Jaswinder Bhalla Video: ਜਸਵਿੰਦਰ ਭੱਲਾ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਦਰਸ਼ਕਾਂ ਨੂੰ ਖੂਬ ਹਸਾਇਆ ਹੈ। ਇਹੀ ਨਹੀਂ ਭੱਲਾ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦਿੰਦੇ।
ਇਹ ਵੀ ਪੜ੍ਹੋ: ਜੱਸੀ ਗਿੱਲ ਨੇ ਮਾਂ 'ਤੇ ਗਾਇਆ ਅਜਿਹਾ ਗਾਣਾ, ਸੁਣ ਕੇ ਤੁਹਾਡੀਆਂ ਵੀ ਅੱਖਾਂ ਹੋ ਜਾਣਗੀਆਂ ਨਮ
ਮਦਰਜ਼ ਡੇਅ ਮੌਕੇ ਜਸਵਿੰਦਰ ਭੱਲਾ ਨੇ ਇੱਕ ਵੀਡੀਓ ਪੋੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੀ ਪਤਨੀ ਤੇ ਪੁੱਤਰ ਵੀ ਨਜ਼ਰ ਆ ਰਹੇ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਜਸਵਿੰਦਰ ਭੱਲਾ ਆਪਣੀ ਪਤਨੀ ਨਾਲ ਟੀਵੀ ਦੇਖ ਰਹੇ ਹਨ। ਉੱਧਰੋਂ ਪੁਖਰਾਜ ਭੱਲਾ ਆਉਂਦਾ ਹੈ, ਤਾਂ ਜਸਵਿੰਦਰ ਭੱਲਾ ਦੀ ਪਤਨੀ ਕਹਿੰਦੀ ਹੈ ਕਿ ਉਸ ਦੇ ਨਾਲ ਗੱਲ ਕਰੋ। ਅੱਗੋਂ ਜਸਵਿੰਦਰ ਭੱਲਾ ਪੁਖਰਾਜ ਨੂੰ ਝਿੜਕਦੇ ਹਨ ਕਿ ਉਸ ਨੇ ਆਪਣੀ ਮਾਂ ਨਾਲ ਬਦਤਮੀਜ਼ੀ ਕਿਉਂ ਕੀਤੀ। ਇਸ ਤੋਂ ਹੋਇਆ ਹੋ ਹੋਇਆ, ਦੇਖੋ ਇਸ ਵੀਡੀਓ ਚ:
ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਉਹ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀਆਂ ਹਾਲ ਹੀ 'ਚ ਫਿਲਮਾਂ 'ਯਾਰਾਂ ਦੀਆਂ ਪੌ ਬਾਰਾਂ', ਉਡੀਕਾਂ ਤੇਰੀਆਂ ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਉਹ ਜਲਦ ਹੀ 'ਕੈਰੀ ਆਨ ਜੱਟਾ 3' ਐਡਵੋਕੇਟ ਢਿੱਲੋਂ ਬਣ ਕੇ ਫਿਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਜਾ ਰਹੇ ਹਨ। ਦੱਸ ਦਈਏ ਕਿ ਇਸ ਫਿਲਮ 'ਚ ਭੱਲਾ ਨਾਲ ਸੋਨਮ ਬਾਜਵਾ, ਗਿੱਪੀ ਗਰੇਵਾਲ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।