Gippy Grewal: ਗਿੱਪੀ ਗਰੇਵਾਲ ਦੀ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਇਸ ਕਿਰਦਾਰ 'ਚ ਨਜ਼ਰ ਆਉਣਗੇ ਜਸਵਿੰਦਰ ਭੱਲਾ, ਐਕਟਰ ਨੇ ਵੀਡੀਓ ਕੀਤੀ ਸ਼ੇਅਰ
Shinda Shinda No Papa: ਫਿਲਮ 'ਚ ਜਸਵਿੰਦਰ ਭੱਲਾ ਵੀ ਅਹਿਮ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ। ਭੱਲਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਸੀ।
Jaswinder Bhalla New Movie: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਹਨ। ਕਲਾਕਾਰ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਹਾਲ ਹੀ 'ਚ 100 ਕਰੋੜ ਦੀ ਕਮਾਈ ਕੀਤੀ ਹੈ। ਇਹ ਫਿਲਮ ਪੰਜਾਬੀ ਸਿਨੇਮਾ ਦੀ ਪਹਿਲੀ ਫਿਲਮ ਹੈ, ਜਿਸ ਨੇ 100 ਕਰੋੜ ਦੀ ਅੰਕੜਾ ਪਾਰ ਕੀਤਾ ਹੈ। ਇਸ ਦੇ ਨਾਲ ਨਾਲ ਗਿੱਪੀ ਦੀ ਇੱਕ ਹੋਰ ਫਿਲਮ ਵੀ ਆਉਣ ਵਾਲੀ ਹੈ। ਇਸ ਫਿਲਮ ਦਾ ਨਾਮ ਹੈ 'ਸ਼ਿੰਦਾ ਸ਼ਿੰਦਾ ਨੋ ਪਾਪਾ'। ਇਸ ਫਿਲਮ 'ਚ ਗਿੱਪੀ ਤੇ ਉਨ੍ਹਾਂ ਦੇ ਪੁੱਤਰ ਸ਼ਿੰਦੇ ਦੀ ਜੋੜੀ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਨਾਲ ਹਾਲ ਹੀ 'ਚ ਗਿੱਪੀ ਨੇ ਐਲਾਨ ਕੀਤਾ ਸੀ ਕਿ ਹਿਨਾ ਖਾਨ ਵੀ ਇਸ ਫਿਲਮ 'ਚ ਨਜ਼ਰ ਆਉਣ ਵਾਲੀ ਹੈ।
ਹੁਣ ਇਸ ਫਿਲਮ ਨੂੰ ਲੈਕੇ ਇੱਕ ਵੱਡੀ ਅਪਡੇਟ ਤੁਹਾਨੂੰ ਦੱਸਣ ਜਾ ਰਹੇ ਹਾਂ। ਫਿਲਮ 'ਚ ਜਸਵਿੰਦਰ ਭੱਲਾ ਵੀ ਅਹਿਮ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ। ਭੱਲਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਉਹ ਇਸ ਫਿਲਮ 'ਚ ਪੁਲਿਸ ਵਾਲੇ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਭੱਲਾ ਨੇ ਇਸ ਦਾ ਵੀਡੀਓ ਸ਼ੇਅਰ ਕਰਦਿਆਂ ਲਿਿਖਿਆ, 'ਗਿੱਪੀ ਜੀ ਬੇਟੇ ਸ਼ਿੰਦਾ ਗਰੇਵਾਲ ਦੀ ਫਿਲਮ ਦਾ ਮੇਰਾ ਸ਼ਡਿਊਲ ਅੱਜ ਸਮਾਪਤ ਹੋਇਆ। ਥੈਂਕਸ ਬਾਬਾ ਜੀ....'। ਦੇਖੋ ਇਹ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਹਾਲ ਹੀ 'ਚ ਗਿੱਪੀ ਗਰੇਵਾਲ ਦੇ ਨਾਲ ਫਿਲਮ 'ਕੈਰੀ ਆਨ ਜੱਟਾ 3' 'ਚ ਨਜ਼ਰ ਆਏ ਸੀ। ਇਸ ਫਿਲਮ 'ਚ ਭੱਲਾ ਨੇ ਐਡਵੋਕੇਟ ਢਿੱਲੋਂ ਦਾ ਕਿਰਦਾਰ ਨਿਭਾਇਆ ਸੀ। ਫਿਲਮ ਨੇ ਬਾਕਸ ਆਫਿਸ 'ਤੇ 100 ਕਰੋੜ ਦੀ ਕਮਾਈ ਕਰ ਲਈ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੀ ਟੀਮ ਦੇ ਨਾਲ ਫਿਲਮ ਦੀ ਸਕਸੈੱਸ ਪਾਰਟੀ ਵੀ ਦਿਤੀ ਸੀ। ਜਿਸ ਵਿੱਚ ਪੂਰੀ ਪੰਜਾਬੀ ਇੰਡਸਟਰੀ ਨੇ ਸ਼ਿਰਕਤ ਕੀਤੀ ਸੀ।
ਇਹ ਵੀ ਪੜ੍ਹੋ: ਕਰਨ ਔਜਲਾ ਦਾ ਗਾਣਾ 'ਐਡਮਾਇਰਿੰਗ ਯੂ' ਰਿਲੀਜ਼, ਅਲੱਗ ਲੈਵਲ ਦੀ ਗਾਇਕੀ ਤੇ ਵੀਡੀਓ ਦੇਖ ਫੈਨਜ਼ ਹੋਏ ਪ੍ਰਭਾਵਤ