੀਟੀ 'ਤੇ ਦਸਤਕ ਦੇਣ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਨੂੰ ਰਿਲੀਜ਼ ਹੁੰਦੇ ਹੀ ਲੱਗਿਆ ਝਟਕਾ, HD ਪ੍ਰਿੰਟ 'ਚ ਆਨਲਾਈਨ ਲੀਕ ਹੋਈ ਫਿਲਮ
ਇਸ ਦਰਮਿਆਨ ਜਸਵਿੰਦਰ ਭੱਲਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਭੱਲਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਬੈਕਗਰਾਊਂਡ 'ਚ ਗਾਣਾ ਚੱਲਦੇ ਸੁਣਿਆ ਜਾ ਸਕਦਾ ਹੈ। ਵੀਡੀਓ 'ਚ ਭੱਲਾ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ 'ਹੌਲੀ ਹੌਲੀ ਹਾਸਲ ਮੁਕਾਮ ਹੁੰਦੇ ਆ।' ਇਸ ਵੀਡੀਓ 'ਤੇ ਫੈਨਜ਼ ਲਾਈਕ ਕਮੈਂਟ ਕਰਕੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਜਲੰਧਰ ਦੇ ਪ੍ਰੋਗਰਾਮ ਤੋਂ ਕੀਤੀ ਸੀ। ਇਸ ਤੋਂ ਬਾਅਦ ਭੱਲਾ ਨੇ 'ਛਣਕਾਟਾ' ਸੀਰੀਜ਼ ਲਿਆਂਦੀ, ਜਿਸ ਨੇ ਇੱਕ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੱਕ ਦਰਸ਼ਕਾਂ ਤੇ ਸਰੋਤਿਆਂ ਦੇ ਦਿਲਾਂ 'ਤੇ ਰਾਜ ਕੀਤਾ। ਇਸ ਦੇ ਨਾਲ ਨਾਲ ਭੱਲਾ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਫੈਨਜ਼ ਨੂੰ ਹਸਾਉਂਦੇ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਭੱਲਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ।